ਮੁੱਖ ਚੋਣ ਅਫਸਰ ਪੰਜਾਬ ਵੱਲੋਂ ਟੀ. ਵੀ. ਚੈਨਲਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ

03/20/2019 9:25:39 AM

ਚੰਡੀਗੜ : ਲੋਕ ਸਭਾਂ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਆਪਣੇ ਦਫਤਰ ਵਿਖੇ ਪੰਜਾਬ ਰਾਜ ਵਿੱਚ ਕੰਮ ਕਰ ਰਹੇ ਵੱਖ ਵੱਖ ਟੀ. ਵੀ ਚੈਨਲਾਂ ਦੇ ਪ੍ਰਤੀਨਿੱਧਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪਾਰਦਰਸ਼ੀ, ਭੈਅ ਮੁਕਤ ਅਤੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਚੋਣ ਲੜਨ ਲਈ ਇਕ ਜਿਹੋ ਹਾਲਾਤ ਮੁਹੱਈਆ ਕਰਵਾਉਣ ਲਈ ਨਿਯਮਾਂ ਤੈਅ ਕੀਤੇ ਗਏ ਹਨ।ਉਨ੍ਹਾਂ ਨਿਯਮਾਂ ਨੂੰ ਸਹੀ ਤਰ੍ਹਾਂ ਲਾਗੂ ਕਰਨ ਲਈ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਈ ਟੀਮਾਂ ਵੀ ਸਥਾਪਤ ਕੀਤੀਆਂ ਗਈਆ ਹਨ ਜੋ ਕਿ ਲਗਾਤਾਰ ਵੱਖ- ਵੱਖ ਕਾਰਜਾਂ ਦਾ ਮੁਲਾਂਕਣ ਕਰ ਰਹੀਆ ਹਨ।
ਡਾ. ਰਾਜੂ ਨੇ ਦੱਸਿਆ ਕਿ ਟੀ.ਵੀ ਚੈਨਲਾਂ ਨੂੰ ਇਹ ਗੱਲ ਯਕੀਨੀ ਬਣਾਉਣੀ ਚਾਹੀਂਦੀ ਹੈ ਕਿ ਉਹ ਸਾਰੀਆ ਪਾਰਟੀਆਂ ਨੂੰ ਸਮਾਨ ਮੌਕਾ ਚੈਨਲ ਤੇ ਦੇਵੇ ਅਤੇ ਲੋਕਾਂ ਨੂੰ ਇਸ ਤਰ੍ਹਾਂ ਨਾ ਮਹਿਸੂਸ ਹੋਵੇ ਚੈਨਲ ਕਿਸੇ ਇਕ ਉਮੀਦਵਾਰ ਜਾਂ ਪਾਰਟੀ ਦੇ ਹੱਕ ਜਾਂ ਵਿਰੋਧ ਵਿੱਚ ਪ੍ਰਚਾਰ ਕਰ ਰਿਹਾ ਹੈ ।ਜੇਕਰ ਇਸ ਗੱਲ ਦਾ ਖਿਆਲ ਨਾ ਰੱਖਿਆ ਜਾਵੇ ਤਾਂ ਇਸ ਨਾਲ ਲੈਵਲ ਪਲੇਇੰਗ ਫੀਲਡ 'ਤੇ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਚੈਨਲ ਅਜਿਹੀ ਇਸ਼ਤਿਹਾਰ ਨਾ ਚਲਾਵੇ ਜੋ ਕਿ ਦਫ਼ਤਰ, ਮੁੱਖ ਚੋਣ ਅਫਸਰ ਪੰਜਾਬ ਜਾ ਚੋਣ ਕਮਿਸ਼ਨ ਭਾਰਤ ਵੱਲੋਂ ਪ੍ਰਵਾਨਤ ਨਾ ਹੋਵੇ।
ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਰੱਖਿਆ ਮੰਤਰਾਲੇ ਵਲੋਂ ਚੋਣ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਕੁਝ ਰਾਜਨੀਤਕ ਪਾਰਟੀਆਂ ਅਤੇ ਉਨ੍ਹਾਂ ਦੇ ਆਗੂ ਅਤੇ ਉਮੀਦਵਾਰਾਂ ਵੱਲੋਂ ਭਾਰਤੀ ਫੋਜ ਦੇ ਜਵਾਨਾਂ ਦੀਆਂ ਤਸਵੀਰਾਂ ਆਪਣੇ ਚੋਣ ਪ੍ਰਚਾਰ ਲਈ ਵਰਤੇ ਰਹੇ ਹਨ ਜਿਸ 'ਤੇ ਚੋਣ ਕਮਿਸ਼ਨ ਭਾਰਤ ਵਲੋਂ ਇਹ ਸਪਸ਼ਟ ਹਦਾਇਤ ਜਾਰੀ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ/ਪ੍ਰੋਪੈਗੈਂਡਾ/ ਮੁਹਿੰਮ ਲਈ ਭਾਰਤੀ ਸੈਨਾਵਾਂ ਦੇ ਮੁੱਖੀ ਜਾਂ ਕਿਸੇ ਵੀ ਹੋਰ ਅਧਿਕਾਰੀ/ ਜਵਾਨ ਜਾਂ ਉਸ ਦੀ ਤਸਵੀਰ ਜਾਂ ਫੋਜ ਦੇ ਕਿਸੇ ਸਮਾਰੋਹ ਦੀ ਤਸਵੀਰ ਦੀ ਵਰਤੋਂ ਨਹੀਂ ਕਰ ਸਕਦੇ।ਚੋਣ ਕਮਿਸ਼ਨ ਵੱਲੋਂ ਇਸ ਸਬੰਧੀ ਸਮੂੰਹ ਰਾਜਨੀਤਕ ਪਾਰਟੀਆ ਦੇ ਆਗੂਆਂ ਨੂੰ ਮੀਟਿੰਗ ਕਰ ਕੇ ਇਸ ਸਬੰਧੀ ਜਾਣੂ ਵੀ ਕਰਵਾ ਦਿੱਤਾ। ਇਸ ਮੌਕੇ ਉਨ੍ਹਾਂ ਆਖਰੀ 48 ਘੰਟਿਆ ਅਤੇ ਐਗਜਿਟ ਪੋਲ ਅਤੇ ਪੋਲ ਅਤੇ ਉਪਨੀਅਨ ਪੋਲ ਦੇ ਪ੍ਰਸਾਰਣ ਸਬੰਧੀ ਤੈ ਨਿਯਮਾਂ ਬਾਰੇ ਵੀ ਜਾਣਕਾਰੀ ਦਿੱਤੀ।


Babita

Content Editor

Related News