ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

Saturday, Jun 21, 2025 - 01:23 PM (IST)

ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਵੱਡੀ ਖ਼ਬਰ, ਸਰਕਾਰ ਵੱਲੋਂ ਨਵੇਂ ਹੁਕਮ ਜਾਰੀ

ਮਾਲੇਰਕੋਟਲਾ (ਜ਼ਹੂਰ) : ਖੇਤਰੀ ਟਰਾਂਸਪੋਰਟ ਅਫਸਰ ਗੁਰਮੀਤ ਕੁਮਾਰ ਬਾਂਸਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ, ਜਿਸ ਤਹਿਤ ਵਾਹਨਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ. ਸੀ.) ਅਤੇ ਡਰਾਈਵਿੰਗ ਲਾਇਸੈਂਸਾਂ ਦੀ ਰਜਿਸਟ੍ਰੇਸ਼ਨ ਅਤੇ ਰੀਨਿਊਵਲ ਦੇ ਅਧਿਕਾਰ ਖੇਤਰੀ ਟਰਾਂਸਪੋਰਟ ਅਫਸਰ ਨੂੰ ਦਿੱਤੇ ਗਏ ਤਾਂ ਜੋ ਮੈਨੂਅਲ ਆਰ. ਸੀ. ਅਤੇ ਡੀ. ਐੱਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਆਮ ਲੋਕਾਂ ਨੂੰ ਸਰਕਾਰ ਵੱਲੋਂ ਰਾਹਤ ਦਿੱਤੀ ਗਈ। ਇਸ ਸਬੰਧੀ ਮੁਕੰਮਲ ਕਾਰਜ ਹੁਣ ਦਫਤਰ, ਖੇਤਰੀ ਟਰਾਂਸਪੋਰਟ ਅਫਸਰ ਮਾਲੇਰਕੋਟਲਾ ਵਿਖੇ ਹੀ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਦੇ 28 ਲੱਖ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਲੱਗੇਗਾ ਝਟਕਾ

ਖੇਤਰੀ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਮੈਨੂਅਲ ਰਜਿਸਟਰਡ ਵਾਹਨ ਅਤੇ ਡਰਾਈਵਿੰਗ ਲਾਇਸੈਂਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜ਼ਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਨਿਯਮਾਂ ਦੀ ਪਾਲਣਾ ਹਿਤ ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰ ਕਿਸਮ ਦੇ ਕਮਰਸ਼ੀਅਲ ਵਾਹਨਾਂ ’ਤੇ ਸਪੀਡ ਗਵਰਨਰ ਲੱਗਿਆ ਹੋਣਾ ਲਾਜ਼ਮੀ ਹੈ। ਇਸ ਤੋਂ ਬਿਨਾਂ ਸਬੰਧਤ ਵਾਹਨ ਦੀ ਪਾਸਿੰਗ ਨਹੀਂ ਹੋਵੇਗੀ। ਇਸ ਸਬੰਧੀ ਉਲੰਘਣਾ ’ਤੇ ਨਿਯਮਾਂ ਮੁਤਾਬਕ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਮੈਨੂਅਲ ਆਰ. ਸੀ. ਅਤੇ ਡੀ. ਐੱਲ. ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਖੇਤਰੀ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਆਰ. ਸੀ. ਅਤੇ ਡੀ. ਐੱਲ. ਦੇ ਬੈਕਲਾਗ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ ਤੋਂ ਤਸਦੀਕਸ਼ੁਦਾ ਹਲਫੀਆ ਬਿਆਨ ਲਿਆ ਜਾਵੇਗਾ, ਜਿਸ ’ਚ ਬੈਕਲਾਗ ਰਾਹੀਂ ਆਨਲਾਈਨ ਡਿਜੀਟੀਲਾਈਜ਼ੇਸ਼ਨ ਕਰਵਾਉਣ ਸਬੰਧੀ, ਮਿਆਦ, ਕੈਟਾਗਿਰੀ, ਮੈਨੂਅਲ ਜਾਰੀ ਕਰਨ ਵਾਲੀ ਅਥਾਰਟੀ, ਟੈਕਸ ਭਰੇ ਹੋਣ ਤੇ ਕੋਈ ਬਕਾਇਆ ਨਾ ਹੋਣ ਸਬੰਧੀ ਅਤੇ ਸਮੁੱਚੀ ਜਾਣਕਾਰੀ ਸਹੀ ਹੋਣ ਸਬੰਧੀ ਇੰਦਰਾਜ ਕਰਨਾ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਮੁੱਖ ਮੰਤਰੀ ਵੱਲੋਂ ਐਕਸ਼ਨ ਪਲਾਨ ਨੂੰ ਮਨਜ਼ੂਰੀ

