ਚੰਡੀਗੜ੍ਹ ''ਚ ਡਰੋਨ ਉਡਾਉਣ ''ਤੇ ਰੋਕ ਜਾਰੀ, ਲੋਅ ਆਬਜੈਕਟਸ ''ਤੇ ਵੀ ਪਾਬੰਦੀ

01/20/2022 1:13:54 PM

ਚੰਡੀਗੜ੍ਹ (ਰਜਿੰਦਰ) : ਚੰਡੀਗੜ੍ਹ 'ਚ ਡਰੋਨ ਉਡਾਉਣ ਸਬੰਧੀ ਰੋਕ ਜਾਰੀ ਰੱਖੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਇਹ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾ ਸਿਰਫ ਡਰੋਨ ਸਗੋਂ ਲੋਅ ਫਲਾਇੰਗ ਆਬਜੈਕਟਸ ’ਤੇ ਵੀ ਰੋਕ ਲਾਈ ਗਈ ਹੈ। ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਇਸ ਤਰ੍ਹਾਂ ਦੀਆਂ ਚੀਜ਼ਾਂ ਖ਼ਤਰਨਾਕ ਸਾਬਿਤ ਹੋ ਸਕਦੀਆਂ ਹਨ, ਜਿਸ ਕਾਰਨ ਹੀ ਜ਼ਿਲ੍ਹਾ ਮੈਜਿਸਟ੍ਰੇਟ ਨੇ ਧਾਰਾ-144 ਤਹਿਤ ਇਹ ਰੋਕ ਜਾਰੀ ਰੱਖੀ ਹੈ। ਨਿਰਦੇਸ਼ਾਂ ਵਿਚ ਕਿਹਾ ਹੈ ਕਿ ਲੋਕ ਡਰੋਨ ਦੀ ਗਲਤ ਵਰਤੋਂ ਕਰ ਸਕਦੇ ਹਨ, ਜਿਸ ਨਾਲ ਸਕਿਓਰਿਟੀ ਦੇ ਮੱਦੇਨਜ਼ਰ ਰੋਕ ਲਾਉਣੀ ਜ਼ਰੂਰੀ ਹੈ।

ਇਹ ਰੋਕ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਕੇ 19 ਮਾਰਚ ਤੱਕ ਜਾਰੀ ਰਹੇਗੀ, ਜਿਸ ਵਿਚ ਕਿਸੇ ਵੀ ਤਰ੍ਹਾਂ ਦੇ ਸਮਾਗਮ ਵਿਚ ਡਰੋਨ ਨੂੰ ਨਹੀਂ ਉਡਾਇਆ ਜਾ ਸਕੇਗਾ। ਹਾਲਾਂਕਿ ਇਹ ਹੁਕਮ ਪੁਲਸ ਮੁਲਾਜ਼ਮਾਂ ਅਤੇ ਹੋਰ ਸਰਕਾਰੀ ਏਜੰਸੀਆਂ ’ਤੇ ਲਾਗੂ ਨਹੀਂ ਹੋਣਗੇ ਜੇਕਰ ਉਹ ਡਿਊਟੀ ਸਬੰਧੀ ਡਰੋਨ ਉਡਾ ਰਹੇ ਹੋਣਗੇ।

ਇਸ ਲਈ ਕੰਪੀਟੈਂਟ ਅਥਾਰਟੀ ਵੱਲੋਂ ਡਰੋਨ ਉਡਾਉਣ ਦੇ ਹੁਕਮ ਦੀ ਕਾਪੀ ਦੇ ਨਾਲ ਹੀ ਮੁਲਾਜ਼ਮ ਦਾ ਵਰਦੀ ਵਿਚ ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ ਸੋਸ਼ਲ ਸਮਾਗਮਾਂ ਵਿਚ ਪਹਿਲਾਂ ਤੋਂ ਇਜਾਜ਼ਤ ਲੈ ਕੇ ਫੋਟੋਗ੍ਰਾਫੀ ਲਈ ਡਰੋਨ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਸਮਾਗਮ ਵਿਚ ਰਿੰਗ ਸੈਰੇਮਨੀ, ਪ੍ਰੀ-ਵੈਡਿੰਗ ਫੋਟੋਸ਼ੂਟ ਅਤੇ ਵੈਡਿੰਗ ਸੈਰੇਮਨੀ ਸ਼ਾਮਲ ਹੈ।
 


Babita

Content Editor

Related News