ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਝਟਕਾ, ਪੈ ਗਿਆ ਨਵਾਂ ਪੰਗਾ
Thursday, Jul 10, 2025 - 12:50 PM (IST)

ਲੁਧਿਆਣਾ (ਰਾਮ) : ਸਰਕਾਰੀ ਕਾਲਜ ਕੈਂਪਸ ’ਚ ਸਥਿਤ ਡਰਾਈਵਿੰਗ ਟਰੈਕ ’ਤੇ ਮੰਗਲਵਾਰ ਨੂੰ ਤਕਨੀਕੀ ਖਰਾਬੀ ਕਾਰਨ ਡਰਾਈਵਿੰਗ ਟੈਸਟ ਨਾਲ ਸਬੰਧਤ ਸਾਰਾ ਕੰਮ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਠੱਪ ਰਿਹਾ। ਇਸ ਦੌਰਾਨ ਆਪਣੇ ਨਿਰਧਾਰਿਤ ਸਮੇਂ ’ਤੇ ਟੈਸਟ ਦੇਣ ਲਈ ਪਹੁੰਚੇ ਦਰਜਨਾਂ ਬਿਨੈਕਾਰਾਂ ਨੂੰ ਘੰਟਿਆਂ ਤੱਕ ਧੁੱਪ ’ਚ ਇੰਤਜ਼ਾਰ ਕਰਨਾ ਪਿਆ ਅਤੇ ਕਈਆਂ ਨੂੰ ਟੈਸਟ ਦਿੱਤੇ ਬਿਨਾਂ ਹੀ ਵਾਪਸ ਜਾਣਾ ਪਿਆ। ਸੂਤਰਾਂ ਅਨੁਸਾਰ ਡਰਾਈਵਿੰਗ ਟਰੈਕ ’ਤੇ ਲਗਾਏ ਗਏ ਸਿਸਟਮ ’ਚ ਅਚਾਨਕ ਤਕਨੀਕੀ ਖਰਾਬੀ ਆ ਗਈ, ਜਿਸ ਕਾਰਨ ਟੈਸਟਿੰਗ ਪ੍ਰਕਿਰਿਆ ਪ੍ਰਭਾਵਿਤ ਹੋਈ। ਹਾਲਾਂਕਿ ਸਬੰਧਤ ਅਧਿਕਾਰੀਆਂ ਨੇ ਸਮੱਸਿਆ ਦੇ ਹੱਲ ਲਈ ਤਕਨੀਕੀ ਟੀਮ ਨੂੰ ਮੌਕੇ ’ਤੇ ਬੁਲਾਇਆ ਅਤੇ ਦੁਪਹਿਰ 2 ਵਜੇ ਤੋਂ ਬਾਅਦ ਹੀ ਕੰਮ ਮੁੜ ਸ਼ੁਰੂ ਹੋ ਸਕਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਦੀ ਆਈ ਸ਼ਾਮਤ, ਜਾਰੀ ਹੋਏ ਨੋਟਿਸ
ਬਿਨੈਕਾਰਾਂ ਨੇ ਕਿਹਾ ਕਿ ਨਾ ਤਾਂ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਗਾਊਂ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕੋਈ ਬਦਲਵੇਂ ਪ੍ਰਬੰਧ ਕੀਤੇ ਗਏ, ਜਿਸ ਕਾਰਨ ਉਨ੍ਹਾਂ ਦਾ ਕੀਮਤੀ ਸਮਾਂ ਅਤੇ ਪੈਸਾ ਦੋਵੇਂ ਬਰਬਾਦ ਹੋਏ। ਕੁਝ ਉਮੀਦਵਾਰਾਂ ਨੇ ਆਪਣੀ ਨਾਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰੀ ਸਿਸਟਮ ਦੀ ਇਹ ਲਾਪ੍ਰਵਾਹੀ ਵਾਰ-ਵਾਰ ਹੁੰਦੀ ਹੈ ਪਰ ਕੋਈ ਸਥਾਈ ਹੱਲ ਨਹੀਂ ਲੱਭਿਆ ਜਾਂਦਾ। ਇਸ ਦੇ ਨਾਲ ਹੀ, ਅਧਿਕਾਰੀਆਂ ਦਾ ਕਹਿਣਾ ਹੈ ਕਿ ਤਕਨੀਕੀ ਸਮੱਸਿਆ ਆਪਣੇ ਆਪ ਪੈਦਾ ਹੋਈ, ਜਿਸ ਨੂੰ ਜਲਦੀ ਤੋਂ ਜਲਦੀ ਹੱਲ ਕਰ ਲਿਆ ਗਿਆ। ਭਵਿੱਖ ’ਚ ਅਜਿਹੀ ਸਥਿਤੀ ਤੋਂ ਬਚਣ ਲਈ ਬਦਲਵੇਂ ਪ੍ਰਬੰਧਾਂ ’ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ, ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੀ ਰਾਸ਼ੀ ਕੀਤੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e