SSP ਫਰੀਦਕੋਟ ਦਾ ਅਹੁਦਾ ਸੰਭਾਲਣ ਤੋਂ ਬਾਅਦ ਟਿੱਲਾ ਬਾਬਾ ਫਰੀਦ ''ਚ ਨਤਮਸਤਕ ਹੋਏ ਡਾ. ਪ੍ਰਗਿਆ ਜੈਨ
Sunday, Aug 04, 2024 - 11:47 PM (IST)

ਜੈਤੋ, (ਰਘੁਨੰਦਨ ਪਰਾਸ਼ਰ)- ਐਤਵਾਰ ਨੂੰ ਡਾ. ਪ੍ਰਗਿਆ ਜੈਨ ਆਈ.ਪੀ.ਐੱਸ., ਐੱਸ.ਐੱਸ.ਪੀ. ਫਰੀਦਕੋਟ ਦਾ ਅਹੁਦਾ ਸੰਭਾਲਣ ਤੋਂ ਬਾਅਦ ਟਿੱਲਾ ਬਾਬਾ ਫਰੀਦ 'ਚ ਨਤਮਸਤਕ ਹੋਏ ਅਤੇ ਸਾਰਿਆਂ ਦੀ ਭਲਾਈ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਆਪਣੇ ਸਮੇਂ ਦੇ ਇਕ ਮਹਾਨ ਸੂਫੀ ਸੰਤ ਸਨ ਜਿਨ੍ਹਾਂ ਦੀਆਂ ਸਿੱਖਾਵਾਂ ਅੱਜ ਵੀ ਮਨੁੱਖਤਾ ਲਈ ਮਾਰਗਦਰਸ਼ਨ ਦੇ ਰੂਪ 'ਚ ਕੰਮ ਕਰਦੀਆਂ ਹਨ ਅਤੇ ਅੱਗੇ ਵੀ ਕਰਦੀਆਂ ਰਹਿਣਗੀਆਂ।
ਉਨ੍ਹਾਂ ਕਿਹਾ ਕਿ ਮੈਨੂੰ ਐੱਸ.ਐੱਸ.ਪੀ. ਦੇ ਰੂਪ 'ਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਅਤੇ ਉਹ ਫਰੀਦਕੋਟ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਉਹ ਪੂਰੀ ਮਿਹਨਤ ਅਤੇ ਲਗਨ ਨਾਲ ਆਪਣੇ ਕਰਤਵਾਂ ਦਾ ਪਾਲਨ ਕਰਨ 'ਚ ਕੋਈ ਕਸਰ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਇਸ ਲਈ ਉਨ੍ਹਾਂ ਨੂੰ ਜ਼ਿਲ੍ਹੇ ਦੀ ਜਨਤਾ ਦੇ ਸਹਿਯੋਗ ਦੀ ਲੋੜ ਹੈ।