ਪੰਜਾਬ ਨਾਲ ਚਾਲਾਂ ਖੇਡ ਰਹੀ ਹੈ ਕੇਂਦਰ ਸਰਕਾਰ, ਪਾਣੀ ਬਾਰੇ ਸਾਡਾ ਸਟੈਂਡ ਸਾਫ਼: ਰਵਜੋਤ ਸਿੰਘ
Wednesday, Apr 30, 2025 - 01:40 PM (IST)

ਖੰਨਾ (ਵਿਪਨ): ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਨਾਲ ਚਾਲਾਂ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਨੂੰ ਲੈ ਕੇ ਸਾਡਾ ਸਟੈਂਡ ਬਿਲਕੁਲ ਕਲੀਅਰ ਹੈ। ਸਾਡੇ ਕੋਲ ਇਕ ਵੀ ਬੂੰਦ ਫਾਲਤੂ ਨਹੀਂ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕੁਝ ਹੀ ਦੇਰ 'ਚ ਹੋ ਸਕਦੈ ਵੱਡਾ ਐਲਾਨ
ਉਹ ਲੁਧਿਆਣਾ ਦੇ ਮੇਅਰ ਇੰਦਰਜੀਤ ਕੌਰ ਦੇ ਮਾਤਾ ਦੇ ਦੇਹਾਂਤ ਮਗਰੋਂ ਦੋਰਾਹਾ ਵਿਖੇ ਮੇਅਰ ਦੇ ਘਰ ਅਫ਼ਸੋਸ ਕਰਨ ਆਏ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ੍ਹ ਹੀ ਸਾਫ਼ ਕਰ ਦਿੱਤਾ ਸੀ ਕਿ ਸਾਡੇ ਕੋਲ ਇਕ ਬੂੰਦ ਵੀ ਪਾਣੀ ਫਾਲਤੂ ਨਹੀਂ ਹੈ, ਜੋ ਅਸੀਂ ਹਰਿਆਣਾ ਜਾਂ ਕਿਸੇ ਹੋਰ ਸੂਬੇ ਨੂੰ ਦੇ ਸੱਕੀਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਬਾਰੇ ਸਾਡਾ ਕੱਲ੍ਹ ਵੀ ਇਹੋ ਸਟੈਂਡ ਸੀ, ਅੱਜ ਵੀ ਇਹੋ ਹੈ ਤੇ ਅੱਗੇ ਵੀ ਇਹੋ ਰਹੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8