ਡਾ. ਸਿੰਗਲਾ ਵੱਲੋਂ IMA ਦੇ ਵਫ਼ਦ ਨੂੰ ਆਯੂਸ਼ਮਾਨ ਯੋਜਨਾ ਅਧੀਨ ਬਕਾਏ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ

Wednesday, May 18, 2022 - 10:03 PM (IST)

ਚੰਡੀਗੜ੍ਹ-ਪੰਜਾਬ ਰਾਜ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਪੰਜਾਬ ਚੈਪਟਰ ਦੇ ਵਫ਼ਦ ਨੂੰ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਬਕਾਇਆ ਦੀ ਅਦਾਇਗੀ ਜਲਦ ਕਰਨ ਦਾ ਭਰੋਸਾ ਦਿੱਤਾ ਹੈ। ਮੀਟਿੰਗ ਦੌਰਾਨ ਡਾ. ਸਿੰਗਲਾ ਨੇ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦੀਆਂ ਸਮੱਸਿਆਵਾਂ ਸੁਣਨ ਉਪਰੰਤ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਜੋ ਊਣਤਾਈਆਂ ਛੱਡੀਆਂ ਗਈਆਂ ਹਨ ਉਨ੍ਹਾਂ ਨੂੰ ਜਲਦ ਦੂਰ ਕਰਦੇ ਹੋਏ ਇਸ ਯੋਜਨਾ ਨੂੰ ਹੋਰ ਵਧੀਆ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ :- CM ਮਾਨ ਵੱਲੋਂ ਝੋਨੇ ਦੀ ਲੁਆਈ ਲਈ ਸਮਾਂ-ਸਾਰਨੀ ’ਚ ਬਦਲਾਅ, ਨਵੀਆਂ ਤਰੀਕਾਂ ਦਾ ਐਲਾਨ

ਇਸ ਮੌਕੇ ਸਿਹਤ ਮੰਤਰੀ ਨੇ ਆਈ.ਐਮ.ਏ. ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ 'ਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਲੋਕਾਂ ਦਾ ਇਲਾਜ ਕਰਨ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ। ਇਸ ਮੌਕੇ ਬੋਲਦਿਆਂ ਆਈ.ਐਮ.ਏ. ਪੰਜਾਬ ਚੈਪਟਰ ਦੇ ਪ੍ਰਧਾਨ ਡਾ. ਪਰਮਜੀਤ ਮਾਨ ਨੇ ਸਿਹਤ ਮੰਤਰੀ ਨੂੰ ਭਰੋਸਾ ਦਵਾਇਆ ਕਿ ਸੂਬੇ 'ਚ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਅਧੀਨ ਮਰੀਜ਼ਾਂ ਦਾ ਇਲਾਜ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਵੱਲੋਂ ਭਲਕੇ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ। ਮੀਟਿੰਗ 'ਚ ਹੋਰਨਾਂ ਤੋਂ ਇਲਾਵਾ ਡਾ. ਐੱਸ.ਪੀ.ਐੱਸ. ਸੂਚ, ਡਾ. ਆਰ.ਐੱਸ. ਬੱਲ, ਡਾ. ਮਨੋਜ ਸੋਬਤੀ, ਡਾ. ਆਰ.ਐੱਸ. ਪਰਮਾਰ, ਡਾ. ਰਾਕੇਸ਼ ਵਿੱਗ, ਡਾ. ਜਨਕ ਰਾਜ ਸਿੰਗਲਾ, ਡਾ. ਭਗਵੰਤ ਸਿੰਘ, ਡਾ. ਸੁਨੀਲ ਕਤਿਆਲ, ਡਾ. ਸੰਜੀਵ ਮਿੱਤਲ, ਡਾ. ਅਸ਼ੀਸ਼ ਓਹਰੀ, ਡਾ. ਸਰਬਜੀਤ ਸਿੰਘ ਅਤੇ ਡਾ. ਦਿਵਿਆਂਸ਼ ਗੁਪਤਾ ਹਾਜ਼ਰ ਸਨ।

ਇਹ ਵੀ ਪੜ੍ਹੋ :- KKR vs LSG : ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Karan Kumar

Content Editor

Related News