ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ ਮਿਲੇ...

Sunday, Jul 19, 2026 - 11:59 AM (IST)

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ ਮਿਲੇ...

ਅੰਮ੍ਰਿਤਸਰ (ਨੀਰਜ)-ਡੀ. ਆਰ. ਆਈ. (ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ) ਦੀ ਟੀਮ ਵੱਲੋਂ ਸਰਹੱਦੀ ਪਿੰਡ ਮੋਦੇ ਦੇ ਸ਼ਮਸ਼ਾਨਘਾਟ ’ਚ ਲਗਾਏ ਗਏ ਇਕ ਟ੍ਰੈਪ ਦੌਰਾਨ ਡਰੋਨ ਰਾਹੀਂ ਸੁੱਟੇ ਗਏ ਦੋ ਅਤਿ-ਆਧੁਨਿਕ ਪਿਸਤੌਲ ਜ਼ਬਤ ਕੀਤੇ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਭਾਗ ਨੂੰ ਸੂਚਨਾ ਮਿਲੀ ਸੀ ਕਿ ਦਿਨ ਵੇਲੇ ਹੀ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਆਉਣ ਵਾਲਾ ਹੈ, ਜਿਸ ’ਚ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਹੋ ਸਕਦੀ ਹੈ। ਸੂਚਨਾ ਦੇ ਆਧਾਰ ’ਤੇ ਦੁਪਹਿਰ ਲਗਭਗ 12 ਵਜੇ ਦੇ ਕਰੀਬ ਟੀਮ ਵੱਲੋਂ ਟ੍ਰੈਪ ਲਗਾਇਆ ਗਿਆ ਅਤੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਵੀ ਆ ਗਿਆ, ਜੋ ਇਕ ਪੈਕੇਟ ਸੁੱਟਣ ਤੋਂ ਬਾਅਦ ਵਾਪਸ ਪਰਤ ਗਿਆ।

ਇਹ ਵੀ ਪੜ੍ਹੋ- ਪੰਜਾਬ ’ਚ ਵਾਇਰਲ ਬੁਖਾਰ ਦਾ ਕਹਿਰ! ਮਰੀਜ਼ਾਂ ਦੀ ਵਧੀ ਗਿਣਤੀ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ

ਮੌਕੇ ’ਤੇ ਬੀ. ਐੱਸ. ਐੱਫ. ਅਤੇ ਪੁਲਸ ਨੂੰ ਵੀ ਬੁਲਾਇਆ ਗਿਆ ਅਤੇ ਜ਼ਬਤ ਕੀਤੇ ਗਏ ਪਿਸਤੌਲ ਪੁਲਸ ਹਵਾਲੇ ਕਰ ਦਿੱਤੇ ਗਏ ਹਨ। ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਭਾਰਤ-ਪਾਕਿਸਤਾਨ ਬਾਰਡਰ ਦੇ ਸਰਹੱਦੀ ਪਿੰਡਾਂ ਦੀ ਗੱਲ ਕਰੀਏ ਤਾਂ ਚੋਣਵੇਂ ਪਿੰਡਾਂ ’ਚ ਲਗਾਤਾਰ ਡਰੋਨ ਦੀ ਮੂਵਮੈਂਟ ਹੋ ਰਹੀ ਹੈ ਅਤੇ ਭਾਰੀ ਤਦਾਦ ’ਚ ਹੈਰੋਇਨ ਅਤੇ ਹਥਿਆਰਾਂ ਦੀ ਰਿਕਵਰੀ ਕੀਤੀ ਜਾ ਰਹੀ ਹੈ। ਸਿਟੀ ਅਤੇ ਦਿਹਾਤੀ ਪੁਲਸ ਵੱਲੋਂ ਵੀ ਵੱਡੀ ਮਾਤਰਾ ’ਚ ਹੈਰੋਇਨ ਤੇ ਹਥਿਆਰ ਜ਼ਬਤ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News