ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

Wednesday, Aug 05, 2026 - 10:38 AM (IST)

ਵਾਹਨ ਚਾਲਕ ਹੋ ਜਾਣ ਸਾਵਧਾਨ! ਮੋਹਾਲੀ ਪੁਲਸ ਨੇ ਲਿਆ ਵੱਡਾ ਐਕਸ਼ਨ, ਸੜਕ 'ਤੇ ਨਿਕਲਣ ਤੋਂ ਪਹਿਲਾਂ...

ਜ਼ੀਰਕਪੁਰ (ਅਵਤਾਰ ਧੀਮਾਨ) : ਸੜਕ ਸੁਰੱਖਿਆ ਨੂੰ ਲੈ ਕੇ ਮੋਹਾਲੀ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਏ. ਐੱਸ. ਪੀ. ਗਜ਼ਲਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵੀ. ਆਈ. ਪੀ. ਰੋਡ ਬੀਟ ਇੰਚਾਰਜ ਏ. ਐੱਸ. ਆਈ. ਨੀਰਜ ਕੁਮਾਰ ਦੀ ਅਗਵਾਈ ਹੇਠ ਲੋਹਗੜ੍ਹ ਪਾਰਕ ਅਤੇ ਸਿਗਮਾ ਚੌਂਕ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਪੁਲਸ ਨੇ 32 ਤੋਂ ਵੱਧ ਵਾਹਨ ਚਾਲਕਾਂ ਦੇ ਚਲਾਨ ਕਰਦਿਆਂ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ। ਨਾਕਾਬੰਦੀ ਦੌਰਾਨ ਏ. ਐੱਸ. ਆਈ. ਨੀਰਜ ਕੁਮਾਰ ਖ਼ੁਦ ਮੌਕੇ 'ਤੇ ਮੌਜੂਦ ਰਹੇ ਅਤੇ ਪੁਲਸ ਟੀਮ ਨਾਲ ਮਿਲ ਕੇ ਲੰਘ ਰਹੇ ਵਾਹਨਾਂ ਦੀ ਡੂੰਘਾਈ ਨਾਲ ਜਾਂਚ ਕੀਤੀ।

ਇਹ ਵੀ ਪੜ੍ਹੋ : ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਰਾਹਤ ਭਰਿਆ ਫ਼ੈਸਲਾ

ਕਾਰਵਾਈ ਦੌਰਾਨ ਗਲਤ ਦਿਸ਼ਾ 'ਚ ਵਾਹਨ ਚਲਾਉਣ, ਗਲਤ ਥਾਂ 'ਤੇ ਪਾਰਕਿੰਗ ਕਰਨ, ਇੱਕ ਮੋਟਰਸਾਈਕਲ 'ਤੇ ਤਿੰਨ ਸਵਾਰੀਆਂ ਬਿਠਾਉਣ, ਬਿਨਾਂ ਹੈਲਮੈੱਟ ਦੋਪਹੀਆ ਵਾਹਨ ਚਲਾਉਣ ਅਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਚਲਾਨੀ ਕਾਰਵਾਈ ਕੀਤੀ ਗਈ। ਏ. ਐੱਸ. ਆਈ. ਨੀਰਜ ਕੁਮਾਰ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਸੜਕ ਹਾਦਸਿਆਂ ਨੂੰ ਰੋਕਣਾ ਅਤੇ ਲੋਕਾਂ 'ਚ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਦੋਪਹੀਆ ਵਾਹਨ ਚਾਲਕਾਂ ਨੂੰ ਹੈਲਮੈੱਟ ਲਾਜ਼ਮੀ ਤੌਰ 'ਤੇ ਪਹਿਨਣ, ਨਿਰਧਾਰਤ ਲੇਨ ਵਿੱਚ ਵਾਹਨ ਚਲਾਉਣ, ਗਲਤ ਦਿਸ਼ਾ ਵਿੱਚ ਵਾਹਨ ਨਾ ਚਲਾਉਣ ਅਤੇ ਵਾਹਨ ਸਿਰਫ਼ ਨਿਰਧਾਰਤ ਥਾਵਾਂ 'ਤੇ ਹੀ ਪਾਰਕ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਉਨ੍ਹਾਂ ਸਪੱਸ਼ਟ ਕੀਤਾ ਕਿ ਟ੍ਰੈਫਿਕ ਨਿਯਮਾਂ ਦੀ ਅਣਦੇਖੀ ਕਰਨ ਵਾਲਿਆਂ ਖ਼ਿਲਾਫ਼ ਅਜਿਹੀਆਂ ਵਿਸ਼ੇਸ਼ ਨਾਕਾਬੰਦੀਆਂ ਅਤੇ ਚਲਾਨੀ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਪੁਲਸ ਦਾ ਮਕਸਦ ਸਿਰਫ਼ ਚਲਾਨ ਕਰਨਾ ਨਹੀਂ, ਸਗੋਂ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News