ਡਾ. ਇੰਦਰਬੀਰ ਸਿੰਘ ਨਿੱਝਰ ਦੂਸਰੀ ਵਾਰ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

02/19/2024 6:59:44 PM

ਅੰਮ੍ਰਿਤਸਰ(ਜ.ਬ/ਵਾਲੀਆ)- ਦੁਨੀਆ ਭਰ ਦੀ ਨਾਮਵਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਜਨਰਲ ਕਮੇਟੀ ਦੀਆਂ ਹੋਈਆ ਚੋਣਾਂ ਨੂੰ ਲੈ ਕੇ ਇਕ ਵਾਰ ਫਿਰ ਡਾ. ਇੰਦਰਬੀਰ ਸਿੰਘ ਨਿੱਝਰ ਅਤੇ ਉਨ੍ਹਾਂ ਦੀ ਟੀਮ ਨੇ ਬਾਜ਼ੀ ਮਾਰੀ ਹੈ। ਬੀਤੇ ਦਿਨ ਚੋਣਾਂ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਕੁੱਲ 491 ਮੈਂਬਰਾਂ ਵਿਚੋਂ 399 ਮੈਂਬਰਾਂ ਨੇ ਵੋਟਾਂ ਪਾਈਆਂ, ਜਿਸ ਵਿਚੋਂ ਜੇਤੂ ਉਮੀਦਵਾਰਾਂ ਵਿਚ ਸ਼ਾਮਲ ਪ੍ਰਧਾਨਗੀ ਦੇ ਅਹੁਦੇ ’ਤੇ ਖੜ੍ਹੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ 247 ਅਤੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੂੰ 242, ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੂੰ 212, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੂੰ 226, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੂੰ 221 ਅਤੇ ਰਮਨੀਕ ਸਿੰਘ ਨੂੰ 217 ਵੋਟਾਂ ਪਈਆਂ।

ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ

ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ 97 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ ਨੇ 92 ਵੋਟਾਂ ਦੇ ਫਰਕ ਨਾਲ, ਮੀਤ ਪ੍ਰਧਾਨ ਜਗਜੀਤ ਸਿੰਘ ਬੰਟੀ ਨੇ 32 ਵੋਟਾਂ ਦੇ ਫਰਕ ਨਾਲ ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ ਨੇ 61 ਵੋਟਾਂ ਦੇ ਫਰਕ ਨਾਲ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ 35 ਵੋਟਾਂ ਦੇ ਫਰਕ ਨਾਲ ਅਤੇ ਰਮਨੀਕ ਸਿੰਘ ਨੇ 63 ਵੋਟਾਂ ਦੇ ਫਰਕ ਨਾਲ ਬਾਜ਼ੀ ਮਾਰੀ।

ਇਹ ਵੀ ਪੜ੍ਹੋ : ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- 'ਗੋਲੀ ਦਾ ਜਵਾਬ ਗੋਲੀ ਨਾਲ ਦਿਓ'

ਅੱਜ ਸੱਚ ਦੀ ਜਿੱਤ ਹੋਈ: ਨਿੱਝਰ

ਇਸ ਮੌਕੇ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਸੱਚ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਅਸੀਂ ਦੀਵਾਨ ਦੀ ਚੜ੍ਹਦੀ ਕਲਾ ਲਈ ਸਭ ਦੇ ਸਹਿਯੋਗ ਨਾਲ ਇਕਮੁੱਠ ਹੋ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਦੋ ਰਾਜਨੀਤਕ ਪਾਰਟੀ ਅਕਾਲੀ ਦਲ ਤੇ ਭਾਜਪਾ ਨੂੰ ਮੂੰਹ ਦੀ ਖਾਣੀ ਪਈ। ਮਾਝੇ ਦੇ ਅਕਾਲੀ ਆਗੂ ਕਹਾਉਣ ਵਾਲੇ ਨੇ ਸਾਡੇ ਵਿਰੁੱਧ ਹਰ ਹੀਲਾ ਵਰਤਿਆ ਪਰ ਸੂਝਵਾਨ ਮੈਂਬਰਾਂ ਨੇ ਇਨ੍ਹਾਂ ਨੂੰ ਨਕਾਰ ਦਿੱਤਾ। ਸੀਨੀਅਰ ਮੈਂਬਰ ਭਗਵੰਤ ਪਾਲ ਸਿੰਘ ਸੱਚਰ ਜੋ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਹਨ, ਨੇ ਇਨ੍ਹਾਂ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਈ ਕੇ ਜਿੱਤ ਪ੍ਰਾਪਤ ਕੀਤੀ, ਜਿਸਦੀ ਹਰ ਪਾਸੇ ਚਰਚਾ ਹੈ।

ਇਹ ਵੀ ਪੜ੍ਹੋ : ਲੋਕਾਂ ਦਾ ਧਿਆਨ ਖਿੱਚਦੀ ਹੈ ਇਹ ਕੋਠੀ, ਕੰਮ ਨਾਲ ਇੰਨਾ ਪਿਆਰ ਕਿ ਘਰ ਦੀ ਛੱਤ 'ਤੇ ਬਣਾ ਦਿੱਤੀ PRTC ਦੀ ਬੱਸ

ਕੂੜ ਪ੍ਰਚਾਰ ਕਿਸੇ ਕੰਮ ਨਾ ਆਇਆ : ਸੱਚਰ

ਇਸ ਸਬੰਧੀ ਭਗਵੰਤ ਪਾਲ ਸੱਚਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸ਼ੁਕਰਾਨਾ ਗੁਰੂ ਸਾਹਿਬ ਜੀ ਦਾ, ਜਿਨਾਂ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਪਰ ਵਿਰੋਧੀਆਂ ਦਾ ਕੂੜ ਪ੍ਰਚਾਰ ਕਿਸੇ ਕੰਮ ਨਹੀਂ ਆਇਆ। ਇਸ ਮੌਕੇ ਜਿੱਤ ਦੀ ਖੁਸ਼ੀ ਵਿਚ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ ਅਤੇ ਪ੍ਰਮਾਤਮਾ ਦਾ ਇਸ ਅਪਾਰ ਕਿਰਪਾ ਲਈ ਸ਼ੁਕਰਾਨਾ ਅਦਾ ਕੀਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News