ਡਾ. ਪਸਰੀਚਾ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਨਿਯੁਕਤ
Thursday, Jun 30, 2022 - 10:53 PM (IST)
ਬਟਾਲਾ (ਮਠਾਰੂ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਪਾਵਨ ਪਵਿੱਤਰ ਧਰਤੀ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲ ਨਗਰ ਨੰਦੇੜ ਦੇ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਸਰਕਾਰ ਵੱਲੋਂ ਕਾਰਵਾਈ ਕਰਦਿਆਂ ਭੰਗ ਕਰ ਦਿੱਤਾ ਗਿਆ ਹੈ, ਜਦਕਿ ਮਹਾਰਾਸ਼ਟਰ ਦੇ ਸਾਬਕਾ ਡੀ.ਜੀ.ਪੀ. ਅਤੇ ਪਹਿਲਾਂ ਵੀ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਰਹਿ ਚੁੱਕੇ ਡਾ. ਪਰਵਿੰਦਰ ਸਿੰਘ ਪਸਰੀਚਾ ਨੂੰ ਮੁੜ ਤੋਂ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।
ਖ਼ਬਰ ਇਹ ਵੀ : ਜਲੰਧਰ 'ਚ ਲਿਖੇ ਖ਼ਾਲਿਸਤਾਨੀ ਨਾਅਰੇ, ਉਥੇ ਗੈਂਗਸਟਰ ਜੱਗੂ ਭਗਵਾਨਪੁਰੀਆ 7 ਦਿਨਾ ਪੁਲਸ ਰਿਮਾਂਡ 'ਤੇ, ਪੜ੍ਹੋ TOP 10
ਦੱਸਣਯੋਗ ਹੈ ਕਿ 2006 ਤੋਂ ਲੈ ਕੇ 2010 ਤੱਕ ਸਰਕਾਰ ਵੱਲੋਂ ਡਾ. ਪਸਰੀਚਾ ਨੂੰ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਲਾਉਂਦਿਆਂ ਸੇਵਾਵਾਂ ਦਿੱਤੀਆਂ ਗਈਆਂ ਸਨ, ਜਦਕਿ ਇਸੇ ਦੌਰਾਨ ਸਾਲ 2008 ਵਿੱਚ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 300 ਸਾਲਾ ਗੁਰਤਾਗੱਦੀ ਦਿਵਸ ਵੀ ਮਨਾਇਆ ਗਿਆ ਸੀ। ਇਸ ਦੌਰਾਨ ਡਾ. ਪਸਰੀਚਾ ਨੇ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਕਰੋੜਾਂ ਰੁਪਏ ਦੇ ਨਾਲ ਵਿਕਾਸ ਕਾਰਜ ਵੀ ਕਰਵਾਏ ਸਨ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸ ਵੇਲੇ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਧਾਨ ਵਜੋਂ ਭੁਪਿੰਦਰ ਸਿੰਘ ਮਿਨਹਾਸ ਸੇਵਾ ਨਿਭਾਅ ਰਹੇ ਸਨ, ਜਦਕਿ ਅੱਜ ਸਰਕਾਰ ਦੇ ਜੁਆਇੰਟ ਸੈਕਟਰੀ ਰਾਮ ਯਾਦਵ ਵੱਲੋਂ ਜਾਰੀ ਕੀਤੀ ਗਈ ਚਿੱਠੀ ਵਿੱਚ ਲਏ ਗਏ ਫੈਸਲੇ 'ਚ ਬੋਰਡ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੂੰ ਭੰਗ ਕਰਦਿਆਂ ਸਾਬਕਾ ਆਈ.ਪੀ.ਐੱਸ. ਅਧਿਕਾਰੀ ਡਾ. ਪਰਵਿੰਦਰ ਸਿੰਘ ਪਸਰੀਚਾ ਨੂੰ ਅਗਲੇ ਹੁਕਮਾਂ ਤੱਕ ਬੋਰਡ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਬੰਧਕ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਕਾਬੁਲ 'ਚ ਮਾਰੇ ਗਏ ਸਵਿੰਦਰ ਸਿੰਘ ਦੀਆਂ ਅਸਥੀਆਂ ਲੈ ਕੇ ਭਾਰਤ ਪਹੁੰਚਿਆ ਅਫ਼ਗਾਨ ਸਿੱਖਾਂ ਦਾ ਜਥਾ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