ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੀ ਅਹਿਮ ਜਾਣਕਾਰੀ

Saturday, Apr 01, 2023 - 06:48 PM (IST)

ਚੰਡੀਗੜ੍ਹ : ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਨਾਲ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਟਰਾਂਸਪੋਰਟ ਮੰਤਰੀ ਸੋਸ਼ਲ ਮੀਡੀਆ ’ਤੇ ਆਮ ਲੋਕਾਂ ਲਈ ਜਾਰੀ ਕੀਤੀ ਸੂਚਨਾ ਵਿਚ ਆਖਿਆ ਹੈ ਕਿ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਵਿਚ ਲੱਗਣ ਵਾਲੀ ਚਿੱਪ ਦੀ ਘਾਟ ਕਰਕੇ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਦੀ ਪ੍ਰਿਟਿੰਗ ਲੇਟ ਹੋ ਗਈ ਹੈ। ਸਾਰੇ ਪ੍ਰਵਾਨਤ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਾਰਥੀ ਅਤੇ ਵਾਹਨ ਪੋਰਟਲ ’ਤੇ ਉਪਲੱਬਧ ਹਨ। ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਡਿਜੀ ਲਾਕਰ ’ਤੇ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਇਨ੍ਹਾਂ ਦਾ ਪ੍ਰਿੰਟ ਵੀ ਲਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਜਾਰੀ ਕੀਤਾ ਸਖ਼ਤ ਫ਼ਰਮਾਨ

 ਕਿਸੇ ਨੂੰ ਵੀ ਦਿਖਾਉਣ ਅਤੇ ਹਰ ਤਰ੍ਹਾਂ ਦੀਆਂ ਲੈਣ-ਦੇਣ ਸੇਵਾਵਾਂ ਲਈ ਇਹ ਮਾਨਤਾ ਪ੍ਰਾਪਤ ਦਸਤਾਵੇਜ਼ ਹਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟਰਾਂਸਪੋਰਟ ਪੁਲਸ ਅਤੇ ਹੋਰ ਸਬੰਧਿਤ ਵਿਭਾਗਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਇਸ ਪਰੇਸ਼ਾਨੀ ਲਈ ਖੇਦ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਿਆ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News