ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

Saturday, Jun 05, 2021 - 11:48 AM (IST)

ਡਰੇਨ ’ਚ ਨਹਾਉਂਦੇ ਸਮੇਂ ਡੁੱਬਿਆ 16 ਸਾਲਾ ਬੱਚਾ, ਪਰਿਵਾਰ ਨੇ ਸੋਸ਼ਲ ਮੀਡੀਆ ’ਤੇ ਵੇਖੀ ਫੋਟੋ ਤਾਂ ਉੱਡੇ ਹੋਸ਼

ਭਿੱਖੀਵਿੰਡ/ਖਾਲੜਾ (ਜ. ਬ.) - ਕਸਬਾ ਖਾਲੜਾ ਤੋਂ ਥੋੜੀ ਦੂਰ ਪੈਂਦੇ ਪਿੰਡ ਵਾਂ ਤਾਰਾ ਸਿੰਘ ਵਿਖੇ ਇਕ 16 ਸਾਲਾ ਬੱਚੇ ਦੀ ਡਰੇਨ ਵਿੱਚ ਡੁੱਬ ਜਾਣ ਨਾਲ ਮੌਤ ਹੋ ਜਾਣ ਦੀ ਦੁਖ਼ਦ ਖ਼ਬਰ ਪ੍ਰਾਪਤ ਹੋਈ ਹੈ। ਬੱਚੇ ਦੇ ਮਰ ਜਾਣ ਦੀ ਸੂਚਨਾ ਪਰਿਵਾਰ ਦੇ ਮੈਂਬਰਾਂ ਨੂੰ ਉਦੋਂ ਮਿਲੀ, ਜਦੋਂ ਮੁੰਡੇ ਦੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸੀ। ਕਿਸੇ ਨੇ ਉਕਤ ਬੱਚੇ ਨੂੰ ਪਛਾਣ ਲਿਆ, ਜਿਸ ਦੇ ਬਾਰੇ ਉਸ ਦੇ ਪਰਿਵਾਰ ਨੂੰ ਦੱਸਿਆ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

PunjabKesari

ਮ੍ਰਿਤਕ ਨੌਜਵਾਨ ਦੀ ਮਾਤਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਅਸੀਂ ਚੇਲਾ ਕਾਲੋਨੀ ਭਿੱਖੀਵਿੰਡ ਵਿਖੇ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਮੇਰਾ ਮੁੰਡਾ ਜਸ਼ਨ ਸਿੰਘ ਪੁੱਤਰ ਅਮਨਦੀਪ ਸਿੰਘ ਮੋਟਰਸਾਈਕਲ ’ਤੇ ਬਾਜ਼ਾਰ ਭਿੱਖੀਵਿੰਡ ਵਿਚੋਂ ਕੋਈ ਵਸਤੂ ਲੈਣ ਗਿਆ ਸੀ ਪਰ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਹੀ ਨਹੀਂ ਸੀ ਕਿ ਜਸ਼ਨ ਪਿੰਡ ਵਾਂ ਤਾਰਾ ਸਿੰਘ ਦੀ ਡਰੇਨ ਵਿੱਚ ਆਪਣੇ ਸਾਥੀਆਂ ਨਾਲ ਨਹਾਉਣ ਵਾਸਤੇ ਗਿਆ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : ਨਾਲੀ ਦੇ ਪਾਣੀ ਨੂੰ ਲੈ ਕੇ ਦੋ ਧਿਰਾਂ ’ਚ ਹੋਈ ਖੂਨੀ ਵਾਰਦਾਤ, ਚੱਲੀਆਂ ਗੋਲੀਆਂ

ਮ੍ਰਿਤਕ ਦੇ ਪਰਿਵਾਰ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਮੁੰਡੇ ਦੀ ਫੋਟੋ ਜਦੋਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ ਤਾਂ ਕਿਸੇ ਨੇ ਉਨ੍ਹਾਂ ਨੂੰ ਘਰ ਆ ਕੇ ਦੱਸਿਆ ਕੇ ਤੁਹਾਡੇ ਮੁੰਡੇ ਦੀ ਵਾਂ ਤਾਰਾ ਸਿੰਘ ਦੀ ਡਰੇਨ ਵਿੱਚ ਡੁੱਬਣ ਨਾਲ ਮੌਤ ਹੋ ਗਈ ਹੈ। ਇਸ ਗੱਲ ਦਾ ਪਤਾ ਲੱਗਣ ’ਤੇ ਅਸੀਂ ਮੌਕੇ ’ਤੇ ਪਹੁੰਚ ਗਏ ਅਤੇ ਜਸ਼ਨ ਸਿੰਘ ਦੀ ਲਾਸ਼ ਨੂੰ ਉੱਥੋਂ ਚੁੱਕ ਕੇ ਆਪਣੇ ਘਰ ਲੈ ਆਏ।

ਪੜ੍ਹੋ ਇਹ ਵੀ ਖ਼ਬਰ - ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾਵੇਗਾ ‘ਪਾਕਿਸਤਾਨ’

ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਪੁਲਸ ਚੌਕੀ ਰਾਜੋਕੇ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਅਤੇ ਮੁੰਡੇ ਦੀ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਤਪਾਲ ਪੱਟੀ ਵਿਖੇ ਭੇਜ ਦਿੱਤਾ, ਜਿਸ ਤੋਂ ਉਨ੍ਹਾਂ ਨੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਜ਼ਿਲ੍ਹੇ ’ਚ ਬਲੈਕ ਫੰਗਸ ਦਾ ਕਹਿਰ ਜਾਰੀ, 2 ਮਰੀਜ਼ ਹੋਰ ਆਏ ਸਾਹਮਣੇ


author

rajwinder kaur

Content Editor

Related News