ਜਾਰਜੀਆ ਹਾਸਦੇ 'ਚ ਮਾਰੇ ਗਏ ਸੰਦੀਪ ਦੇ ਪਰਿਵਾਰ ਨੂੰ ਡਾ. ਓਬਰਾਏ ਨੇ ਲਿਆ ਗੋਦ

Friday, Jan 03, 2025 - 05:51 PM (IST)

ਜਾਰਜੀਆ ਹਾਸਦੇ 'ਚ ਮਾਰੇ ਗਏ ਸੰਦੀਪ ਦੇ ਪਰਿਵਾਰ ਨੂੰ ਡਾ. ਓਬਰਾਏ ਨੇ ਲਿਆ ਗੋਦ

ਤਰਨਤਾਰਨ- ਪਿਛਲੇ ਦਿਨੀਂ ਜਾਰਜੀਆ 'ਚ ਹੋਏ ਇੱਕ ਦਰਦਨਾਕ ਹਾਦਸੇ 'ਚ ਮਾਰੇ ਗਏ 11 ਪੰਜਾਬੀ ਨੌਜਵਾਨਾਂ 'ਚ ਸ਼ਾਮਲ ਤਰਨਤਾਰਨ ਨਾਲ ਸਬੰਧਿਤ ਸੰਦੀਪ ਸਿੰਘ ਦੇ ਘਰ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐਸ.ਪੀ. ਸਿੰਘ ਓਬਰਾਏ ਉਚੇਚੇ ਤੌਰ 'ਤੇ ਤਰਨਤਾਰਨ ਪਹੁੰਚੇ।  ਬਿਨਾਂ ਕਿਸੇ ਸਵਾਰਥ ਤੋਂ ਕੇਵਲ 'ਸਰਬੱਤ ਦਾ ਭਲਾ' ਦੇ ਆਪਣੇ ਸੰਕਲਪ 'ਤੇ ਪਹਿਰਾ ਦੇਣ ਵਾਲੇ ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਜਿੱਥੇ ਮ੍ਰਿਤਕ ਸੰਦੀਪ ਸਿੰਘ ਦੀ 7 ਸਾਲਾ ਮਾਸੂਮ ਧੀ ਇਕਾਗਰਦੀਪ ਕੌਰ ਨੂੰ ਟਰੱਸਟ ਵੱਲੋਂ ਗੋਦ ਲੈਣ ਤੋਂ ਇਲਾਵਾ ਉਸ ਦੀ ਸਮੁੱਚੀ ਪੜ੍ਹਾਈ ਦਾ ਖਰਚ ਚੁੱਕਣ ਤੇ ਉਸ ਦੇ ਵਿਆਹ ਲਈ 2 ਲੱਖ ਰੁਪਏ ਦੀ ਰਾਸ਼ੀ ਬੈਂਕ ਵਿਚ ਬਤੌਰ ਐਫ. ਡੀ. ਜਮ੍ਹਾਂ ਕਰਵਾਉਣ ਲਈ ਵੀ ਕਿਹਾ । ਉੱਥੇ ਹੀ ਉਨ੍ਹਾਂ ਸੰਦੀਪ ਦੇ ਪਰਿਵਾਰ ਨੂੰ ਘਰ ਦੇ ਗੁਜ਼ਾਰੇ ਲਈ 5 ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦੇ ਨਾਲ-ਨਾਲ ਉਨ੍ਹਾਂ ਦੇ ਘਰ ਦੀ ਲੋੜੀਂਦੀ ਮੁਰੰਮਤ ਕਰਾਉਣ ਦਾ ਬੀੜਾ ਚੁੱਕਿਆ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਸਖ਼ਤ ਫਰਮਾਨ ਜਾਰੀ, ਬੱਚਿਆਂ ਕਾਰਨ ਵੱਡੀ ਮੁਸੀਬਤ 'ਚ ਫਸ ਸਕਦੇ ਮਾਪੇ

ਇਸ ਦੌਰਾਨ ਗੱਲਬਾਤ ਕਰਦਿਆਂ ਡਾ.ਐਸ.ਪੀ.ਸਿੰਘ ਓਬਰਾਏ ਨੇ ਦੱਸਿਆ ਕਿ ਅੱਜ ਉਹ ਇੱਥੇ ਸੰਦੀਪ ਦੇ ਪਰਿਵਾਰ ਨੂੰ ਦੁਬਈ ਤੋਂ ਮਿਲਣ ਲਈ ਆਏ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜਾਰਜੀਆ ਹਾਦਸੇ ਉਪਰੰਤ ਇਸ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲੇ ਨੌਜਵਾਨਾਂ ਦੇ ਪੀੜ੍ਹਤ ਪਰਿਵਾਰਾਂ ਦੀ ਮਦਦ ਕਰਨ ਲਈ ਲਏ ਗਏ ਆਪਣੇ ਫੈਸਲੇ ਤਹਿਤ ਅੱਜ ਉਨ੍ਹਾਂ ਵੱਲੋਂ ਜਿੱਥੇ ਸੰਦੀਪ ਸਿੰਘ ਦੀ ਪਿਆਰੀ ਬੱਚੀ ਨੂੰ ਗੋਦ ਲੈ ਕੇ ਜਿੱਥੇ ਉਸਦੀ ਸਮੁੱਚੀ ਪੜ੍ਹਾਈ,  ਜਿਸ 'ਚ ਬੇਸ਼ੱਕ ਉਹ ਡਾਕਟਰ, ਇੰਜੀਨੀਅਰ ਜਾਂ ਪਾਇਲਟ ਕੁੱਝ ਵੀ ਬਣੇ ਉਸ 'ਤੇ ਆਉਣ ਵਾਲਾ ਸਮੁੱਚਾ ਖਰਚ ਉਨ੍ਹਾਂ ਵੱਲੋਂ ਕੀਤਾ ਜਾਵੇਗਾ।

PunjabKesari

ਇਹ ਵੀ ਪੜ੍ਹੋ- ਹਸਪਤਾਲ 'ਚ ਗੈਂਗਸਟਰ ਨੂੰ ਇਕੱਲਾ ਛੱਡ ਗਏ ਪੁਲਸ ਮੁਲਾਜ਼ਮ, ਮਿਲਣ ਆਏ ਸਾਥੀਆਂ ਨੇ AK-47 ਨਾਲ ਬਣਾਈ ਵੀਡੀਓ

 ਇਸ ਤੋਂ ਇਲਾਵਾ ਇਸ ਬੱਚੀ ਦੇ ਵਿਆਹ ਲਈ ਉਨ੍ਹਾਂ ਵੱਲੋਂ ਹੁਣ ਤੋਂ ਹੀ 2 ਲੱਖ ਰੁਪਏ ਦੀ ਬੈਂਕ ਐਫ.ਡੀ.ਆਰ. ਬਣਾ ਦਿੱਤੀ ਜਾਵੇਗੀ। ਇੱਥੇ ਉਨ੍ਹਾਂ ਇਹ ਵੀ ਦੱਸਿਆ ਕਿ ਸੰਦੀਪ ਦੇ ਪੀੜਤ ਪਰਿਵਾਰ ਦੇ ਗੁਜ਼ਾਰੇ ਲਈ ਉਨ੍ਹਾਂ ਨੂੰ ਟਰਸਟ ਵੱਲੋਂ ਪੰਜ ਹਜ਼ਾਰ ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ ਅਤੇ ਪਰਿਵਾਰ ਦੀ ਸਲਾਹ ਅਨੁਸਾਰ ਉਨ੍ਹਾਂ ਦੇ ਘਰ ਦੀ ਲੋੜੀਂਦੀ ਮੁਰੰਮਤ ਵੀ ਕਰਵਾ ਕੇ ਦਿੱਤੀ ਜਾਵੇਗੀ। ਇਸ ਮੌਕੇ ਪੀੜਤ ਪਰਿਵਾਰ ਦੀ ਨੰਨ੍ਹੀ ਬੱਚੀ ਇਕਾਗਰਦੀਪ ਕੌਰ ਦੇ ਬੋਲਾਂ ਨੇ ਡਾ: ਓਬਰਾਏ ਨੂੰ ਭਾਵੁਕ ਕਰ ਦਿੱਤਾ ਜਦੋਂ ਡਾ: ਓਬਰਾਏ ਵੱਲੋਂ ਕੀਤੀ ਗਈ ਮਾਲੀ ਮਦਦ ਲਈ ਧੰਨਵਾਦ ਕਰਦਿਆਂ ਉਸ ਬੱਚੀ ਨੇ ਕਿਹਾ ਕਿ ਉਹ ਵੱਡੀ ਹੋ ਕੇ ਡਾਕਟਰ ਬਣਕੇ ਡਾ: ਓਬਰਾਏ ਵੱਲੋਂ ਕੀਤੀ ਮਦਦ ਦੇ ਸਾਰੇ ਪੈਸੇ ਵਾਪਸ ਮੋੜ ਦੇਵੇਗੀ, ਜਿਸ 'ਤੇ ਡਾ.ਓਬਰਾਏ ਨੇ ਉਸ ਦਾ ਸਿਰ ਪਲੋਸਦਿਆਂ ਕਿਹਾ ਕਿ ਬੇਟਾ ਅਸੀਂ ਪੈਸੇ ਨਹੀਂ ਲੈਣੇ ਪਰ ਜਿਸ ਤਰ੍ਹਾਂ ਤੇਰਾ ਸੁਪਨਾ ਪੂਰਾ ਹੋਵੇਗਾ ਤਾਂ ਇਸੇ ਤਰ੍ਹਾਂ ਤੂੰ ਵੀ ਵੱਡੀ ਹੋ ਕੇ ਕਿਸੇ ਲੋੜਵੰਦ ਦਾ ਸੁਪਨਾ ਜ਼ਰੂਰ ਪੂਰਾ ਕਰੀਂ। ਇਕ ਸਵਾਲ ਦਾ ਜਵਾਬ ਦਿੰਦਿਆਂ ਡਾਕਟਰ ਓਬਰਾਏ ਨੇ ਇਹ ਵੀ ਦੱਸਿਆ ਕਿ ਉਹ ਜਲਦ ਹੀ ਬਾਕੀ ਪੀੜਤ ਪਰਿਵਾਰਾਂ ਨੂੰ ਵੀ ਮਿਲ ਕੇ ਉਨ੍ਹਾਂ ਦੇ ਆਰਥਿਕ ਪੱਧਰ ਮੁਤਾਬਕ ਉਨ੍ਹਾਂ ਦੀ ਲੋੜੀਂਦੀ ਮਦਦ ਵੀ ਕਰਨਗੇ।

ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Shivani Bassan

Content Editor

Related News