ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

Thursday, Apr 04, 2024 - 08:41 AM (IST)

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਕਰਨ ਵਾਲੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ

ਅੰਮ੍ਰਿਤਸਰ (ਸਰਬਜੀਤ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ ਸੇਵਾ ਨਿਭਾਉਣ ਵਾਲੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਡ੍ਰੈੱਸ ਕੋਡ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੀ ਪਛਾਣ ਆਸਾਨੀ ਨਾਲ ਹੋ ਸਕਦੀ ਹੈ। ਇਸ ਸਬੰਧੀ ਮਿਲੀ ਜਾਣਕਾਰੀ ਦੇ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਇਕ ਵਾਰ ਮੁੜ ਤੋਂ ਮੁਲਾਜ਼ਮਾਂ ਤੇ ਅਧਿਕਾਰੀਆਂ ਲਈ ਡ੍ਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਖ਼ੂਨ ਹੋਇਆ ਪਾਣੀ! ਕਲਯੁੱਗੀ ਪੁੱਤ ਵੱਲੋਂ ਮਾਂ, ਭਰਜਾਈ ਤੇ ਢਾਈ ਸਾਲਾ ਭਤੀਜੇ ਦਾ ਬੇਰਹਿਮੀ ਨਾਲ ਕਤਲ

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਐੱਸ. ਜੀ. ਪੀ. ਸੀ. ਵਿਚ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿਚ ਸ਼ਨਾਖਤੀ ਕਾਰਡ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਪ੍ਰਧਾਨ ਧਾਮੀ ਨੇ ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸਕੱਤਰ ਪ੍ਰਤਾਪ ਸਿੰਘ ਨੂੰ ਸਖਤ ਹਦਾਇਤਾਂ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਵਿਚ ਤਾਇਨਾਤ ਸੇਵਾਦਾਰ ਵੀ ਡਿਊਟੀ ਦੌਰਾਨ ਨੀਲੇ ਰੰਗ ਦਾ ਲੰਬਾ ਪਜਾਮਾ ਅਤੇ ਉਸੇ ਰੰਗ ਦੀ ਸਿਰ ਤੇ ਦਸਤਾਰ ਸਜਾਉਣਗੇ। 

PunjabKesari

ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਕੰਪਲੈਕਸ ਵਿੱਚ ਸਥਿਤ ਸੇਵਾਦਾਰਾਂ ਖਾਸ ਕਰਕੇ ਪਰਿਕਰਮਾ ਵਿਚ ਮੌਜੂਦ ਸ਼ਰਧਾਲੂਆਂ ਵੱਲੋਂ ਲਗਾਤਾਰ ਦੁਰਵਿਵਹਾਰ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਹਨ। ਸੰਗਤ ਨੂੰ ਇਸ ਗੱਲ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਕਿ ਉਕਤ ਮੁਲਾਜ਼ਮਾਂ ਦੀ ਸ਼ਿਕਾਇਤ ਅਧਿਕਾਰੀਆਂ ਤੱਕ ਕਿਵੇਂ ਕੀਤੀ ਜਾਵੇ ਕਿਉਂਕਿ ਇਨ੍ਹਾਂ ਮੁਲਾਜ਼ਮਾਂ ਨੇ ਨਾ ਤਾਂ ਵਰਦੀ ਪਾਈ ਸੀ ਅਤੇ ਨਾ ਹੀ ਗਲੇ ਵਿੱਚ ਪਛਾਣ ਪੱਤਰ ਪਾਇਆ ਹੋਇਆ ਸੀ।ਸ਼੍ਰੋਮਣੀ ਕਮੇਟੀ ਹੈੱਡਕੁਆਰਟਰ ਵਿਚ ਵੀ ਅਧਿਕਾਰੀ ਕਮੀਜ਼ਾਂ-ਪੈਂਟਾਂ ਪਾ ਕੇ ਆਉਂਦੇ ਸਨ, ਜਿਸ ਕਾਰਨ ਪਤਾ ਨਹੀਂ ਲੱਗਦਾ ਸੀ ਕਿ ਕਿਹੜਾ ਸ਼੍ਰੋਮਣੀ ਕਮੇਟੀ ਦਾ ਅਧਿਕਾਰੀ ਹੈ ਜਾਂ ਫਿਰ ਸੇਵਾ ਨਿਭਾਅ ਰਿਹਾ ਮੁਲਾਜ਼ਮ ਹੈ ।

