ਸ਼ਰਾਬ ਅਤੇ ਭੁੱਕੀ ਫੜੀ
Wednesday, Feb 07, 2018 - 04:56 AM (IST)
ਸੰਗਰੂਰ, (ਵਿਵੇਕ ਸਿੰਧਵਾਨੀ, ਰਵੀ)— ਸੰਗਰੂਰ ਪੁਲਸ ਨੇ ਵੱਖ-ਵੱਖ ਵਿਅਕਤੀਆਂ ਤੋਂ ਨਸ਼ੇ ਵਾਲੇ ਪਦਾਰਥ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਸੰਗਰੂਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਸ ਚੌਕੀ ਮਹਿਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਸੂਚਨਾ ਦੇ ਆਧਾਰ 'ਤੇ ਇਕ ਕਾਰ, ਜਿਸ 'ਚ ਵਿਅਕਤੀ ਦੀਪ ਸਿੰਘ ਵਾਸੀ ਬਰਨਾਲਾ ਅਤੇ ਇਕ ਅਣਪਛਾਤਾ ਵਿਅਕਤੀ ਸਵਾਰ ਸੀ, ਨੂੰ ਰੋਕ ਕੇ ਕਾਰ 'ਚੋਂ 40 ਪੇਟੀਆਂ (480 ਬੋਤਲਾਂ) ਸ਼ਰਾਬ ਠੇਕਾ ਦੇਸੀ ਹਰਿਆਣਾ ਬਰਾਮਦ ਕੀਤੀ।
ਇਸੇ ਤਰ੍ਹਾਂ ਪੁਲਸ ਚੌਕੀ ਮਹਿਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਪਿੰਡ ਮਹਿਲਾਂ ਤੋਂ ਸਜੂਮਾ ਰੋਡ ਟੀ-ਪੁਆਇੰਟ ਨੇੜੇ ਪ੍ਰਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸਿਸਰਾ ਥਾਣਾ ਕਾਨੂਵਾਲ ਜ਼ਿਲਾ ਗੁਰਦਾਸਪੁਰ ਨੂੰ ਕਾਬੂ ਕਰਦਿਆਂ ਉਸ ਕੋਲੋਂ 10 ਕਿਲੋ ਭੁੱਕੀ ਬਰਾਮਦ ਕੀਤੀ। ਥਾਣਾ ਲਹਿਰਾ ਦੇ ਹੌਲਦਾਰ ਰਘੁਵੀਰ ਸਿੰਘ ਨੇ ਪਿੰਡ ਖੰਡੇਬਾਦ ਤੋਂ ਰਣਜੀਤ ਸਿੰਘ ਪੁੱਤਰ ਬਘੇਰਾ ਸਿੰਘ ਵਾਸੀ ਕਾਲਵੰਜਾਰਾ ਦੇ ਘਰ ਰੇਡ ਕਰਦਿਆਂ ਉਸ ਕੋਲੋਂ 60 ਬੋਤਲਾਂ ਠੇਕਾ ਸ਼ਰਾਬ ਦੇਸੀ ਹਰਿਆਣਾ ਬਰਾਮਦ ਕੀਤੀ। ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
