ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ

Saturday, Dec 28, 2024 - 01:16 PM (IST)

ਕਪੂਰਥਲਾ ਨਾਲ ਸੀ ਡਾ. ਮਨਮੋਹਨ ਸਿੰਘ ਦਾ ਪੁਰਾਣਾ ਨਾਤਾ, ਭੈਣ ਅਮਰਜੀਤ ਕੌਰ ਨੇ ਦੱਸੀਆਂ ਦਿਲਚਸਪ ਗੱਲਾਂ

ਕਪੂਰਥਲਾ (ਓਬਰਾਏ)- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਦਸੰਬਰ ਨੂੰ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਅੱਜ ਡਾ. ਮਨਮੋਹਨ ਸਿੰਘ ਨੂੰ ਦਿੱਲੀ ਸਥਿਤ ਨਿਗਮਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਈ ਗਈ। ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਕਪੂਰਥਲਾ ਵਿਖੇ ਰਹਿੰਦੀ ਭੈਣ ਅਮਰਜੀਤ ਕੌਰ ਸੋਗ ਦੀ ਘੜੀ ਵਿੱਚ ਬੇਹੱਦ ਭਾਵੁਕ ਹੋ ਗਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੇ ਕਈ ਸੀਨੀਅਰ ਨੇਤਾਵਾਂ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦਿਹਾਂਤ ‘ਤੇ ਦੁੱਖ਼ ਪ੍ਰਗਟ ਕੀਤਾ ਹੈ। 

ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ

PunjabKesari

ਭਰਾ ਡਾ. ਮਨਮੋਹਨ ਸਿੰਘ ਨੂੰ ਯਾਦ ਕਰਦੇ ਹੋਏ ਭੈਣ ਅਮਰਜੀਤ ਕੌਰ ਨੇ ਸਾਬਕਾ ਪ੍ਰਧਾਨ ਮੰਤਰੀ ਦੀਆਂ ਪ੍ਰਾਪਤੀਆਂ ਨੂੰ ਯਾਦ ਕੀਤਾ। ਉਨ੍ਹਾਂ ਇਸ ਮੌਕੇ ਕਿਹਾ ਕਿ ਡਾ. ਮਨਮੋਹਨ ਸਿੰਘ ਬੇਹੱਦ ਸ਼ਾਂਤ ਅਤੇ ਪ੍ਰਤੀਭਾਸ਼ਾਲੀ ਸਨ। ਇਸ ਦੁੱਖ਼ ਦੀ ਘੜੀ ਵਿੱਚ ਰੋਂਦੇ ਹੋਏ ਭੈਣ ਨੇ ਦੱਸਿਆ ਕਿ ਅਸੀਂ 6 ਭੈਣਾਂ ਅਤੇ 4 ਭਰਾ ਹਾਂ, ਜਿਸ ਵਿੱਚ ਸਭ ਤੋਂ ਵੱਡੇ ਭਰਾ ਮਨਮੋਹਨ ਸਿੰਘ ਸਨ ਅਤੇ ਉਹ ਅਮਰਜੀਤ ਕੌਰ ਭੈਣ-ਭਰਾਵਾਂ ਵਿੱਚੋਂ ਪੰਜਵੇਂ ਨੰਬਰ 'ਤੇ ਹਨ। ਉਹ ਦੋ ਵਾਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਾਮਲ ਹੋਏ ਸਨ।

