ਮਰਹੂਮ PM ਮਨਮੋਹਨ ਸਿੰਘ ਦੀ ਤਸਵੀਰ ਨਾਲ ਛੇੜਛਾੜ ਦੇ ਮਾਮਲੇ ਦੀ ਪ੍ਰਤਾਪ ਬਾਜਵਾ ਨੇ ਕੀਤੀ ਨਿੰਦਾ
Sunday, Aug 17, 2025 - 09:27 AM (IST)

ਪੰਜਾਬ : ਮੈਟਾ ਏਆਈ ਵਲੋਂ ਲੋਕਾਂ ਦੀਆਂ ਤਸਵੀਰਾਂ ਨੂੰ ਲੈ ਕੇ ਛੇੜਛਾੜ ਕੀਤੀ ਜਾ ਰਹੀ ਹੈ, ਜਿਸ ਕਰਕੇ ਇਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਤਾਜ਼ਾ ਮਾਮਲਾ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਤਸਵੀਰ ਨਾਲ ਹੋਈ ਛੇੜਛਾੜ ਦਾ ਸਾਹਮਣਾ ਆਇਆ ਹੈ, ਜਿਸ ਵਿੱਚ ਏਆਈ ਦੀ ਮਦਦ ਨਾਲ ਉਨ੍ਹਾਂ ਦੀ ਪੱਗ ਉਤਾਰ ਦਿੱਤੀ ਗਈ ਹੈ। ਇਸ ਤਸਵੀਰ ਦੇ ਵਾਇਰਲ ਹੋਣ ਤੋਂ ਬਾਅਦ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾ ਰਹੀ ਹੈ। ਪੰਜਾਬ ਕਾਂਗਰਸ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਤਸਵੀਰ ਨਾਲ ਛੇੜਛਾੜ ਕਰਨ ਨੂੰ ਅਪਮਾਨ ਦੱਸਿਆ ਹੈ।
ਪੜ੍ਹੋ ਇਹ ਵੀ - Breaking : ਐਲਵਿਸ਼ ਯਾਦਵ ਦੇ ਘਰ ਅੰਨ੍ਹੇਵਾਹ ਫਾਇਰਿੰਗ
ਇਸ ਸਬੰਧ ਵਿਚ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕਰਦੇ ਹੋਏ ਕਿਹਾ,''ਭਾਰਤ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਜੀ ਦੀ ਬਿਨਾਂ ਦਸਤਾਰ, ਕੱਟੇ ਹੋਏ ਵਾਲ ਅਤੇ ਦਾੜ੍ਹੀ ਦੇ ਫੋਟੋ ਨੂੰ ਸ਼ੋਸ਼ਲ ਮੀਡੀਆ 'ਤੇ ਸ਼ੇਅਰ ਕਰਨਾ ਨਾ ਸਿਰਫ਼ ਇੱਕ ਮਹਾਨ ਰਾਜਨੇਤਾ ਦਾ ਅਪਮਾਨ ਹੈ, ਸਗੋਂ ਇੱਕ ਪਾਪ ਹੈ।'' ਉਹਨਾਂ ਕਿਹਾ, ''ਇਹ ਘਿਣਾਉਣਾ ਕੰਮ ਇੱਕ ਸ਼ਰਧਾਲੂ ਆਤਮਾ ਦਾ ਨਿਰਾਦਰ ਕਰਨ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ, ਜਿਸਨੇ ਆਪਣਾ ਜੀਵਨ ਨਿਮਰਤਾ ਅਤੇ ਦੇਸ਼ ਦੀ ਸੇਵਾ ਨਾਲ ਬਤੀਤ ਕੀਤਾ। ਮੈਂ ਸਰਕਾਰ ਨੂੰ ਇਸ ਦੁਰਾਚਾਰੀ ਸਾਜ਼ਿਸ਼ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਦੀ ਅਪੀਲ ਕਰਦਾ ਹਾਂ।''
ਪੜ੍ਹੋ ਇਹ ਵੀ - ਇਸ ਦਿਨ ਲੱਗਣਗੇ ਸੂਰਜ ਤੇ ਚੰਦਰ ਗ੍ਰਹਿਣ? ਜਾਣੋ ਤਾਰੀਖ਼ ਤੇ ਸਮਾਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।