ਡਾ. ਮਨਮੋਹਨ ਸਿੰਘ ਦੇ ਜਨਮਦਿਨ 'ਤੇ ਕੈਪਟਨ ਨੇ ਦਿੱਤੀ ਵਧਾਈ

Thursday, Sep 26, 2019 - 10:05 AM (IST)

ਡਾ. ਮਨਮੋਹਨ ਸਿੰਘ ਦੇ ਜਨਮਦਿਨ 'ਤੇ ਕੈਪਟਨ ਨੇ ਦਿੱਤੀ ਵਧਾਈ

ਚੰਡੀਗੜ੍ਹ : ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਨੂੰ ਸਫਲਤਾਪੂਰਵਕ ਨਿਭਾਉਣ ਅਤੇ ਸਿਖਰਾਂ ਨੂੰ ਛੂਹਣ ਵਾਲੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਅੱਜ ਜਨਮਦਿਨ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਫੇਸਬੁੱਕ ਪੇਜ 'ਤੇ ਲਿਖਿਆ ਹੈ ਕਿ ਡਾ. ਮਨਮੋਹਨ ਸਿੰਘ ਜੀ ਇਸ ਗੱਲ ਦੀ ਜਿਊਂਦੀ ਜਾਗਦੀ ਮਿਸਾਲ ਹਨ ਕਿ ਆਪ ਚਾਹੇ ਘੱਟ ਬੋਲੇ ਪਰ ਤੁਹਾਡਾ ਕੰਮ ਇੰਨਾ ਸ਼ਾਨਦਾਰ ਹੋਣਾ ਚਾਹੀਦਾ ਹੈ ਕਿ ਲੋਕ ਤੁਹਾਡੇ ਕੰਮ ਨੂੰ ਯਾਦ ਰੱਖਣ, ਤੁਹਾਡਾ ਕੰਮ ਬੋਲੇ।

ਕੈਪਟਨ ਨੇ ਕਿਹਾ ਕਿ ਭਾਰਤ 'ਚ ਆਰਥਿਕ ਸੁਧਾਰਾਂ ਬਾਰੇ ਘੜੀ ਗਈ ਨੀਤੀ 'ਚ ਡਾ. ਮਨਮੋਹਨ ਸਿੰਘ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਅੱਜ ਉਨ੍ਹਾਂ ਦੀ ਇਸ ਨੀਤੀ ਨੂੰ ਸਮੁੱਚੇ ਵਿਸ਼ਵ ਵਲੋਂ ਸਲਾਹਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਉਨ੍ਹਾਂ ਦੀ ਤੰਦਰੁਸਤੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦੇ ਹਨ ਅਤੇ ਆਪਣੇ ਆਪ ਨੂੰ ਖੁਸ਼ਕਿਸਮਤ ਮੰਨਦੇ ਹਨ ਕਿ ਉਨ੍ਹਾਂ ਨੂੰ ਡਾ. ਮਨਮੋਹਨ ਸਿੰਘ ਦਾ ਸਾਥ ਨਸੀਬ ਹੋਇਆ।


author

Babita

Content Editor

Related News