ਡਾ. ਸਤਬੀਰ ਕੌਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਕੀਤਾ ਗਿਆ ਨਿਯੁਕਤ

Friday, Feb 17, 2023 - 06:51 PM (IST)

ਡਾ. ਸਤਬੀਰ ਕੌਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਮੈਨ ਕੀਤਾ ਗਿਆ ਨਿਯੁਕਤ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਡਾ. ਸਤਬੀਰ ਬੇਦੀ ਪੁੱਤਰੀ ਬੀ. ਐੱਸ. ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਰਾਜਪਾਲ ਪੁਰੋਹਿਤ ਨੇ ਪੰਜਾਬ ਸਿੱਖਿਆ ਸਕੂਲ ਬੋਰਡ (ਅਮੈਡਮੈਂਟ) ਐਕਟ, 2017 (ਪ੍ਰਿੰਸੀਪਲ ਐਕਟ, 1969) ਦੇ ਸੈਕਸ਼ਨ 4 (2) ਰਾਹੀਂ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਹ ਨਿਯੁਕਤੀ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਸੁਨਾਮ 'ਚ ਦਿਲ ਕੰਬਾਉਣ ਵਾਲੀ ਵਾਰਦਾਤ, ਮਾਮੂਲੀ ਤਕਰਾਰ ਮਗਰੋਂ ਦੋਸਤ ਵਲੋਂ ਦੋਸਤ ਦਾ ਗੋਲ਼ੀਆਂ ਮਾਰ ਕੇ ਕਤਲ

PunjabKesari

ਦੱਸ ਦੇਈਏ ਕਿ ਡਾ. ਸਤਬੀਰ ਬੇਦੀ ਦੀ ਨਿਯੁਕਤੀ ਦੇ ਨਿਯਮ ਅਤੇ ਸ਼ਰਤਾਂ ਬਾਅਦ ਵਿਚ ਤੈਅ ਕੀਤੀਆਂ ਜਾਣਗੀਆਂ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਨਿਯੁਕਤੀ ਅਧਿਸੂਚਨਾਂ ਜਾਰੀ ਹੋਣ ਤੋਂ 66 ਸਾਲ ਦੀ ਤੱਕ ਜਾਂ 3 ਸਾਲ ਦੇ ਸਮੇਂ ਲਈ ਤੱਕ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ- ਨਾਜਾਇਜ਼ ਸੰਬੰਧਾਂ ਨੇ ਉਜਾੜ ਕੇ ਰੱਖ ਦਿੱਤਾ ਪਰਿਵਾਰ, ਮੋਗਾ 'ਚ ਵਿਅਕਤੀ ਨੇ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News