ਪੰਜਾਬ ਚੋਣਾਂ : ਵੋਟ ਪਾਉਣ ਲਈ 'ਵੈਕਸੀਨੇਸ਼ਨ ਸਰਟੀਫਿਕੇਟ' ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ
Saturday, Feb 19, 2022 - 01:41 PM (IST)
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਵੱਲੋਂ ਇੱਥੇ ਪ੍ਰੈੱਸ ਕਾਨਫਰੰਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਿੰਗ ਐਤਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆ ਰਹੀ ਹੈ, ਉਨ੍ਹਾਂ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਵੋਟਾਂ ਪਾਉਣ ਲਈ ਵੈਕਸੀਨੇਸ਼ਨ ਬਾਰੇ ਬੋਲਦਿਆਂ ਐੱਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਵੋਟ ਪਾਉਣ ਨਾਲ ਵੈਕਸੀਨੇਸ਼ਨ ਦਾ ਕੋਈ ਸਬੰਧ ਨਹੀਂ ਹੈ।
ਇਹ ਵੀ ਪੜ੍ਹੋ : ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਭਿਆਨਕ ਸੜਕ ਹਾਦਸੇ ਦੌਰਾਨ ਨਵਜੰਮੇ ਬੱਚੇ ਦੀ ਮੌਤ
ਉਨ੍ਹਾਂ ਕਿਹਾ ਕਿ ਜਿਹੜਾ ਵੀ ਵੋਟਰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਜਾਵੇਗਾ, ਉੱਥੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਬੂਥ 'ਤੇ ਹੀ ਵੋਟਰਾਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਦਾ ਟੈਂਪਰੇਚਰ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦਾ ਟੈਂਪਰੇਚਰ ਸਹੀ ਪਾਇਆ ਜਾਵੇਗਾ, ਉਸ ਨੂੰ ਵੋਟ ਪਾਉਣ ਲਈ ਅੱਗੇ ਭੇਜ ਦਿੱਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਲੋਕਾਂ ਦਾ ਟੈਂਪਰੇਚਰ ਸਹੀ ਨਾ ਪਾਇਆ ਗਿਆ, ਉਨ੍ਹਾਂ ਨੂੰ ਵੋਟਿੰਗ ਦੇ ਆਖ਼ਰੀ ਘੰਟੇਵੋਟ ਪਾਉਣ ਲਈ ਸਹੂਲਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਪਾਜ਼ੇਟਿਵ ਹਨ, ਉਹ ਵੀ ਵੋਟਿੰਗ ਦੇ ਆਖ਼ਰੀ ਘੰਟੇ ਪੀ. ਪੀ. ਈ. ਕਿੱਟਾਂ ਪਾ ਕੇ ਆਪਣੀ ਵੋਟ ਪਾ ਸਕਦੇ ਹਨ।
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਦੀਆਂ ਵਧੀਆਂ ਮੁਸ਼ਕਲਾਂ, ਹੁਣ ਲੁਧਿਆਣਾ ਅਦਾਲਤ 'ਚ ਦਰਜ ਹੋਇਆ ਮਾਮਲਾ
ਉਨ੍ਹਾਂ ਦੱਸਿਆ ਕਿ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੇ ਵੈਕਸੀਨੇਸ਼ਨ ਸਰਟੀਫਿਕੇਟ ਦੀ ਕੋਈ ਲੋੜ ਨਹੀਂ ਹੈ। ਇਸ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੈਕਸੀਨੇਸ਼ਨ ਨੂੰ ਲੈ ਕੇ ਗੁੰਮਰਾਹ ਨਾ ਹੋਣ ਅਤੇ ਬੇਫ਼ਿਕਰ ਹੋ ਕੇ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ਜਾਣ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਪੋਲਿੰਗ ਬੂਥ 'ਤੇ ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਵੀ ਆਪਣੀ ਡਿਊਟੀ ਨਿਭਾਉਣਗੀਆਂ।
ਇਹ ਵੀ ਪੜ੍ਹੋ : ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਵਿਧਾਇਕ ਸਤਕਾਰ ਕੌਰ ਨੂੰ ਪਾਰਟੀ 'ਚੋਂ ਕੱਢਿਆ ਗਿਆ
ਉਨ੍ਹਾਂ ਨੇ ਦੱਸਿਆ ਕਿ ਜਿਹੜੇ ਸੀਨੀਅਰ ਸਿਟੀਜ਼ਨ ਅਤੇ ਅਪਾਹਜ ਲੋਕ ਵੋਟ ਪਾਉਣ ਪੋਲਿੰਗ ਬੂਥ 'ਤੇ ਨਹੀਂ ਆ ਸਕਦੇ, ਉਨ੍ਹਾਂ ਦੀਆਂ ਵੋਟਾਂ ਘਰ ਹੀ ਪੁਆਈਆਂ ਜਾਣਗੀਆਂ, ਜਿਸ ਦੇ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ। ਇਸ ਤੋਂ ਇਲਾਵਾ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਦਾ ਵੀ ਸਨਮਾਨ ਕੀਤਾ ਜਾਵੇਗਾ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਵੋਟਿੰਗ ਵਾਲੇ ਦਿਨ ਸੁਰੱਖਿਆ ਦੇ ਹਰ ਤਰ੍ਹਾਂ ਦੇ ਇੰਤਜ਼ਾਮ ਕਰ ਲਏ ਗਏ ਹਨ ਅਤੇ ਵੋਟਾਂ ਪੂਰੀ ਅਮਨ-ਸ਼ਾਂਤੀ ਨਾਲ ਪੁਆਈਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