ਲੋਕ ਸਭਾ ਚੋਣਾਂ ਜਿੱਤਣ ਮਗਰੋਂ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੀ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
Friday, Jun 14, 2024 - 06:55 PM (IST)
 
            
            ਹੁਸ਼ਿਆਰਪੁਰ (ਵੈੱਬ ਡੈਸਕ)- ਹੁਸ਼ਿਆਰਪੁਰ ਲੋਕ ਸਭਾ ਸੀਟ ਤੋਂ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਡਾ. ਰਾਜ ਕੁਮਾਰ ਚੱਬੇਵਾਲ ਨੇ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਚੱਬੇਵਾਲ ਹੁਸ਼ਿਆਰਪੁਰ ਹਲਕਾ (ਐੱਸ.ਸੀ) ਤੋਂ 'ਆਪ' ਦੇ ਵਿਧਾਇਕ ਹਨ ਅਤੇ ਹਾਲ ਹੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤੀ ਸੀ।
ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੂੰ ਸੌਂਪ ਦਿੱਤਾ ਹੈ, ਜਿਸ ਨੂੰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਰਹੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵੀ ਆਪਣੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਰਾਹੁਲ ਸੰਭਾਲਣਗੇ ਰਾਇਬਰੇਲੀ ਤੇ ਰਾਬਰਟ ਵਡੇਰਾ ਵਾਇਨਾਡ ਤੋਂ ਹੋਣਗੇ ਦਾਅਵੇਦਾਰ!
ਉਥੇ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਲੋਕ ਸਭਾ ਹਲਕਾ ਲੁਧਿਆਣਾ ਤੋਂ ਜਿੱਤ ਦਰਜ ਕਰਨ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਹਲਕੇ ਦੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            