ਹੈਰੋਇਨ ਪੀਂਦੇ 3 ਅੜਿੱਕੇ

06/20/2017 8:03:22 AM

ਤਰਨਤਾਰਨ,   (ਰਾਜੂ)-  ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਹੈਰੋਇਨ ਪੀਂਦੇ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਏ. ਐੱਸ. ਆਈ. ਮਨਮੋਹਣ ਸਿੰਘ ਸਮੇਤ ਸਾਥੀ ਕਰਮਚਾਰੀਆਂ ਨੇ ਗਸ਼ਤ ਦੌਰਾਨ ਪਿੰਡ ਵੇਈਂਪੁਈਂ ਪੁਲ ਡਰੇਨ ਝਾੜੀਆਂ ਤੋਂ ਹੈਰੋਇਨ ਪੀਂਦੇ ਹੋਏ ਸੁਖਦੇਵ ਸਿੰਘ ਪੁੱਤਰ ਸਾਧੂ ਸਿੰਘ, ਪ੍ਰੇਮ ਸਿੰਘ ਪੁੱਤਰ ਬੂਟਾ ਸਿੰਘ, ਮਨਜਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਨੂੰ ਗ੍ਰਿਫਤਾਰ ਕੀਤਾ। 
ਫੜੇ ਗਏ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


Related News