ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾ ਰਹੀ ਬੱਸ ਦੇ ਡਰਾਈਵਰ ਨੂੰ ਕਾਰ ਸਵਾਰ ਨੌਜਵਾਨਾਂ ਨੇ ਮਾਰੀ ਗੋਲੀ

Saturday, Jul 22, 2017 - 07:48 PM (IST)

ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾ ਰਹੀ ਬੱਸ ਦੇ ਡਰਾਈਵਰ ਨੂੰ ਕਾਰ ਸਵਾਰ ਨੌਜਵਾਨਾਂ ਨੇ ਮਾਰੀ ਗੋਲੀ

ਅੰਮ੍ਰਿਤਸਰ\ਡੇਰਾ ਬਾਬਾ ਨਾਨਕ (ਅਵਦੇਸ਼, ਸੁਮਿਤ) : ਅਜਨਾਲਾ ਰੋਡ 'ਤੇ ਸਥਿਤ ਪਿੰਡ ਨੰਗਲੀ ਨੇੜੇ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾ ਰਹੀ ਬੱਸ ਦੇ ਡਰਾਈਵਰ ਨੂੰ ਕਾਰ ਸਵਾਰ ਚਾਰ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ। ਪੇਟ ਵਿਚ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹੋਏ ਬੱਸ ਦੇ ਡਰਾਈਵਰ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਜਾ ਰਹੀ ਕਾਹਲੋਂ ਬੱਸ ਸਰਵਿਸ ਕੰਪਨੀ ਦੀ ਬੱਸ ਨੰਬਰ ਪੀ. ਬੀ. 06 ਜੀ 9933 ਜਿਵੇਂ ਹੀ ਅਜਨਾਲਾ ਰੋਡ ਸਥਿਤ ਪਿੰਡ ਨੰਗਲੀ ਕੋਲ ਪਹੁੰਚੀ ਤਾਂ ਸਵਿੱਫਟ ਕਾਰ ਨੰਬਰ ਪੀ. ਬੀ. 05 ਏ. ਏ 9249 'ਚ ਸਵਾਰ ਹੋ ਕੇ ਆਏ ਨੌਜਵਾਨਾਂ ਨੇ ਬੱਸ ਨੂੰ ਰੋਕ ਕੇ ਡਰਾਈਵਰ ਸਾਬਾ ਵਾਸੀ ਪਿੰਡ ਠੱਠਾ ਨੂੰ ਗੋਲੀ ਮਾਰ ਦਿੱਤੀ।
ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਥਾਣਾ ਦਿਹਾਤੀ ਮਜੀਠਾ ਕੰਬੋਅ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਵਲੋਂ ਦੋਸ਼ੀਆਂ ਦੀ ਗ੍ਰਿਫਤਾਰ ਲਈ ਨਾਕਾਬੰਦੀ ਕਰ ਦਿੱਤੀ ਗਈ ਹੈ।


Related News