ਮਾਲੇਰਕੋਟਲਾ ਜ਼ਿਲ੍ਹੇ ’ਚ ਡਰੋਨ ਉਡਾਉਣ ’ਤੇ ਪਾਬੰਦੀ

Thursday, May 05, 2022 - 11:09 AM (IST)

ਮਾਲੇਰਕੋਟਲਾ ਜ਼ਿਲ੍ਹੇ ’ਚ ਡਰੋਨ ਉਡਾਉਣ ’ਤੇ ਪਾਬੰਦੀ

ਮਾਲੇਰਕੋਟਲਾ (ਜ਼ਹੂਰ/ਸ਼ਹਾਬੂਦੀਨ) : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਨੇ ਮਾਲੇਰਕੋਟਲਾ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦਾ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੁਖਪ੍ਰੀਤ ਸਿੰਘ ਸਿੱਧੂ ਨੇ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਲੇਰਕੋਟਲਾ ਦੇ ਖੇਤਰੀ ਅਧਿਕਾਰ ਖੇਤਰ ’ਚ ਸਾਰੇ ਜਨਤਕ ਸਥਾਨਾਂ ’ਤੇ ਜ਼ਿਲ੍ਹੇ ਮੈਜਿਸਟ੍ਰੇਟ ਮਾਲੇਰਕੋਟਲਾ ਦੀ ਲਿਖ਼ਤੀ ਮਨਜ਼ੂਰੀ ਤੋਂ ਬਿਨਾਂ ਮਾਲੇਰਕੋਟਲਾ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦਾ ਮਨੁੱਖ ਰਹਿਤ ਹਵਾਈ ਵਾਹਨ (ਯੂ. ਏ. ਵੀ) ਜਾਂ ਡਰੋਨ, ਰਿਮੋਟਲੀ ਪਾਇਲਟ ਹਵਾਈ ਜਹਾਜ਼ਾਂ, ਗਰਮ ਹਵਾ ਦੇ ਗ਼ੁਬਾਰੇ ਆਦਿ ਉਡਾਉਣ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਹੁਕਮ 01 ਜੁਲਾਈ 2022 ਤੱਕ ਲਾਗੂ ਰਹਿਣਗੇ।
 


author

Babita

Content Editor

Related News