ਸਰਹੱਦੀ ਖੇਤਰ ''ਚ ਫਿਰ ਵੇਖੀ ਗਈ ਡਰੋਨ ਦੀ ਹਰਕਤ, BSF ਨੇ ਦਾਗੇ 7 ਫਾਇਰ
Saturday, Feb 01, 2025 - 10:10 AM (IST)
ਦੀਨਾਨਗਰ (ਗੌਰਾਇਆ)- ਪਾਕਿਸਤਾਨ ਲਗਾਤਾਰ ਆਪਣੀਆਂ ਨਾਕਾਮ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਪਾਕਿ ਵੱਲੋਂ ਡਰੋਨ ਦੀ ਮਦਦ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਹੋਰ ਕਈ ਗੈਰ ਵਸਤੂਆਂ ਸੁੱਟਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ ਪਰ ਸਰਹੱਦਾਂ 'ਤੇ ਤਾਇਨਾਤ ਸੁਰੱਖਿਆ ਫੋਰਸਾਂ ਦੇ ਜਵਾਨਾਂ ਵੱਲੋਂ ਇਨ੍ਹਾਂ ਦੀਆਂ ਕੋਸ਼ਿਸ਼ਾਂ ਨੂੰ ਹਮੇਸ਼ਾ ਨਾਕਾਮ ਹੀ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੀ ਸਰਹੱਦੀ ਖੇਤਰ ਦੀ ਬੀ. ਓ. ਪੀ. ਆਦੀਆ ਪੋਸਟ ਦੀ ਭਾਰਤੀ ਸਰਹੱਦ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣੀ ਗਈ । ਇਸ ਮੌਕੇ ਸੀਮਾ ਸੁਰੱਖਿਆ ਬਲ ਦੇ ਜਵਾਨ ਪੂਰੀ ਤਨਦੇਹੀ ਨਾਲ ਡਿਊਟੀ 'ਤੇ ਤਾਇਨਾਤ ਹੋਣ ਕਾਰਨ ਡਰੋਨ ਮੁੜਦੇ ਪੈਰੀ ਵਾਪਸ ਪਾਕਿਸਤਾਨ ਵਾਲੀ ਸਾਈਡ ਨੂੰ ਚਲਾ ਗਿਆ। ਇਸ ਸੰਬੰਧੀ ਭਰੋਸੇਯੋਗ ਸੂਤਰਾਂ ਤੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼ ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਕਰੀਬ ਰਾਤ 2.25 ਵਜੇ ਭਾਰਤ ਦੀ ਹੱਦ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨ ਦੀ ਆਵਾਜ਼ ਸੁਣ ਦੇ ਸਾਰ ਹੀ ਪੂਰੀ ਹਰਕਤ ਵਿੱਚ ਆ ਗਏ ਅਤੇ ਬੀ. ਐੱਸ. ਐੱਫ਼ ਦੇ ਜਵਾਨ ਵੱਲੋਂ ਤਰੁੰਤ 7 ਦੇ ਕਰੀਬ ਫਾਇਰ ਕੀਤੇ ਗਏ, ਜਿਸ ਉਪਰੰਤ ਇਹ ਡਰੋਨ ਪਾਕਿਸਤਾਨੀ ਸਾਈਡ ਵੱਲ ਚੱਲ ਗਿਆ ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਉਧਰ ਇਸ ਦੀ ਸੂਚਨਾ ਮਿਲਦਿਆਂ ਹੀ ਪੁਲਸ ਸਟੇਸ਼ਨ ਦੇ ਮੁੱਖੀ ਦੌਰਾਗਲਾ ਵੱਲੋਂ ਅਤੇ ਬੀ.ਐੱਸ.ਐੱਫ਼. ਦੇ ਉੱਚ ਅਧਿਕਾਰੀਆਂ ਦੀ ਅਗਵਾਈ ਹੇਠਾ ਸਾਂਝੇ ਤੌਰ ਤੇ ਇਲਾਕੇ ਅੰਦਰ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਪਾਕਿਸਤਾਨੀ ਤਸਕਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਪੁਆਏ ਵੈਣ, ਇੱਟਾਂ ਵਾਲੀ ਟਰਾਲੀ ਨੇ ਪਤੀ-ਪਤਨੀ ਨੂੰ ਦਰੜਿਆ, ਮੌਕੇ 'ਤੇ ਦੋਵਾਂ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8