ਡਾ. ਮਨਮੋਹਨ ਸਿੰਘ ਨੇ ਸਪੀਕਰ ਰਾਣਾ ਕੇ. ਪੀ. ਦਾ ਸੱਦਾ ਕਬੂਲਿਆ, ਵਿਸ਼ੇਸ਼ ਇਜਲਾਸ ''ਚ ਪੁੱਜਣਗੇ

11/01/2019 9:57:37 AM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਵਲੋਂ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਦੌਰਾਨ ਰਾਣਾ ਕੇ. ਪੀ. ਸਿੰਘ ਨੇ 6 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ 'ਚ ਸ਼ਾਮਲ ਹੋਣ ਦਾ ਡਾ. ਮਨਮੋਹਨ ਸਿੰਘ ਨੂੰ ਸੱਦਾ ਦਿੱਤਾ, ਜਿਸ ਨੂੰ ਉਨ੍ਹਾਂ ਨੇ ਪ੍ਰਵਾਨ ਕਰਦਿਆਂ ਇਜਲਾਸ 'ਚ ਆਉਣ ਦੀ ਹਾਮੀ ਭਰ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਵਿਸ਼ੇਸ਼ ਇਜਲਾਸ 'ਚ ਆਉਣ ਦੀ ਸਹਿਮਤੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਨਾਮੀ ਸਖਸ਼ੀਅਤਾਂ ਪੰਜਾਬ ਵਿਧਾਨ ਸਭਾ ਦੇ 6 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਇਜਲਾਸ 'ਚ ਸ਼ਮੂਲੀਅਤ ਕਰਨਗੀਆਂ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦਾ ਇਹ ਇਕ ਦਿਨਾ ਇਜਲਾਸ ਗੁਰੂ ਨਾਨਕ ਦੇਵ ਜੀ ਦੇ ਫਲਸਫੇ, ਬਾਣੀ ਅਤੇ ਸਿੱਖਿਆਵਾਂ 'ਤੇ ਕੇਂਦਰਿਤ ਹੋਵੇਗਾ।


Babita

Content Editor

Related News