ਨੈਸ਼ਨਲ ਹਾਈਵੇ ’ਤੇ ਖ਼ਰਾਬ ਖੜ੍ਹੇ ਟਰਾਲੇ ਨਾਲ ਟਰੱਕ ਦੀ ਟੱਕਰ ਹੋਣ ਕਾਰਨ ਡਰਾਈਵਰ ਦੀ ਮੌਤ

Sunday, Apr 27, 2025 - 08:16 AM (IST)

ਨੈਸ਼ਨਲ ਹਾਈਵੇ ’ਤੇ ਖ਼ਰਾਬ ਖੜ੍ਹੇ ਟਰਾਲੇ ਨਾਲ ਟਰੱਕ ਦੀ ਟੱਕਰ ਹੋਣ ਕਾਰਨ ਡਰਾਈਵਰ ਦੀ ਮੌਤ

ਲੁਧਿਆਣਾ (ਅਨਿਲ, ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਅਣਪਛਾਤੇ ਟਰੱਕ ਡਰਾਈਵਰ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਹੈ। ਤਫਤੀਸ਼ ਅਫਸਰ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਬੀਤੀ 24 ਅਪ੍ਰੈਲ ਨੂੰ ਨੈਸ਼ਨਲ ਹਾਈਵੇ ’ਤੇ ਪੁਲ ਨੇੜੇ ਸੜਕ ’ਤੇ ਇਕ ਟਰਾਲਾ ਖਰਾਬ ਹੋਣ ਕਾਰਨ ਖੜ੍ਹਾ ਸੀ। ਇਸ ਦੌਰਾਨ ਇਕ ਟਰੱਕ ਡਰਾਈਵਰ ਜਲੰਧਰ ਬਾਈਪਾਸ ਤੋਂ ਦਿੱਲੀ ਵੱਲ ਜਾ ਰਿਹਾ ਸੀ ਕਿ ਅਚਾਨਕ ਸੜਕ ’ਤੇ ਖੜ੍ਹੇ ਟਰਾਲੇ ਨਾਲ ਟਕਰਾਅ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫੂਡ ਸੇਫਟੀ ਵਿਭਾਗ ਵੱਲੋਂ ਲੁਧਿਆਣਾ ਦੇ ਕਾਰਖਾਨੇ ’ਚੋਂ 545 ਕਿਲੋ ਪਨੀਰ ਜ਼ਬਤ

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਟਰੱਕ ਦੇ ਡਰਾਈਵਰ ਦੀ ਪਛਾਣ ਇਰਫਾਨ ਪੁੱਤਰ ਮੁਹੰਮਦ ਆਸ ਵਾਸੀ ਹਰਿਆਣਾ ਵਜੋਂ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਡਰਾਈਵਰ ਦੇ ਪਿਤਾ ਮੁਹੰਮਦ ਆਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਟਰੱਕ ਦੇ ਡਰਾਈਵਰ ਖਿਲਾਫ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਡਰਾਈਵਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਕਰੇਗੀ NIA, ਗ੍ਰਹਿ ਮੰਤਰਾਲੇ ਨੇ ਜ਼ਿੰਮੇਵਾਰੀ ਸੌਂਪੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News