ਰਾਵੀ ਦਰਿਆ ਪਾਰਲੇ ਖੇਤਾਂ ‘ਚੋਂ ਡਰੋਨ ਸਮੇਤ ਹੈਰੋਇਨ ਦਾ ਪੈਕਟ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

Friday, Apr 03, 2026 - 02:16 PM (IST)

ਰਾਵੀ ਦਰਿਆ ਪਾਰਲੇ ਖੇਤਾਂ ‘ਚੋਂ ਡਰੋਨ ਸਮੇਤ ਹੈਰੋਇਨ ਦਾ ਪੈਕਟ ਬਰਾਮਦ, ਸਰਚ ਆਪ੍ਰੇਸ਼ਨ ਜਾਰੀ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) – ਪਾਕਿਸਤਾਨ ਵੱਲੋਂ ਡਰੋਨ ਰਾਹੀਂ ਨਸ਼ੀਲੇ ਪਦਾਰਥ ਅਤੇ ਹਥਿਆਰ ਭਾਰਤ 'ਚ ਭੇਜਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਇਸੇ ਤਹਿਤ ਰਾਵੀ ਦਰਿਆ ਦੇ ਪਾਰਲੇ ਪਾਸੇ ਪੈਂਦੇ ਭਰਿਆਲ ਪਿੰਡ ਦੇ ਖੇਤਾਂ ਵਿੱਚੋਂ ਬੀਐਸਐਫ ਵੱਲੋਂ ਇੱਕ ਡਰੋਨ ਅਤੇ ਉਸ ਨਾਲ ਬੰਨ੍ਹਿਆ ਹੋਇਆ ਹੈਰੋਇਨ ਦਾ ਪੈਕਟ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਪੈਣ ਲੱਗੇ ਗੜ੍ਹੇ, ਅਚਾਨਕ ਬਦਲਿਆ ਮੌਸਮ ਦਾ ਮਿਜਾਜ਼

ਜਾਣਕਾਰੀ ਅਨੁਸਾਰ ਬੀਐਸਐਫ ਚੌਕੀ ਭਰਿਆਲ ਨੂੰ ਮਿਲੀ ਸੂਚਨਾ ਦੇ ਆਧਾਰ ‘ਤੇ ਖੇਤਾਂ ਵਿੱਚ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਇਹ ਬਰਾਮਦਗੀ ਹੋਈ। ਬਰਾਮਦ ਕੀਤੀ ਗਈ ਸਮੱਗਰੀ ਸੰਬੰਧਿਤ ਥਾਣਾ ਬਹਿਰਾਮਪੁਰ ਦੀ ਪੁਲਸ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਿਵਲ ਹਸਪਤਾਲ 'ਚ ਖੂਨੀ ਜੰਗ, ਚੱਲੇ ਤੇਜ਼ਧਾਰ ਹਥਿਆਰ, ਐਮਰਜੈਂਸੀ ਵਾਰਡ 'ਚ ਹੋਇਆ ਖੂਨ ਨਾਲ ਲੱਥ-ਪੱਥ

ਫਿਲਹਾਲ ਪੁਲਸ ਜ਼ਿਲ੍ਹਾ ਗੁਰਦਾਸਪੁਰ ਅਤੇ ਬੀਐਸਐਫ ਵੱਲੋਂ ਨੇੜਲੇ ਇਲਾਕਿਆਂ ਵਿੱਚ ਸਾਂਝੇ ਤੌਰ ‘ਤੇ ਗਹਿਰਾਈ ਨਾਲ ਸਰਚ ਆਪਰੇਸ਼ਨ ਜਾਰੀ ਹੈ। ਇਸ ਸਬੰਧੀ ਡੀਐਸਪੀ ਦੀਨਾਨਗਰ ਰਜਿੰਦਰ ਮਿਹਨਾਸ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਰ ਵੇਰਵੇ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ- ਪੰਜਾਬ: ਪਿਆਕੜਾਂ ਲਈ ਵੱਡੀ ਖ਼ਬਰ, ਸ਼ਰਾਬ ਦੀਆਂ ਕੀਮਤਾਂ 'ਚ ਵਾਧਾ, ਠੇਕਿਆਂ 'ਤੇ ਲੱਗੀ ਨਵੀਂ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News