ਡਾ. ਸਿਮਰਤ ਕੌਰ ਨੇ ਮਾਲੇਰਕੋਟਲਾ ਦੇ SSP ਵਜੋਂ ਅਹੁਦਾ ਸੰਭਾਲਿਆ

Saturday, Mar 23, 2024 - 03:18 PM (IST)

ਡਾ. ਸਿਮਰਤ ਕੌਰ ਨੇ ਮਾਲੇਰਕੋਟਲਾ ਦੇ SSP ਵਜੋਂ ਅਹੁਦਾ ਸੰਭਾਲਿਆ

ਮਾਲੇਰਕੋਟਲਾ (ਜ਼ਹੂਰ): ਡਾ. ਸਿਮਰਤ ਕੌਰ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਸੀਨੀਅਰ ਕਪਤਾਨ ਪੁਲਸ ਵਜੋਂ ਅਹੁਦਾ ਸੰਭਾਲ ਲਿਆ। ਡਾ. ਸਿਮਰਤ ਕੌਰ, ਜੋ ਕਿ 2016 ਬੈਚ ਦੇ ਆਈ. ਪੀ. ਐੱਸ. ਅਧਿਕਾਰੀ ਹਨ, ਮਾਲੇਰਕੋਟਲਾ ਵਿਚ ਚਾਰਜ ਸੰਭਾਲਣ ਤੋਂ ਪਹਿਲਾਂ ਪਟਿਆਲਾ ਵਿਖੇ ਏ.ਆਈ.ਜੀ ਕਾਊਂਟਰ ਇੰਟੈਲੀਜੈਸ ਵਿਚ ਸੇਵਾ ਨਿਭਾਅ ਰਹੇ ਸਨ।

ਐੱਸ. ਐੱਸ. ਪੀ ਨੇ ਜ਼ਿਲ੍ਹੇ ਦੇ ਮਾਪਦੰਡਾਂ ਬਾਰੇ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਲੋਕ ਸਭਾ ਹਲਕੇ ਲਈ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਮੁੱਖ ਤਰਜੀਹ ਕਰਾਰ ਰਹੇਗੀ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਵੱਲੋਂ ਸਿਵਲ ਪ੍ਰਸ਼ਾਸਨ ਨਾਲ ਰਾਬਤਾ ਕਰਕੇ ਚੋਣਾਂ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।

ਇਹ ਖ਼ਬਰ ਵੀ ਪੜ੍ਹੋ - ਨਿੱਕੇ ਸਿੱਧੂ ਦੇ ਜਨਮ ਨੂੰ ਲੈ ਕੇ ਸਰਕਾਰ ਦੇ ਸਵਾਲਾਂ ਦਾ ਬਲਕੌਰ ਸਿੰਘ ਨੇ ਦਿੱਤਾ ਜਵਾਬ, ਦੱਸੀ ਸਾਰੀ ਗੱਲ

ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਦਾ ਭਰੋਸਾ ਦਵਾਦਿਆ ਉਨ੍ਹਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜ਼ਿਲ੍ਹੇ ਵਿੱਚ ਅਮਨ ਅਤੇ ਕਾਨੂੰਨ ਦੀ ਸਥਿਤੀ ਹਰ ਹਾਲਤ ਵਿੱਚ ਬਰਕਰਾਰ ਰੱਖੀ ਜਾਵੇਗੀ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀ ਅਵਾਮ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਨਸ਼ਿਆਂ ਅਤੇ ਅਪਰਾਧੀਆਂ ਵਿਰੁਧ ਪੁਲਿਸ ਨੂੰ ਸਹਿਯੋਗ ਦੇਣ ਤਾਂ ਜੋ ਜ਼ਿਲ੍ਹੇ ਨੂੰ ਕਰਾਈਮ ਮੁਕਤ ਕੀਤਾ ਜਾ ਸਕੇ।

ਉਨ੍ਹਾਂ ਹੋਰ ਕਿਹਾ ਕਿ ਜਿਲ੍ਹੇ ਵਿੱਚ ਕਿਸੇ ਵੀ ਵਿਅਕਤੀ ਨਾਲ ਕਿਸੇ ਕਿਸਮ ਦੀ ਜਿਆਦਤੀ ਨਹੀ ਹੋਣ ਦਿੱਤੀ ਜਾਵੇਗੀ। ਖਾਸ ਤੌਰ ਤੇ ਨਸ਼ਾ ਤਸਕਰਾਂ/ਸਮੱਗਲਰਾਂ ਅਤੇ ਗੈਂਗਸਟਰਾਂ, ਗੁੰਡਾਗਰਦੀ ਕਰਨ ਵਾਲਿਆ ਖਿਲਾਫ ਸਖਤੀ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅਜਿਹੇ ਵਿਅਕਤੀ ਨੂੰ ਕਿਸੇ ਵੀ ਹਲਾਤ ਵਿਚ ਬਖਸ਼ਿਆ ਨਹੀ ਜਾਵੇਗਾ। ਜ਼ਿਲ੍ਹਾ ਵਾਸੀਆਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ  ਨੂੰ ਤਰਜੀਹ ਦਿੱਤੀ ਜਾਵੇਗੀ। ਹਰੇਕ ਨਾਗਰਿਕ ਦਾ ਉਨ੍ਹਾਂ ਦੇ ਦਫ਼ਤਰ ਵਿਚ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।ਜਿਲ੍ਹਾ ਨਿਵਾਸੀਆਂ ਦੇ ਕੰਮ ਨਿਰਪੱਖ ਅਤੇ ਪਾਰਦਰਸ਼ੀ ਤਰੀਕੇ ਨਾਲ ਕੀਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਫ਼ਵਾਹਾਂ ਤੇ ਵਿਸ਼ਵਾਸ ਨਾ ਕਰਨ ਲਈ ਕਿਹਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News