ਜ਼ਿਲਾ ਮੈਜਿਸਟਰੇਟ ਨੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਡਰੋਨ ਕੈਮਰੇ ਉਡਾਉਣ ਤੇ ਲਗਾਈ ਪਾਬੰਦੀ
Thursday, Dec 19, 2019 - 04:31 PM (IST)

ਫਤਿਹਗੜ੍ਹ ਸਾਹਿਬ (ਬਿਪਨ): ਜ਼ਿਲਾ ਮੈਜਿਸਟਰੇਟ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆ ਸ਼ਹੀਦੀ ਸਭਾ 2019 ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਸ਼ਹੀਦੀ ਸਭਾ ਦੇ ਏਰੀਏ 'ਚ 26 ਦਸੰਬਰ ਤੋਂ 29 ਦਸੰਬਰ ਤੱਕ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਡਰੋਨ ਕੈਮਰੇ ਉਡਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।ਸ਼ਹੀਦੀ ਸਭਾ ਦੌਰਾਨ ਡਰੋਨ ਉਡਾਏ ਜਾਣ ਕਾਰਨ ਕੋਈ ਵੀ ਅਣਸੁਖਾਵੀਂ ਘਟਨਾ ਵਾਪਰ ਸਕਦੀ ਹੈ। ਇਸ ਲਈ ਉਨ੍ਹਾਂ ਨੇ ਸ਼ਹੀਦੀ ਸਭਾ ਦੌਰਾਨ ਆਮ ਪਬਲਿਕ ਜਾਂ ਪ੍ਰਾਈਵੇਟ ਵਿਅਕਤੀਆਂ ਵਲੋਂ ਕਿਸੇ ਵੀ ਤਰ੍ਹਾਂ ਦੇ ਡਰੋਨ ਕੈਮਰੇ ਉਡਾਉਣ ਤੇ ਪਾਬੰਦੀ ਲਗਾਈ ਹੈ।
ਦੱਸਣਯੋਗ ਕਿ ਸ਼ਹੀਦੀ ਸਭਾ-ਫਤਿਹਗੜ੍ਹ ਸਾਹਿਬ 26 ਦਸੰਬਰ ਤੋਂ 28 ਦਸੰਬਰ ਤੱਕ ਮਨਾਈ ਜਾ ਰਹੀ ਹੈ। ਸ਼ਹੀਦੀ ਸਭਾ ਦੌਰਾਨ ਦੇਸ਼-ਵਿਦੇਸ਼ ਤੋਂ ਭਾਰੀ ਗਿਣਤੀ 'ਚ ਸਰਧਾਲੂ ਸ਼ਿਰਕਤ ਕਰਦੇ ਹਨ।