ਭਾਰਤੀ ਸੀਮਾ ’ਚ ਇਕ ਵਾਰ ਫਿਰ ਡਰੋਨ ਦੀ ਦਸਤਕ, BSF ਨੇ 10 ਰਾਊਂਡ ਫਾਇਰ ਕਰ ਭੇਜਿਆ ਵਾਪਸ
Tuesday, Sep 26, 2023 - 10:34 AM (IST)
ਦੀਨਾਨਗਰ ( ਹਰਜਿੰਦਰ ਸਿੰਘ ਗੌਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀਓਪੀ ਆਦੀਆਂ ਦੀ ਭਾਰਤੀ ਸੀਮਾ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ।
ਇਹ ਵੀ ਪੜ੍ਹੋ- 12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐੱਸ.ਐੱਫ਼ ਦੀ ਆਦੀਆਂ 58 ਬਟਾਲੀਅਨ ਚੌਂਕੀ ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। ਬੀ.ਐੱਸ.ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੇ ਪਹਿਲਾਂ ਰਾਤ ਕਰੀਬ 11:44 ਵਜੇ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਜਵਾਨਾਂ ਨੇ 10 ਰਾਊਂਡ ਫ਼ਾਇਰ ਕੀਤੇ । ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 10 ਰਾਊਂਡ ਫ਼ਾਇਰ ਕੀਤੇ ਗਏ ਅਤੇ 1 ਰੌਸ਼ਨੀ ਵਾਲਾ ਗੋਲਾ ਦਾਗਿਆ ਗਿਆ ਜਿਸ ਤੋਂ ਬਾਅਦ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।
ਇਹ ਵੀ ਪੜ੍ਹੋ- ਤਰਨਾ ਦਲ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਭਿਆਨਕ ਟੱਕਰ, ਨਿਹੰਗ ਸੇਵਾਦਾਰ ਦੀ ਮੌਤ
ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤਾਂ ਨਿੱਤ ਦਿਨ ਕਰਨ ਤੋਂ ਬਾਜ਼ ਨਹੀਂ ਆ ਰਹੀਆਂ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਤੇ ਕਈ ਵਾਰ ਵਾਪਸ ਭੇਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ।
ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਇਕ ਹੋਰ ਪੰਜਾਬੀ ਨੌਜਵਾਨ ਨੂੰ ਨਿਗਲ ਗਈ ਵਿਦੇਸ਼ੀ ਧਰਤੀ
ਇਸ ਮੌਕੇ ਡੀਐੱਸਪੀ ਦੀਨਾਨਗਰ ਬਲਜੀਤ ਸਿੰਘ ਕਾਹਲੋ, ਡੀਐੱਸਪੀ ਗੁਰਦਾਸਪੁਰ ਸੁਖਪਾਲ ਸਿੰਘ ਥਾਣਾ ਮੁਖੀ ਦੌਰਾਗਲਾ ਮਨਜੀਤ ਸਿੰਘ ਵੱਲੋਂ ਭਾਰੀ ਫ਼ੋਰਸ ਨਾਲ ਪਹੁੰਚੇ ਕੇ ਬੀਐੱਸਐੱਫ਼ ਅਤੇ ਪੁਲਸ ਵੱਲੋਂ ਇਲਾਕੇ ਅੰਦਰ ਸਰਚ ਅਭਿਆਨ ਕੀਤਾ ਜਾ ਰਿਹਾ ਹੈ ਪਰ ਕਿਸੇ ਤਰ੍ਹਾਂ ਦੀ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8