ਕੰਟਰੋਲ ਟੁੱਟਣ ਕਾਰਨ ਖੇਤਾਂ ’ਚ ਡਿੱਗਿਆ ਡਰੋਨ, ਲੋਕਾਂ ’ਚ ਫ਼ੈਲੀ ਦਹਿਸ਼ਤ
Tuesday, Aug 10, 2021 - 08:23 PM (IST)
ਗੁਰਦਾਸਪੁਰ (ਹਰਮਨ, ਸਰਬਜੀਤ)-ਗੁਰਦਾਸਪੁਰ ਦੇ ਬਲਾਕ ਕਲਾਨੌਰ ਅਧੀਨ ਆਉਂਦੇ ਪਿੰਡ ਮਾਲੋਗਿੱਲ ਦੇ ਖੇਤਾਂ ’ਚ ਕੰਟਰੋਲ ਟੁੱਟਣ ਕਾਰਨ ਡਿੱਗੇ ਏ. ਆਰ. ਪੀ. ਏ. ਡਰੋਨ ਨੂੰ ਏਅਰਫੋਰਸ ਦੇ ਜਵਾਨਾਂ ਨੇ ਕਬਜ਼ੇ ’ਚ ਲੈ ਲਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ. ਐੱਸ. ਐੱਫ. ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਤਿੰਨ ਵਜੇ ਤੋਂ ਕੁਝ ਮਿੰਟ ਪਹਿਲਾਂ ਪਿੰਡ ਮਾਲੋਗਿੱਲ ਮੁਸਤਫਾਪੁਰ ਖਾਨੋਵਾਲ ਖੇਤਰ ’ਚ ਲਗਾਤਾਰ ਸਵਾ ਘੰਟਾ ਇਕ ਹੈਲੀਕਾਪਟਰ ਆਸਮਾਨ ’ਚ ਉੱਡਦਾ ਵੇਖਿਆ।
ਇਹ ਵੀ ਪੜ੍ਹੋ : ਖੇਤ ’ਚ ਪਾਣੀ ਲਾਉਣ ਗਏ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ
ਉਨ੍ਹਾਂ ਦੱਸਿਆ ਕਿ ਹੈਲੀਕਾਪਟਰ ਦੀ ਭਾਲ ਕਰਨ ਲਈ ਸਖ਼ਤ ਮਿਹਨਤ ਤੋਂ ਬਾਅਦ ਪੁਲਸ ਕਰਮਚਾਰੀ ਪਿੰਡ ਮਾਲੋਗਿੱਲ ਦੇ ਖੇਤਾਂ ’ਚ ਪਹੁੰਚੇ, ਜਿੱਥੇ ਉਨ੍ਹਾਂ ਇਕ ਏ. ਆਰ. ਪੀ. ਏ. ਡਰੋਨ ਝੋਨੇ ਦੇ ਖੇਤਾਂ ’ਚ ਡਿੱਗਾ ਬਰਾਮਦ ਕੀਤਾ। ਇਸ ਘਟਨਾ ਤੋਂ ਬਾਅਦ ਏਅਰਫੋਰਸ ਦੇ ਅਧਿਕਾਰੀ ਤੇ ਜਵਾਨ ਇਸ ਏ. ਆਰ. ਪੀ. ਏ. ਡਰੋਨ ਨੂੰ ਚੁੱਕਣ ਲਈ ਪੁੱਜੇ।
ਇਹ ਵੀ ਪੜ੍ਹੋ : ਐਸਟ੍ਰਾਜ਼ੇਨੇਕਾ ਦੀ ਪਹਿਲੀ ਡੋਜ਼ ਮਗਰੋਂ ਫਾਈਜ਼ਰ ਜਾਂ ਮੋਡਰਨਾ ਦੀ ਦੂਜੀ ਡੋਜ਼ ਨੂੰ ਲੈ ਕੇ WHO ਦਾ ਵੱਡਾ ਬਿਆਨ
ਇੱਥੇ ਦੱਸਣਯੋਗ ਹੈ ਕਿ ਆਸਮਾਨ ’ਚ ਡੇਢ ਘੰਟੇ ਦੇ ਕਰੀਬ ਉੱਡਦੇ ਰਹੇ ਹੈਲੀਕਾਪਟਰ ਕਾਰਨ ਸਰਹੱਦੀ ਖੇਤਰ ਦੇ ਪਿੰਡਾਂ ਦੇ ਲੋਕਾਂ ’ਚ ਦਹਿਸ਼ਤ ਦਾ ਮਾਹੌਲ ਬਣਿਆ ਰਿਹਾ ਤੇ ਏ. ਆਰ. ਪੀ. ਏ. ਡਰੋਨ ਏਅਰਫੋਰਸ ਵੱਲੋਂ ਆਪਣੇ ਕਬਜ਼ੇ ’ਚ ਲੈਣ ਤੋਂ ਬਾਅਦ ਲੋਕਾਂ ਨੇ ਰਾਹਤ ਮਹਿਸੂਸ ਕੀਤੀ। ਇਸ ਸੰਬੰਧੀ ਡੀ. ਐੱਸ. ਪੀ. ਭਾਰਤ ਭੂਸ਼ਨ ਨੇ ਕਿਹਾ ਕਿ ਏਅਰਫੋਰਸ ਵੱਲੋਂ ਖੇਤਾਂ ’ਚ ਡਿੱਗੇ ਏ. ਆਰ. ਪੀ. ਏ. ਡਰੋਨ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ। ਦੂਸਰੇ ਪਾਸੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਏ. ਆਰ. ਪੀ. ਏ .ਡਰੋਨ ਏਅਰਫੋਰਸ ਵੱਲੋਂ ਉਡਾਇਆ ਗਿਆ ਸੀ