ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ 'ਗਿਆਨ ਰਤਨ' ਐਵਾਰਡ ਨਾਲ ਸਨਮਾਨਿਤ

Saturday, May 20, 2023 - 04:34 PM (IST)

ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ 'ਗਿਆਨ ਰਤਨ' ਐਵਾਰਡ ਨਾਲ ਸਨਮਾਨਿਤ

ਚੰਡੀਗੜ੍ਹ : ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਵਿਖੇ 70ਵੇਂ ਡਿਗਰੀ ਵੰਡ ਸਮਾਰੋਹ ਦੌਰਾਨ ਪੀ. ਐੱਚ. ਡੀ. ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆ। ਸਮਾਰੋਹ ਦੌਰਾਨ ਡਾ. ਰਤਨ ਸਿੰਘ ਜੱਗੀ ਨੂੰ 'ਗਿਆਨ ਰਤਨ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਾਹਿਤਕਾਰ ਡਾ. ਰਤਨ ਸਿੰਘ ਜੱਗੀ ਪੰਜਾਬੀ ਅਤੇ ਹਿੰਦੀ ਸਾਹਿਤ ਅਤੇ ਵਿਸ਼ੇਸ਼ ਤੌਰ 'ਤੇ ਗੁਰਮਤਿ ਸਾਹਿਤ ਦੇ ਵੱਡੇ ਵਿਦਵਾਨ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਹਥਿਆਰ ਤੇ ਸ਼ਸਤਰ ਰੱਖਣ 'ਤੇ ਰੋਕ, DC ਨੇ ਜਾਰੀ ਕਰ ਦਿੱਤੇ ਹੁਕਮ

ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ 70 ਸਾਲਾਂ ਤੋਂ ਜ਼ਿਆਦਾ ਸਮਾਂ ਪੰਜਾਬੀ, ਹਿੰਦੀ ਅਤੇ ਗੁਰਮਤਿ ਸਾਹਿਤ ਦੀ ਸੇਵਾ ਨੂੰ ਸਮਰਪਿਤ ਕੀਤਾ ਹੈ। ਉਹ 95 ਸਾਲਾਂ ਦੀ ਉਮਰ 'ਚ ਵੀ ਸਮਾਜ ਨੂੰ ਆਪਣੀਆਂ ਸਰਵ ਉੱਤਮ ਸਾਹਿਤਕ ਸੇਵਾਵਾਂ ਦੇ ਰਹੇ ਹਨ। ਉਨ੍ਹਾਂ ਨੇ ਹੁਣ ਤੱਕ ਸਮਾਜ ਨੂੰ ਕਰੀਬ 144 ਪੁਸਤਕਾਂ ਸਮਰਪਿਤ ਕੀਤੀਆਂ ਹਨ।

ਇਹ ਵੀ ਪੜ੍ਹੋ : ਖੰਨਾ ਪੁਲਸ ਨੂੰ ਵੱਡੀ ਸਫ਼ਲਤਾ, ਭਾਰੀ ਅਸਲੇ ਸਣੇ ਅੰਤਰਰਾਜੀ ਗਿਰੋਹ ਦੇ 4 ਮੈਂਬਰ ਗ੍ਰਿਫ਼ਤਾਰ

ਉਨ੍ਹਾਂ ਤੋਂ ਇਲਾਵਾ ਉਪ ਰਾਸ਼ਟਰਪਤੀ ਵੱਲੋਂ ਪੀ. ਯੂ. ਐਂਥਮ ਦੇ ਫਾਊਂਡਰ ਅਤੇ ਲੇਖਕ ਡਾ. ਇਰਸ਼ਾਦ ਕਾਮਿਲ ਨੂੰ ਸਾਹਿਤ ਰਤਨ ਪੁਰਸਕਾਰ, ਡਾ. ਵੀਣਾ ਟੰਡਨ ਨੂੰ ਵਿਗਿਆਨ ਰਤਨ ਅਤੇ ਰਾਕੇਸ਼ ਭਾਰਤੀ ਮਿੱਤਲ ਨੂੰ ਉਦਯੋਗ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News