ਮੋਟਰਸਾਈਕਲ ਅੱਗੇ ਆਵਾਰਾ ਕੁੱਤਾ ਆਉਣ ਕਾਰਨ ਚਾਲਕ ਜ਼ਖਮੀ
Wednesday, Dec 20, 2017 - 11:05 AM (IST)

ਮੋਗਾ (ਆਜ਼ਾਦ) - ਬੀਤੀ ਦੇਰ ਰਾਤ ਸਿਵਲ ਹਸਪਤਾਲ ਮੋਗਾ ਦੇ ਸਾਹਮਣੇ ਮੋਟਰਸਾਈਕਲ ਅੱਗੇ ਅਚਾਨਕ ਆਵਾਰਾ ਕੁੱਤਾ ਆਉਣ ਨਾਲ ਸੰਜੀਵ ਕੁਮਾਰ ਨਿਵਾਸੀ ਪ੍ਰੀਤ ਨਗਰ ਮੋਗਾ ਦੇ ਬੁਰੀ ਤਰ੍ਹਾਂ ਨਾਲ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਸ ਨੂੰ ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਮੋਗਾ 'ਚ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ।