ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

Thursday, Mar 09, 2023 - 11:00 AM (IST)

ਅੱਜ ਸਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ

ਅੰਮ੍ਰਿਤਸਰ- ਭਾਰਤ ਦੇ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਅੱਜ 9 ਮਾਰਚ ਨੂੰ ਅੰਮ੍ਰਿਤਸਰ ਦਾ ਦੌਰਾ ਕਰਨ ਜਾ ਰਹੇ ਹਨ। ਦੱਸ ਦੇਈਏ ਕਿ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੁਰਮੂ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਜੀ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਮੁਰਮੂ ਜਲਿਆਂਵਾਲਾ ਬਾਗ, ਸ਼੍ਰੀ ਰਾਮਤੀਰਥ ਅਤੇ ਦੁਰਗਿਆਣਾ ਮੰਦਰ ਦੇ ਦਰਸ਼ਨ ਕਰਨਗੇ। 

ਇਹ ਵੀ ਪੜ੍ਹੋ- ਪਾਕਿਸਤਾਨ ਦੇ ਹੈਦਰਾਬਾਦ ਸ਼ਹਿਰ 'ਚ ਇਕ ਹਿੰਦੂ ਡਾਕਟਰ ਦਾ ਉਸਦੇ ਡਰਾਈਵਰ ਨੇ ਕੀਤਾ ਕਤਲ

12 ਵਜੇ ਦੇ ਕਰੀਬ ਰਾਸ਼ਟਰਪਤੀ ਮੁਰਮੂ ਅੰਮ੍ਰਿਤਸਰ ਹਵਾਈ ਅੱਡੇ ਪਹੁੰਚਣਗੇ। ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਅੰਮ੍ਰਿਤਸਰ ਸ਼ਹਿਰ ਨੂੰ 5 ਸੈਕਟਰਾਂ 'ਚ ਵੰਡਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਦੁਪਹਿਰ 1 ਤੋਂ 4 ਵਜੇ ਤੱਕ ਪੂਰੇ ਸ਼ਹਿਰ ਦੀ ਆਵਾਜਾਈ ਪ੍ਰਭਾਵਿਤ ਰਹੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ ਹਸਪਤਾਲ ਦੀ ਲਿਫ਼ਟ 'ਚ ਭਿੜੇ ਦੋ ਨੌਜਵਾਨ, ਦੂਜੀ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਇਕ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


 


 


author

Shivani Bassan

Content Editor

Related News