ਵੱਡੀ ਖ਼ਬਰ: ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ 'ਚ ਡਰੈੱਸ ਕੋਡ ਲਾਗੂ, ਹੁਣ ਫੋਟੋ ਖਿੱਚਣ 'ਤੇ ਵੀ ਹੋਈ ਮਨਾਹੀ
Thursday, Sep 21, 2023 - 05:44 PM (IST)
ਪਟਿਆਲਾ (ਕੰਬੋਜ)- ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਹੁਣ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਚ ਨਿੱਕਰ, ਕੈਪਰੀ ਅਤੇ ਟੋਪੀ ਪਾ ਕੇ ਆਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਇਸ ਦੇ ਨਾਲ-ਨਾਲ ਤਸਵੀਰਾਂ ਖਿੱਚਣ ਅਤੇ ਵੀਡੀਓਗ੍ਰਾਫ਼ੀ ਦੀ ਵੀ ਮਨਾਹੀ ਲਗਾਈ ਗਈ ਹੈ। ਤਸਵੀਰ ਖਿੱਚਣ ਅਤੇ ਵੀਡੀਓਗ੍ਰਾਫ਼ੀ ਕਰਨ ਵਾਲੇ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ-'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ ਸੁਲਤਾਨਪੁਰ ਲੋਧੀ ਤੋਂ ਅਲੌਕਿਕ ਬਰਾਤ ਰੂਪੀ ਨਗਰ ਕੀਰਤਨ ਬਟਾਲਾ ਲਈ ਰਵਾਨਾ
ਗੁਰੂ ਸਾਹਿਬ ਮਨੇਜਮੈਂਟ ਵੱਲੋਂ ਗੁਰੂ ਘਰ ਦੀ ਮਰਿਆਦਾ ਨੂੰ ਵੇਖਦੇ ਹੋਏ ਇਹ ਵੱਡਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਗੁਰਦੁਆਰਾ ਦੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਸ੍ਰੀ ਦੂਖ ਨਿਵਾਰਨ ਸਾਹਿਬ ਵਿਚ ਸਪੀਕਰ ਲੱਗਾ ਕੇ ਬੇਨਤੀ ਕੀਤੀ ਜਾ ਰਹੀ ਅਤੇ ਸਖ਼ਤ ਕਾਰਵਾਈ ਕਰਨ ਦੀ ਗੱਲ ਕਹੀ ਜਾ ਰਹੀ ਹੈ। ਸਪੀਕਰ ਵਿਚ ਬੋਲਿਆ ਜਾ ਰਿਹਾ ਹੈ ਕਿ ਗੁਰਦੁਆਰਾ ਸਾਹਿਬ ਵਿਚ ਫੋਟੋ ਖਿੱਚਣ ਵਾਲੇ 'ਤੇ ਸਖਤ ਕਾਰਵਾਈ ਹੋਵੇਗੀ ਨਾਲ ਹੀ ਇਕ ਹੋਰ ਹੁਕਮ ਗੁਰੂ ਘਰ ਲਾਗੂ ਕਰ ਦਿਤਾ ਗਿਆ ਹੈ, ਜਿਸ ਵਿਚ ਡਰੈੱਸ ਕੋਡ ਲਾਗੂ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸ੍ਰੀ ਸਿੱਧ ਬਾਬਾ ਸੋਢਲ ਮੇਲੇ ਮੌਕੇ ਹੋਣਗੇ ਪੁਖ਼ਤਾ ਪ੍ਰਬੰਧ, ਝੂਲਿਆਂ ਦੀ ਸੁਰੱਖਿਆ ਦੀ ਜਾਂਚ ਲਈ ਕਮੇਟੀ ਦਾ ਗਠਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