ਇਹ ਖ਼ਬਰ ਵੀ ਪੜ੍ਹੋ - ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ ਹੁਕਮ

ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2022 ਵਿਚ ਵੀ ਇਹ ਪ੍ਰਣਾਲੀ ਸ਼ੁਰੂ ਕੀਤੀ ਗਈ ਸੀ ਜਿਸ ਨੂੰ ਹੁਣ ਮੁੜ ਤੋਂ ਪਹਿਲਾਂ ਦੀ ਤਰ੍ਹਾਂ ਪ੍ਰਧਾਨ ਧਾਮੀ ਵੱਲੋਂ ਲਾਗੂ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਰੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵਰਦੀਆਂ ਅਤੇ ਪਛਾਣ ਪੱਤਰ ਜਾਰੀ ਕਰ ਦਿੱਤੇ ਗਏ ਹਨ। ਇਸ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਦੇ ਲਿਖਤੀ ਹੁਕਮ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਹਰੇਕ ਅਧਿਕਾਰੀ ਅਤੇ ਸੇਵਾਦਾਰ ਵੱਲੋਂ ਆਪਣੀ ਡ੍ਰੈੱਸ ਦੇ ਨਾਲ-ਨਾਲ ਗਲੇ ਵਿਚ ਸ਼ਨਾਖਤੀ ਕਾਰਡ ਵੀ ਪਾ ਕੇ ਸੇਵਾ ਨਿਭਾਈ ਜਾ ਰਹੀ ਹੈ। 

PunjabKesari

ਇਹ ਖ਼ਬਰ ਵੀ ਪੜ੍ਹੋ - Kapil Sharma ਦੇ ਸ਼ੋਅ 'ਚ ਦਿਸਣਗੇ ਨਵਜੋਤ ਸਿੰਘ ਸਿੱਧੂ! ਅਗਲੇ ਐਪੀਸੋਡ ਦਾ ਪ੍ਰੋਮੋ ਹੋਇਆ ਵਾਇਰਲ

ਸਾਰੇ ਮੁਲਾਜ਼ਮਾਂ ਲਈ ਲਾਜ਼ਮੀ ਹੋਵੇਗਾ ਸ਼ਨਾਖਤੀ ਕਾਰਡ

ਇਸ ਸਬੰਧੀ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਿਚ ਸੇਵਾ ਨਿਭਾਅ ਰਹੇ ਹਰੇਕ ਮੁਲਾਜ਼ਮ ਜਾਂ ਅਧਿਕਾਰੀ ਲਈ ਇਹ ਹੁਕਮ ਜ਼ਰੂਰੀ ਹਨ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਅਤੇ ਸਰਾਵਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮਾਂ ਦੇ ਨਾਲ-ਨਾਲ ਸਕੂਲਾਂ ਕਾਲਜਾਂ ਦੇ ਵਿਚ ਡਿਊਟੀ ਤੇ ਤਾਇਨਾਤ ਸੇਵਾਦਾਰ ਵੀ ਇਸ ਹੁਕਮ ਦੀ ਪਾਲਣਾ ਕਰਨਗੇ। ਉਨ੍ਹਾਂ ਨੇ ਕਿਹਾ ਕਿ ਕਾਲਜਾਂ ਵਿਚ ਡਿਊਟੀ ਕਰਨ ਵਾਲੇ ਮੁਲਾਜ਼ਮ ਅਤੇ ਅਧਿਕਾਰੀ ਵੀ ਆਪਣਾ ਸ਼ਨਾਖਤੀ ਕਾਰਡ ਗਲੇ ਵਿਚ ਪਾ ਕੇ ਡਿਊਟੀ ਸਮੇਂ ਤਾਇਨਾਤ ਰਹਿਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News