ਪੰਜਾਬ ਵਿਚ ਹੁਣ ਇਨ੍ਹਾਂ ਵਾਹਨ ਚਾਲਕਾਂ ਨੂੰ ਨਹੀਂ ਮਿਲੇਗਾ ਪੈਟਰੋਲ
Thursday, Jun 12, 2025 - 06:24 PM (IST)
 
            
            ਹੁਸ਼ਿਆਰਪੁਰ (ਅਮਰੀਕ) : ਹੁਸ਼ਿਆਰਪੁਰ ਪੁਲਸ ਨੇ ਸ਼ਹਿਰ 'ਚ ਲੰਡੇ ਵਹੀਕਲਾਂ (ਬਿਨਾਂ ਨੰਬਰ ਵਾਲੇ) 'ਤੇ ਘੁੰਮਣ ਵਾਲੇ ਨੌਜਵਾਨਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਪੁਲਸ ਨੇ ਸਖ਼ਤ ਕਦਮ ਚੁੱਕਦਿਆਂ ਨਵੀਂ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਸ ਦੇ ਅਧਿਕਾਰੀ ਸੁਭਾਸ਼ ਭਗਤ ਨੇ ਕਿਹਾ ਕਿ 20 ਦਿਨਾਂ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਹੁਸ਼ਿਆਰਪੁਰ ਪੁਲਸ ਨੇ ਪੈਟਰੋਲ ਪੰਪ ਅਤੇ ਮਕੈਨਿਕਾਂ ਨੂੰ ਅਪੀਲ ਕੀਤੀ ਹੈ ਕਿ ਲੰਡੇ ਮੋਟਰਸਾਈਕਲਾਂ ਵਿਚ ਨਾ ਤਾਂ ਪੈਟਰੋਲ ਪਾਇਆ ਜਾਵੇ ਅਤੇ ਨਾ ਹੀ ਉਨ੍ਹਾਂ ਦੀ ਰਿਪੇਅਰਿੰਗ ਕੀਤੀ ਜਾਵੇ।
ਇਹ ਵੀ ਪੜ੍ਹੋ : ਪਨਬੱਸ ਤੇ ਪੰਜਾਬ ਰੋਡਵੇਜ਼ ਨੂੰ ਲੈ ਕੇ ਵੱਡੀ ਖ਼ਬਰ, ਟਰਾਂਸਪੋਰਟ ਮੰਤਰੀ ਦਾ ਅਹਿਮ ਬਿਆਨ ਆਇਆ ਸਾਹਮਣੇ
ਟ੍ਰੈਫਿਕ ਅਧਿਕਾਰੀ ਸੁਭਾਸ਼ ਭਗਤ ਨੇ ਕਿਹਾ ਹੁਸ਼ਿਆਰਪੁਰ ਪੁਲਸ ਹਮੇਸ਼ਾ ਲੋਕਾਂ ਨੂੰ ਸੁਰੱਖਿਅਤ ਮਾਹੌਲ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਹੁੱਲੜਬਾਜ਼ੀ ਕਰਦਾ ਹੈ ਤਾਂ ਉਸ ਨੂੰ ਕਿਸੇ ਕੀਮਤ "ਤੇ ਬਖਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ : ਸਪਾ ਸੈਂਟਰ 'ਚ ਰੇਡ ਕਰਨ ਗਈ ਪੁਲਸ ਦੇ ਉਡੇ ਹੋਸ਼, ਕੁੜੀਆਂ ਤੋਂ ਕਰਵਾਇਆ ਜਾ ਰਿਹਾ ਸੀ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                            