ਡਾ. ਓਬਰਾਏ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ

Wednesday, Oct 25, 2023 - 01:32 PM (IST)

ਡਾ. ਓਬਰਾਏ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਲਿਆ ਵੱਡਾ ਫ਼ੈਸਲਾ

ਅੰਮ੍ਰਿਤਸਰ (ਦਲਜੀਤ) : ਕੌਮਾਂਤਰੀ ਪੱਧਰ ਦੇ ਉੱਘੇ ਸਮਾਜ ਸੇਵਕ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐੱਸ. ਪੀ. ਸਿੰਘ ਓਬਰਾਏ ਨੇ ਦੁਸਹਿਰੇ ਮੌਕੇ ਵੱਡਾ ਫ਼ੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਲੋੜਵੰਦ ਵਿਦਿਆਰਥੀਆਂ ਦਾ ਬਲੱਡ ਗਰੁੱਪ ਪਤਾ ਕਰਨ ਵਾਲਾ ਟੈਸਟ ਬਿਲਕੁਲ ਮੁਫ਼ਤ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ :  ਕੁਲਚਾ ਵਿਵਾਦ 'ਤੇ ਮੀਤ ਹੇਅਰ ਦਾ ਵੱਡਾ ਬਿਆਨ, ਬਿਕਰਮ ਮਜੀਠੀਆ ਨੂੰ ਕੀਤਾ ਚੈਲੰਜ

ਇਸ ਸਬੰਧੀ ਡਾ. ਓਬਰਾਏ ਨੇ ਦੱਸਿਆ ਕਿ ਵੱਖ-ਵੱਖ ਸਕੂਲ ਪ੍ਰਬੰਧਕਾਂ ਤੋਂ ਪਹੁੰਚੇ ਮੰਗ ਪੱਤਰਾਂ ਤੋਂ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਕੇਂਦਰ ਸਰਕਾਰ ਵੱਲੋਂ ਹਰ ਸਾਲ ਸਕੂਲਾਂ ਤੋਂ ਕਰਵਾਏ ਜਾਂਦੇ ਯੂ-ਡਾਇਸ (ਯੂਨੀਫਾਈਡ ਡਿਸਟ੍ਰਿਕਟ ਇਨਫਰਮੇਸ਼ਨ ਸਿਸਟਮ ਫਾਰ ਐਜੂਕੇਸ਼ਨ) ਨਾਂ ਦੇ ਸਰਵੇ ਵਿਚ ਇਸ ਸਾਲ ਤੋਂ ਵਿਦਿਆਰਥੀਆਂ ਦਾ ਬਲੱਡ ਗਰੁੱਪ ਭਰਨਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ ਅਤੇ ਬਾਜ਼ਾਰ ਵਿਚੋਂ ਇਹ ਟੈਸਟ ਮਹਿੰਗਾ ਹੋਣ ਕਾਰਨ ਬਹੁਤ ਸਾਰੇ ਲੋੜਵੰਦ ਪਰਿਵਾਰਾਂ ਦੇ ਬੱਚੇ ਇਹ ਟੈਸਟ ਕਰਵਾਉਣ ਤੋਂ ਅਸਮਰਥ ਹਨ। ਉਨ੍ਹਾਂ ਦੱਸਿਆ ਕਿ ਟਰੱਸਟ ਕੋਲ ਹੁਣ ਤੱਕ ਵੱਖ-ਵੱਖ ਕਈ ਸਕੂਲਾਂ ਦੇ ਵਿਦਿਆਰਥੀਆਂ ਦੇ ਇਹ ਟੈਸਟ ਕਰਵਾਉਣ ਲਈ ਮੰਗ ਪੱਤਰ ਪਹੁੰਚ ਚੁੱਕੇ ਹਨ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਸਿੰਘ ਦਾ ਫ਼ੌਜੀ ਸਨਮਾਨਾਂ ਨਾਲ ਸਸਕਾਰ ਨਾ ਕੀਤੇ ਜਾਣ 'ਤੇ ਫ਼ੌਜ ਦਾ ਵੱਡਾ ਬਿਆਨ

ਡਾ. ਓਬਰਾਏ ਨੇ ਦੱਸਿਆ ਕਿ ਇਸ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਦੁਸਹਿਰੇ ਦੇ ਤਿਉਹਾਰ ਮੌਕੇ ਇਹ ਫ਼ੈਸਲਾ ਲਿਆ ਹੈ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਸਕੂਲਾਂ ਅੰਦਰ ਆਪਣੇ ਲੈਬ ਟੈਕਨੀਸ਼ੀਅਨ ਭੇਜ ਕੇ ਵਿਦਿਆਰਥੀਆਂ ਦੇ ਇਹ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਸਮੁੱਚੇ ਸਰਕਾਰੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਅੰਦਰ ਟਰੱਸਟ ਦੀਆਂ ਜ਼ਿਲ੍ਹਾ ਇਕਾਈਆਂ ਨਾਲ ਸੰਪਰਕ ਕਰਕੇ ਆਪਣੇ ਸਕੂਲ ਦੇ ਲੈਟਰ ਹੈੱਡ ਤੇ ਵਿਦਿਆਰਥੀਆਂ ਦੀਆਂ ਲਿਸਟਾਂ ਉਨ੍ਹਾਂ ਤੱਕ ਪੁੱਜਦਾ ਕਰ ਦੇਣ ਤਾਂ ਜੋ ਜਲਦ ਤੋਂ ਜਲਦ ਵਿਦਿਆਰਥੀਆਂ ਦੇ ਬਲੱਡ ਗਰੁੱਪ ਪਤਾ ਕਰਨ ਦੇ ਟੈਸਟ ਕਰਵਾਏ ਜਾ ਸਕਣ।

ਇਹ ਵੀ ਪੜ੍ਹੋ :  ਨਿਗਮ ਚੋਣਾਂ ਤੋਂ ਪਹਿਲਾਂ ਭਾਜਪਾ ਖ਼ਿਲਾਫ਼ ਵੱਡਾ ਦਾਅ ਖੇਡਣ ਲਈ ਮੈਦਾਨ 'ਚ ਉੱਤਰੀ 'ਆਪ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Harnek Seechewal

Content Editor

Related News