ਚੰਡੀਗੜ੍ਹ 'ਚ ਇਸ ਤਾਰੀਖ਼ ਤੱਕ ਡਰੋਨ ਉਡਾਉਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

05/06/2023 8:37:42 AM

ਚੰਡੀਗੜ੍ਹ (ਰਾਜਿੰਦਰ) : ਸ਼ਹਿਰ 'ਚ 8 ਮਈ ਨੂੰ ਏਅਰਫੋਰਸ ਹੈਰੀਟੇਜ ਸੈਂਟਰ ਦਾ ਉਦਘਾਟਨ ਕਰਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਆ ਰਹੇ ਹਨ। ਇਸ ਕਾਰਨ ਸ਼ਹਿਰ 'ਚ ਵੱਡੀਆਂ ਸਖਸ਼ੀਅਤਾਂ ਦਾ ਆਉਣਾ-ਜਾਣਾ ਰਹੇਗਾ। ਇਹੀ ਕਾਰਨ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵਿਨੇ ਪ੍ਰਤਾਪ ਸਿੰਘ ਨੇ ਸ਼ਹਿਰ ਨੂੰ ਨੋ ਫਲਾਇੰਗ ਜ਼ੋਨ ਐਲਾਨ ਦਿੱਤਾ ਹੈ। ਇਸ ਦੌਰਾਨ ਨਾ ਸਿਰਫ਼ ਡਰੋਨ, ਸਗੋਂ ਇਹੋ ਜਿਹੀਆਂ ਹੋਰ ਚੀਜ਼ਾਂ ’ਤੇ ਵੀ ਰੋਕ ਲਾਈ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਲੱਕੀ ਡਰਾਅ ਸਕੀਮਾਂ ਪਾਉਣ ਵਾਲਿਆਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਜਾਰੀ ਕਰ ਦਿੱਤੇ ਇਹ ਹੁਕਮ

ਲੋਕਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਇਸ ਤਰ੍ਹਾਂ ਦੀਆਂ ਚੀਜ਼ਾਂ ਖ਼ਤਰਨਾਕ ਸਾਬਿਤ ਹੋ ਸਕਦੀਆਂ ਹਨ, ਜਿਸ ਕਾਰਨ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-144 ਤਹਿਤ ਇਹ ਰੋਕ ਲਾਈ ਹੈ। ਨਿਰਦੇਸ਼ਾਂ 'ਚ ਲਿਖਿਆ ਗਿਆ ਹੈ ਕਿ ਡਰੋਨ ਦੀ ਦੁਰਵਰਤੋਂ ਹੋ ਸਕਦੀ ਹੈ, ਜਿਸ ਨਾਲ ਸਕਿਓਰਿਟੀ ਪੱਖ ਨੂੰ ਵੇਖਦਿਆਂ ਰੋਕ ਲਾਉਣੀ ਜ਼ਰੂਰੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁੱਖ ਸਕੱਤਰ ਵੱਲੋਂ ਲੋਕਾਂ ਨੂੰ ਸੁਰੱਖਿਅਤ ਤੇ ਸਿਹਤਮੰਦ ਭੋਜਨ ਮੁਹੱਈਆ ਕਰਵਾਉਣ ਦੇ ਨਿਰਦੇਸ਼

ਇਹ ਰੋਕ 7 ਮਈ, 2023 ਤੋਂ ਲਾਗੂ ਹੋ ਕੇ 9 ਮਈ 2023 ਤੱਕ ਲਾਗੂ ਰਹੇਗੀ। ਇਸ 'ਚ ਕਿਸੇ ਵੀ ਤਰ੍ਹਾਂ ਦੇ ਇਵੈਂਟ 'ਚ ਡਰੋਨ ਨੂੰ ਨਹੀਂ ਉਡਾਇਆ ਜਾ ਸਕੇਗਾ। ਹਾਲਾਂਕਿ ਇਹ ਹੁਕਮ ਪੁਲਸ ਮੁਲਾਜ਼ਮਾਂ ਅਤੇ ਹੋਰ ਸਰਕਾਰੀ ਏਜੰਸੀਆਂ ’ਤੇ ਲਾਗੂ ਨਹੀਂ ਹੋਣਗੇ, ਜੇਕਰ ਉਹ ਆਪਣੀ ਡਿਊਟੀ ਸਬੰਧੀ ਡਰੋਨ ਉਡਾ ਰਹੇ ਹੋਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita