ਭਾਰਤ-ਪਾਕਿ ਸਰਹੱਦ ''ਤੇ ਮੁੜ ਡਰੋਨ ਨੇ ਦਿੱਤੀ ਦਸਤਕ, BSF ਤੇ ਪੁਲਸ ਨੇ ਚਲਾਇਆ ਸਰਚ ਆਪ੍ਰੇਸ਼ਨ

12/29/2022 12:36:12 PM

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੀ ਭਾਰਤ-ਪਾਕਿ ਸਰਹੱਦ 'ਤੇ ਲਗਾਤਾਰ ਡਰੋਨ ਦੀ ਮੂਵਮੈਂਟ ਜਾਰੀ ਹੈ ਅਤੇ ਪਾਕਿ 'ਚ ਬੈਠੇ ਤਸਕਰ ਆਪਣੀ ਨਾਪਾਕ ਕੋਸ਼ਿਸ਼ਾਂ ਨੂੰ ਅੰਜਾਮ ਦੇਣ ਦੀ ਫਿਰਾਕ 'ਚ ਹਨ। ਅੱਜ ਫਿਰ ਤੋਂ ਫਾਜ਼ਿਲਕਾ ਦੇ ਸਰਹੱਦੀ ਇਲਾਕੇ 'ਚ ਪੈਂਦੇ ਪਿੰਡ ਮੁਹੰਮਦ ਅਮੀਰਾਂ, ਮੁੰਬੇ ਕੇ ਇਲਾਕੇ 'ਚ ਭਾਰਤ-ਪਾਕਿਸਤਾਨ ਸਰਹੱਦ ਦੀ ਤਾਰਬੰਦੀ ਦੇ ਨੇੜੇ ਡ੍ਰੋਨ ਦੀ ਆਵਾਜ਼ ਸੁਣਾਈ ਦਿੱਤੀ। ਜਿਸ ਤੋਂ ਬਾਅਦ ਬੀ. ਐੱਸ. ਐੱਫ. ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਹਾਲਾਂਕਿ ਮੌਕੇ 'ਤੇ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ। ਜਿਸ ਤੋਂ ਬਾਅਦ ਬੀ. ਐੱਸ. ਐੱਫ. ਤੇ ਪੁਲਸ ਵੱਲੋਂ ਇਲਾਕੇ 'ਚ ਸਾਂਝੇ ਤੌਰ 'ਤੇ ਸਰਚ ਆਪ੍ਰੇਸ਼ਨ ਚਲਾਇਆ ਗਿਆ। 

ਇਹ ਵੀ ਪੜ੍ਹੋ- ਸ਼ਰਾਬ ਫੈਕਟਰੀ ਮਾਮਲਾ : 'ਧਰਨਾਕਾਰੀ ਆਪਣੀ ਮਰਜ਼ੀ ਨਾਲ ਜਿੱਥੋਂ ਚਾਹੁਣ ਪਾਣੀ ਚੈੱਕ ਕਰਵਾ ਲੈਣ, ਖ਼ਰਚਾ ਅਸੀਂ ਕਰਾਂਗੇ'

ਇਸ ਸਬੰਧੀ ਗੱਲ ਕਰਦਿਆਂ ਫਾਜ਼ਿਲਕਾ ਦੇ ਡੀ. ਐੱਸ. ਪੀ. ਸੁਬੇਗ ਸਿੰਘ ਨੇ ਦੱਸਿਆ ਕਿ ਬੀ. ਐੱਸ. ਐੱਫ. ਵੱਲੋਂ ਸੂਚਨਾ ਦਿੱਤੀ ਗਈ ਸੀ ਕਿ ਸਰਹੱਦ 'ਤੇ ਡਰੋਨ ਗਤੀਵਿਧੀ ਦੇਖੀ ਗਈ ਹੈ। ਜਿਸ 'ਤੇ ਪੁਲਸ ਨੇ ਤਰੁੰਤ ਐਕਸ਼ਨ ਲੈਂਦਿਆਂ ਬੀ. ਐੱਸ. ਐੱਫ. ਨਾਲ ਸਾਂਝੇ ਆਪ੍ਰੇਸ਼ਨ 'ਚ ਸਰਹੱਦ ਦੇ ਨਾਲ ਲੱਗਦੇ ਇਲਾਕਿਆਂ 'ਚ ਤਲਾਸ਼ੀ ਮੁਹਿੰਮ ਚਲਾਇਆ। ਫਿਲਹਾਲ ਤਲਾਸ਼ੀ ਦੌਰਾਨ ਕੁਝ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕਿਸੇ ਦੇ ਸਰਹੱਦੀ ਖੇਤਰ 'ਚ ਦਾਖ਼ਲ ਹੋਣ ਬਾਰੇ ਪਤਾ ਲੱਗਾ। ਉਨ੍ਹਾਂ ਕਿਹਾ ਕਿ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਪੁਲਸ ਨੇ ਬੀ. ਐੱਸ. ਐੱਫ. ਨੂੰ ਕਿਹਾ ਹੈ ਕਿ ਜਦੋਂ ਵੀ ਕੁਝ ਗਤੀਵਿਧੀ ਦੇਖਣ ਨੂੰ ਮਿਲਦੀ ਹੈ ਤਾਂ ਸਮਾਂ ਰਹਿੰਦੇ ਉਸ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਜਾਵੇ ਤਾਂ ਜੋ ਪਾਕਿ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ- ਭਦੌੜ ਦੇ ਕੌਂਸਲਰ ਦੀ ਸ਼ਰਮਨਾਕ ਕਰਤੂਤ, ਦੋਸਤ ਦੀ ਨਾਬਾਲਗ ਧੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Simran Bhutto

Content Editor

Related News