ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਲਈ ਡਰੈਸ ਕੋਡ ਲਾਗੂ, SGPC ਨੇ ਜਾਰੀ ਕੀਤਾ ਆਦੇਸ਼
Saturday, Jan 06, 2024 - 07:20 PM (IST)
ਅੰਮ੍ਰਿਤਸਰ (ਵੈੱਬ ਡੈਸਕ, ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ੁੱਕਰਵਾਰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ 'ਚ ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਦੇ ਡਰੈਸ ਕੋਡ ਨੂੰ ਲੈ ਕੇ ਅਹਿਮ ਫ਼ੈਸਲਾ ਸੁਣਾਇਆ ਗਿਆ ਹੈ। ਜਿਸ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਦੇ ਫੈਸ਼ਨੇਬਲ ਕੁਰਤਾ-ਪਜਾਮਾ ਤੇ ਜੈਕਟ ਪਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਗ੍ਰੰਥੀ ਸਿੰਘਾਂ ਤੇ ਰਾਗੀ ਜਥਿਆਂ ਜੋ ਪੈਂਟ ਕਾਟ ਪਜਾਮੇ ਪਾਉਂਦੇ ਹਨ, ਉਸ 'ਤੇ ਪੂਰੀ ਤਰ੍ਹਾਂ ਨਾਲ ਰੋਕ ਲਗਾ ਦਿੱਤੀ ਗਈ ਹੈ। ਇਸ ਡਰੈੱਸ ਕੋਡ ਤਹਿਤ ਹੁਣ ਗ੍ਰੰਥੀ ਤੇ ਰਾਗੀ ਡਿਊਟੀ ਦੌਰਾਨ ਫੈਸ਼ਨੇਬਲ ਪਹਿਰਾਵੇ ਨਹੀਂ ਪਾ ਸਕਣਗੇ।
ਇਹ ਵੀ ਪੜ੍ਹੋ : ਟਰੈਵਲ ਏਜੰਟ ਦੀ ਗੱਡੀ 'ਤੇ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
ਪ੍ਰਧਾਨ ਧਾਮੀ ਨੇ ਕਿਹਾ ਮਰਿਆਦਾ ਨੂੰ ਧਿਆਨ ’ਚ ਰੱਖਦੇ ਹੋਏ ਚੂੜੀਦਾਰ ਪਜਾਮੇ ਪਹਿਨਣੇ ਚਾਹੀਦੇ ਹਨ। ਉਨ੍ਹਾਂ ਕਿਹਾ ਗ੍ਰੰਥੀਆਂ ਤੇ ਰਾਗੀਆਂ ਨੂੰ ਡਿਊਟੀ ਦੌਰਾਨ ਸਿਰਫ਼ ਸਾਦਾ ਸਫ਼ੈਦ ਕੁਰਤਾ-ਪਜਾਮਾ ਤੇ ਕਾਲੀ ਜੈਕੇਟ, ਸਵੈਟਰ ਪਾਉਣ ਦੀ ਹੀ ਛੋਟ ਦਿੱਤੀ ਗਈ ਹੈ। ਮਰਿਆਦਾ ਨੂੰ ਧਿਆਨ 'ਚ ਰੱਖਦੇ ਹੋਏ ਇਹੋ ਜਿਹੇ ਪਹਿਰਾਵੇ 'ਤੇ ਪਾਬੰਦੀ ਲਗਾਈ ਗਈ ਹੈ। ਹੁਣ ਗੁਰਦੁਆਰਿਆਂ, ਡੇਰਿਆਂ ਤੇ ਹੋਰ ਧਾਰਮਿਕ ਸਥਾਨਾਂ 'ਤੇ ਰਾਗੀ ਸਿੰਘ ਤੇ ਗ੍ਰੰਥੀ ਇਹੋ ਜਿਹੀ ਪੁਸ਼ਾਕ ਨਹੀਂ ਪਹਿਣ ਸਕਣਗੇ।
ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ, ਢਹਿ-ਢੇਰੀ ਹੋਈਆਂ ਕੰਧਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8