PunjabKesari

ਕਰੀਬ 12 ਸਾਲ ਪਹਿਲਾਂ ਹੋਈ ਆਖਰੀ ਮੁਲਾਕਾਤ
ਭੈਣ ਅਮਰਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਾਰਨ ਕਈ ਸਾਲ ਹੋ ਗਏ ਸਨ ਅਤੇ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਈ। ਆਖਰੀ ਮੁਲਾਕਾਤ 10-12 ਸਾਲ ਪਹਿਲਾਂ ਹੋਈ ਸੀ। ਪਿਤਾ ਜੀ ਦੇ ਅਕਾਲ ਚਲਾਣੇ ਤੋਂ ਬਾਅਦ ਵੀ ਉਹ ਸਾਡੇ ਪਿਤਾ ਜੀ ਦਾ ਫਰਜ਼ ਨਿਭਾਉਂਦੇ ਰਹੇ। ਦੇਸ਼ ਦੇ ਪ੍ਰਧਾਨ ਮੰਤਰੀ ਬਣਨ ਦੇ ਬਾਵਜੂਦ ਇਸ ਭੈਣ-ਭਰਾ ਨੇ ਕਦੇ ਵੀ ਕਿਸੇ ਦੀ ਸਿਫ਼ਾਰਿਸ਼ ਨਹੀਂ ਕੀਤੀ ਅਤੇ ਨਾ ਹੀ ਕਿਸੇ ਦੀ ਸਿਫ਼ਾਰਿਸ਼ ਮੰਨੀ। ਅਮਰਜੀਤ ਕੌਰ ਨੇ ਕਿਹਾ ਕਿ ਭਾਵੇਂ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲੇ ਨੂੰ ਲੰਬਾ ਸਮਾਂ ਹੋ ਗਿਆ ਹੈ ਪਰ ਉਹ ਹਰ ਸਾਲ ਉਨ੍ਹਾਂ ਨੂੰ ਰੱਖੜੀ ਭੇਜਦੇ ਸਨ। ਆਪਣੇ ਪਿੱਛੇ 8 ਭੈਣ-ਭਰਾ ਛੱਡ ਕੇ ਹੁਣ ਤੱਕ 2 ਭਰਾਵਾਂ ਦੀ ਮੌਤ ਹੋ ਚੁੱਕੀ ਹੈ। ਸਾਬਕਾ PM ਦੇ ਜਾਣ ਤੋਂ ਬਾਅਦ ਹੁਣ ਅੰਮ੍ਰਿਤਸਰ ‘ਚ 2 ਭਰਾ ਰਹਿ ਗਏ ਹਨ।

ਇਹ ਵੀ ਪੜ੍ਹੋ- ਰੀਲ ਬਣਾਉਣ ਦਾ ਜਨੂੰਨ, ਮਹਿਲਾ ਵੱਲੋਂ ਪਾਗਲਪਣ ਦੀਆਂ ਹੱਦਾਂ ਪਾਰ, ਸੜਕ ਵਿਚਾਲੇ ਬਣਾਈ ਵੀਡੀਓ

ਉਥੇ ਹੀ ਭਾਣਜੇ ਪਰਵਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਰਿਵਾਰ ਅਤੇ ਦੇਸ਼ ਲਈ ਅਹਿਮ ਯੋਗਦਾਨ ਪਾਇਆ ਹੈ। ਅਜਿਹੇ ‘ਚ ਉਹ ਹਮੇਸ਼ਾ ਉਨ੍ਹਾਂ ਦੇ ਦਿਲਾਂ ‘ਚ ਯਾਦ ਬਣ ਕੇ ਰਹੇਗਾ। ਅਸੀਂ ਪਿਛਲੀ ਵਾਰ ਅੰਮ੍ਰਿਤਸਰ ਦੇ ਸਰਕਟ ਹਾਊਸ ਵਿੱਚ ਮਿਲੇ ਸੀ। ਜਦੋਂ ਵੀ ਉਹ ਅੰਮ੍ਰਿਤਸਰ ਆਉਂਦੇ ਸਨ ਤਾਂ ਸਾਰਾ ਪਰਿਵਾਰ ਉਨ੍ਹਾਂ ਨੂੰ ਸਰਕਟ ਹਾਊਸ ਵਿਚ ਮਿਲ ਜਾਂਦੇ ਸੀ। ਡੇਢ ਸਾਲ ਪਹਿਲਾਂ ਉਨ੍ਹਾਂ ਨਾਲ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫੋਨ ‘ਤੇ ਗੱਲ ਕੀਤੀ ਸੀ ਅਤੇ ਇਕ ਸਾਲ ਪਹਿਲਾਂ ਉਨ੍ਹਾਂ ਦੇ ਬੇਟੇ ਦੇ ਵਿਆਹ ਦੀ ਵਧਾਈ ਦਿੱਤੀ ਸੀ।

ਇਹ ਵੀ ਪੜ੍ਹੋ- ਬਠਿੰਡਾ 'ਚ ਵੱਡਾ ਬੱਸ ਹਾਦਸਾ, ਅੱਧੀ ਦਰਜਨ ਤੋਂ ਵੱਧ ਸਵਾਰੀਆਂ ਦੀ ਮੌਤ, ਵੇਖੋ ਰੂਹ ਕੰਬਾਊ ਤਸਵੀਰਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News