ਜਲੰਧਰ ’ਚ ਡਾ. ਸੁਖਚੈਨ ਸਿੰਘ ਨੇ ਨਵੇੇਂ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

Monday, Aug 23, 2021 - 12:47 PM (IST)

ਜਲੰਧਰ ’ਚ ਡਾ. ਸੁਖਚੈਨ ਸਿੰਘ ਨੇ ਨਵੇੇਂ ਪੁਲਸ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਜਲੰਧਰ (ਸੁਧੀਰ, ਸੋਨੂੰ)— ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਵੱਡੇ ਪੈਮਾਨੇ ’ਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ’ਚ ਜਲੰਧਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਵੀ ਤਬਾਦਲਾ ਕੀਤਾ ਗਿਆ ਸੀ। ਉਨ੍ਹਾਂ ਦੀ ਥਾਂ ’ਤੇ ਡਾ. ਸੁਖਚੈਨ ਸਿੰਘ ਗਿੱਲ ਨੂੰ ਲਗਾਇਆ ਗਿਆ ਸੀ।

PunjabKesari

ਨਵੇਂ ਪੁਲਸ ਕਮਿਸ਼ਨਰ ਦੇ ਅਹੁਦੇ ’ਤੇ ਤਾਇਨਾਤ ਕੀਤੇ ਗਏ ਡਾ. ਸੁਖਚੈਨ ਸਿੰਘ ਗਿੱਲ ਨੇ ਅੱਜ ਆਪਣਾ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣਾ ਉਨ੍ਹਾਂ ਦਾ ਮੁੱਖ ਮਕਸਦ ਹੋਵੇਗਾ। 


author

shivani attri

Content Editor

Related News