ਆਰ. ਸੀ. ਦੇ ਬੈਕਲਾਗ ਆਨਲਾਈਨ ਸਬੰਧੀ ਸਮੁੱਚੀਆਂ ਜਾਣਕਾਰੀਆਂ ਆਨਲਾਈਨ ਅਪਲੋਡ ਕੀਤੇ ਜਾਣ ਸਮੇਂ, ਰਜਿਸਟ੍ਰੇਸ਼ਨ ਨੰਬਰ ਜਿਸ ਵਾਹਨ ’ਤੇ ਲੱਗਾ ਹੈ, ਦੀ ਮੋਟਰ ਵ੍ਹੀਕਲ ਇੰਸਪੈਕਟਰ ਵੱਲੋਂ ਚੈਸੀ ਅਤੇ ਇੰਜਣ ਨੰਬਰ ਦੇ ਪੂਰੇ ਵੇਰਵੇ ਦਰਜ ਕੀਤੀ ਭੌਤਿਕ ਚੈਕਿੰਗ ਰਿਪੋਰਟ ਵੀ ਅਪਲੋਡ ਕੀਤੀ ਜਾਣੀ ਜ਼ਰੂਰੀ ਹੈ। ਆਰ. ਸੀ. ਬੈਕਲਾਗ ਕਰਨ ਸਮੇਂ ਵੱਖ-ਵੱਖ ਵਿਅਕਤੀਆਂ ਦਾ ਵ੍ਹੀਕਲ ਟਰਾਂਸਫਰ ਰਿਕਾਰਡ ਵੀ ਅਪਲੋਡ ਕੀਤਾ ਜਾਵੇਗਾ ਤਾਂ ਜੋ ਪਹਿਲੇ ਮਾਲਕਾਂ ਦਾ ਰਿਕਾਰਡ ਵੀ ਸਾਂਭਿਆ ਜਾ ਸਕੇ। ਬੈਕਲਾਗ ਸਬੰਧੀ ਡਰਾਈਵਿੰਗ ਲਾਇਸੈਂਸ ਬਾਬਤ ਪਹਿਲਾਂ ਜਾਰੀ ਕਰਨ ਵਾਲੀ ਅਥਾਰਟੀ ਜ਼ਰੀਏ ਅਪਲਾਈ ਕੀਤਾ ਜਾ ਸਕਦਾ ਹੈ। ਡੀਲਿੰਗ ਸਟਾਫ ਵੱਲੋਂ ਦਫਤਰੀ ਰਿਕਾਰਡ ’ਚ ਪਹਿਲਾਂ ਅਤੇ ਉਸ ਤੋਂ ਬਾਅਦ ’ਚ ਜਾਰੀ ਹੋਏ ਲਾਇਸੈਂਸ ਦੀ ਪ੍ਰਮਾਣਿਕ/ਤਸਦੀਕਸ਼ੁਦਾ ਕਾਪੀ ਸਾਰਥੀ ਸਾਫਟਵੇਅਰ ’ਚ ਅਪਲੋਡ ਕਰਨ ਉਪਰੰਤ ਲਾਇਸੈਂਸਿੰਗ ਅਥਾਰਟੀ ਵੱਲੋਂ ਪ੍ਰਵਾਨਗੀ ਕੀਤੇ ਜਾਣ ਦੀਆਂ ਹਦਾਇਤਾਂ ਹਨ। ਇਸ ਪ੍ਰਕਿਰਿਆ ਦੌਰਾਨ ਲਾਇਸੈਂਸ ਦੀ ਅਸਲ ਕਾਪੀ ਅਤੇ ਜਨਮ/ਪਤੇ ਦੇ ਸਬੂਤ ਵੀ ਅਪਲੋਡ ਕੀਤੇ ਜਾਣੇ ਜ਼ਰੂਰੀ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸ ਧਾਰਕਾਂ ਲਈ ਜ਼ਰੂਰੀ ਖ਼ਬਰ, ਖੜ੍ਹੀ ਹੋਈ ਮੁਸੀਬਤ

ਬੈਕਲਾਗ ਦੇ ਕਾਰਜ ਨੂੰ ਪਾਰਦਰਸ਼ੀ ਢੰਗ ਨਾਲ ਮੁਕੰਮਲ ਕਰਨ ਲਈ ਵਿਭਾਗ ਦੇ ਕਰਮਚਾਰੀ ਬਿਨੈਕਾਰ ਵੱਲੋਂ ਡਰਾਈਵਿੰਗ ਲਾਇਸੈਂਸ/ਆਰ. ਸੀ. ਨਾਲ ਸਬੰਧਤ ਬੈਕਲਾਗ ਦੀ ਐਂਟਰੀ ਦਫਤਰ ’ਚ ਦਰਜ ਕਰ ਕੇ, ਉਸ ਨੂੰ ਸਬੰਧਤ ਪੋਰਟਲ ’ਤੇ ਵੈਰੀਫਾਈ ਕਰਨਗੇ ਅਤੇ ਉਸ ਉਪਰੰਤ ਸਬੰਧਤ ਅਥਾਰਟੀ ਵੱਲੋਂ ਉਸ ਦੀ ਅਪਰੂਵਲ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਸਬੰਧੀ ਪਰਿਵਾਹਨ ਪੋਰਟਲ ਅਤੇ ਡਰਾਈਵਿੰਗ ਲਾਇਸੈਂਸਾਂ (ਡੀ. ਐੱਲ.) ਸਬੰਧੀ ਸਾਰਥੀ ਪੋਰਟਲ ਨਿਰਧਾਰਿਤ ਹਨ।

ਇਹ ਵੀ ਪੜ੍ਹੋ : ਸੂਬੇ 'ਚ ਵੱਡਾ ਕਦਮ ਚੁੱਕਣ ਜਾ ਰਿਹਾ ਟਰਾਂਸਪੋਰਟ ਵਿਭਾਗ, ਪੰਜਾਬ ਸਰਕਾਰ ਨੇ ਦਿੱਤੇ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News