ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ! ਪੰਜਾਬ ਦੇ 37 ਲੀਡਰਾਂ ਬਾਰੇ ਆਹ ਕੀ ਕਹਿ ਗਏ

Wednesday, Apr 08, 2026 - 01:03 PM (IST)

ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ! ਪੰਜਾਬ ਦੇ 37 ਲੀਡਰਾਂ ਬਾਰੇ ਆਹ ਕੀ ਕਹਿ ਗਏ

ਚੰਡੀਗੜ੍ਹ : ਕਾਂਗਰਸ 'ਚੋਂ ਕੱਢੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਵਲੋਂ ਵੱਡਾ ਸਿਆਸੀ ਕਦਮ ਚੁੱਕਦਿਆਂ ਜਿੱਥੇ ਆਪਣੀ ਨਵੀਂ ਸਿਆਸੀ ਪਾਰਟੀ 'ਭਾਰਤੀ ਰਾਸ਼ਟਰਵਾਦੀ ਪਾਰਟੀ' ਦੇ ਗਠਨ ਦਾ ਐਲਾਨ ਕੀਤਾ ਗਿਆ ਹੈ, ਉੱਥੇ ਹੀ ਪੰਜਾਬ ਦੇ ਆਗੂਆਂ ਨੂੰ ਲੈ ਕੇ ਵੀ ਉਨ੍ਹਾਂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਨਵਜੋਤ ਕੌਰ ਸਿੱਧੂ ਨੇ ਇਕ ਅੰਗਰੇਜ਼ੀ ਅਖ਼ਬਾਰ ਨੂੰ ਦਿੱਤੇ ਬਿਆਨ 'ਚ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ 'ਚ ਪੰਜਾਬ ਦੇ ਘੱਟੋ-ਘੱਟ 37 ਦਾਗ਼ੀ ਆਗੂਆਂ ਬਾਰੇ ਵੱਡਾ ਖ਼ੁਲਾਸਾ ਕਰਨਗੇ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਕਿਸੇ ਵੀ ਆਗੂ ਦਾ ਨਾਂ ਨਹੀਂ ਲਿਆ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ 'ਚ 17 ਕਾਂਗਰਸ ਦੇ ਲੀਡਰ ਵੀ ਸ਼ਾਮਲ ਹਨ। ਡਾ. ਸਿੱਧੂ ਦਾ ਕਹਿਣਾ ਹੈ ਕਿ ਇਹ ਸਿਆਸਤਦਾਨ ਪੰਜਾਬ ਦੇ ਹਿੱਤਾਂ ਦੇ ਖ਼ਿਲਾਫ਼ ਕੰਮ ਕਰ ਰਹੇ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਵੀ ਵੱਡੇ ਬਿਆਨ ਦੇ ਚੁੱਕੇ ਹਨ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਪੰਜਾਬ ਦੀ ਗੁਆਚੀ ਹੋਈ ਸ਼ਾਨ ਨੂੰ ਬਹਾਲ ਕਰਨਾ ਅਤੇ ਸੱਚ ਅਤੇ ਪਿਆਰ ਦੇ ਰਾਹ 'ਤੇ ਚੱਲਣਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਿਆਸੀ ਆਗੂਆਂ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਇਕ ਨਵੇਂ ਕੌਮੀ ਬਦਲ ਦੀ ਲੋੜ ਮਹਿਸੂਸ ਕੀਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬੀ ਹੋ ਜਾਣ ਸਾਵਧਾਨ! ਅਗਲੇ 3 ਘੰਟਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ

ਪੁਰਾਣੇ ਦਾਅਵਿਆਂ ਦੀ ਫਿਰ ਚਰਚਾ 

ਬੀਤੇ ਸਮੇਂ ਦੌਰਾਨ ਕਾਂਗਰਸ ਛੱਡਣ ਸਮੇਂ ਡਾ. ਸਿੱਧੂ ਨੇ ਸਨਸਨੀਖੇਜ਼ ਦਾਅਵਾ ਕੀਤਾ ਸੀ ਕਿ ਸੂਬੇ ਦਾ ਮੁੱਖ ਮੰਤਰੀ ਬਣਨ ਲਈ 500 ਕਰੋੜ ਰੁਪਏ ਨਾਲ ਭਰਿਆ ਬ੍ਰੀਫਕੇਸ ਚਾਹੀਦਾ ਹੁੰਦਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਅਤੇ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਅਜਿਹਾ ਨਹੀਂ ਕਰ ਸਕਦੇ ਸਨ।

ਇਹ ਵੀ ਪੜ੍ਹੋ : 35 ਹਜ਼ਾਰ ਵਿਦਿਆਰਥੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ! ਸਕੂਲਾਂ 'ਚ ਹੁਣ NCERT ਦੀ ਵੈੱਬਸਾਈਟ ਤੋਂ ਹੀ...

ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਅਜੇ ਅਸਪੱਸ਼ਟ

ਜਿੱਥੇ ਨਵਜੋਤ ਕੌਰ ਸਿੱਧੂ ਨਵੀਂ ਪਾਰਟੀ 'ਚ ਸਰਗਰਮ ਹੋ ਗਏ ਹਨ, ਉੱਥੇ ਹੀ ਉਨ੍ਹਾਂ ਦੇ ਪਤੀ ਅਤੇ ਸਾਬਕਾ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਜੇ ਸਿਆਸਤ ਤੋਂ ਦੂਰ ਨਜ਼ਰ ਆ ਰਹੇ ਹਨ। ਸੂਤਰਾਂ ਅਨੁਸਾਰ ਉਹ ਫਿਲਹਾਲ ਆਪਣੇ ਮਨੋਰੰਜਨ ਜਗਤ ਦੇ ਕੈਰੀਅਰ 'ਤੇ ਧਿਆਨ ਦੇ ਰਹੇ ਹਨ, ਹਾਲਾਂਕਿ ਆਉਣ ਵਾਲੇ ਸਮੇਂ 'ਚ ਉਨ੍ਹਾਂ ਦੇ ਨਵੀਂ ਪਾਰਟੀ 'ਚ ਸ਼ਾਮਲ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਮਾਹਿਰਾਂ ਦਾ ਮੰਨਣਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਕੌਰ ਸਿੱਧੂ ਦਾ ਇਹ ਕਦਮ ਸੱਤਾ ਵਿਰੋਧੀ ਵੋਟਾਂ ਨੂੰ ਹੋਰ ਵੰਡ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News