ਡਿਊਟੀ ਛੱਡ ਬੱਸ ’ਚ ਸੁੱਤਾ ਰਿਹਾ ਡਰਾਈਵਰ, ਦੂਜੇ ਚਾਲਕ ਨੇ ਪਹੁੰਚਾਇਆ ਜਲੰਧਰ, ਯਾਤਰੀਆਂ ਨੇ ਲਾਇਆ ਇਹ ਇਲਜ਼ਾਮ
Wednesday, Jul 17, 2024 - 12:39 PM (IST)

ਅੰਮ੍ਰਿਤਸਰ (ਸੁਮੀਤ)-ਪੰਜਾਬ ਰੋਡਵੇਜ਼ ਦੇ ਡਰਾਈਵਰ ਨੇ ਲਾਪ੍ਰਵਾਹੀ ਦੀ ਹੱਦ ਪਾਰ ਕਰਦਿਆਂ ਅੰਮ੍ਰਿਤਸਰ ਬੱਸ ਸਟੈਂਡ ਤੋਂ ਕੁਝ ਦੂਰ ਜਾ ਕੇ ਬੱਸ ਨੂੰ ਸੜਕ ਕਿਨਾਰੇ ਖੜ੍ਹੀ ਕਰ ਕੇ ਬੋਨਟ ’ਤੇ ਸੌਂ ਗਿਆ, ਜਿਸ ਕਾਰਨ ਸਵਾਰੀਆਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਫਿਰ ਆਪਣੀ ਡਿਊਟੀ ਖਤਮ ਕਰ ਕੇ ਘਰ ਨੂੰ ਜਾ ਰਹੇ ਬੱਸ ਵਿਚ ਮੌਜੂਦ ਦੂਜੇ ਡਰਾਈਵਰ ਨੇ ਸਟੇਰਿੰਗ ਸੰਭਾਲਿਆ ਅਤੇ ਬੱਸ ਨੂੰ ਜਲੰਧਰ ਬੱਸ ਸਟੈਂਡ ਲੈ ਕੇ ਆਇਆ।
ਇਹ ਵੀ ਪੜ੍ਹੋ- ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ
ਇਸ ਦੌਰਾਨ ਬੱਸ ਦੇ ਬੋਨਟ ’ਤੇ ਸੁੱਤੇ ਡਰਾਈਵਰ ਦੀ ਬੱਸ ਵਿਚ ਬੈਠੀਆਂ ਸਵਾਰੀਆਂ ਨੇ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ। ਇਹ ਘਟਨਾ ਅੰਮ੍ਰਿਤਸਰ ਤੋਂ ਚੰਡੀਗੜ੍ਹ ਜਾ ਰਹੀ ਇਕ ਬੱਸ ਵਿਚ ਵਾਪਰੀ, ਜਿਸ ਵਿਚ ਡਰਾਈਵਰ ਬੱਸ ਨੂੰ ਸੜਕ ਕਿਨਾਰੇ ਰੋਕ ਕੇ ਬੋਨਟ ’ਤੇ ਸੌਂ ਗਿਆ ਸੀ, ਜਦਕਿ ਸਵਾਰੀਆਂ ਨੇ ਦੋਸ਼ ਲਾਇਆ ਕਿ ਡਰਾਈਵਰ ਨੇ ਸ਼ਰਾਬ ਪੀਤੀ ਹੋਈ ਸੀ, ਜਿਸ ਕਾਰਨ ਬੱਸ ਨਹੀਂ ਚੱਲ ਰਹੀ ਸੀ ਅਤੇ ਉਹ ਬੋਨਟ ’ਤੇ ਸੌਂ ਗਿਆ |
ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ
ਇਸ ਸਬੰਧੀ ਪੰਜਾਬ ਰੋਡਵੇਜ਼ ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਨੇ ਕਿਹਾ ਕਿ ਇਹ ਘਟਨਾ ਉਨ੍ਹਾਂ ਦੇ ਧਿਆਨ ਵਿਚ ਵੀ ਆਈ ਹੈ, ਜਿਸ ਦਾ ਉਹ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ। ਡਰਾਈਵਰ ਵੱਲੋਂ ਅਜਿਹੀ ਘਟਨਾ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8