BOP ਕਮਾਲਪੁਰ ਜੱਟਾਂ ਦੇ ਸਰਹੱਦੀ ਇਲਾਕੇ ''ਚ ਫਿਰ ਵੇਖੀ ਗਈ ਡਰੋਨ ਦੀ ਹਰਕਤ

Wednesday, Oct 25, 2023 - 03:28 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਬੀਤੀ ਰਾਤ ਵੀ ਬੀ. ਓ. ਪੀ. ਕਮਾਲਪੁਰ ਜੱਟਾਂ ਦੀ ਭਾਰਤੀ ਸੀਮਾ ’ਚ ਇਕ ਵਾਰ ਫਿਰ ਪਾਕਿਸਤਾਨੀ ਡਰੋਨ ਨੇ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਜਿਸ ’ਤੇ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਫ਼ਾਇਰਿੰਗ ਕਰਕੇ ਵਾਪਸ ਭੇਜਿਆ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ. ਐੱਸ. ਐੱਫ਼. ਦੇ ਜਵਾਨਾਂ ਨੇ ਭਾਰਤੀ ਸਰਹੱਦ ’ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਡਰੋਨਾਂ ’ਤੇ ਗੋਲੀਬਾਰੀ ਕੀਤੀ ਅਤੇ ਵਾਪਸ ਭੇਜ ਦਿੱਤਾ। 

ਬੀ. ਐੱਸ. ਐੱਫ਼ ਅਧਿਕਾਰੀਆਂ ਅਨੁਸਾਰ ਜਵਾਨਾਂ ਨੂੰ ਡਰੋਨ ਦੀ ਆਵਾਜ਼ ਸੁਣੀ। ਇਸ ਤੋਂ ਬਾਅਦ ਉਨ੍ਹਾਂ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਫਿਰ ਵੱਖ-ਵੱਖ ਜਵਾਨਾਂ ਨੇ ਰਾਊਂਡ ਫ਼ਾਇਰ ਕੀਤੇ ਗਏ। ਜਾਣਕਾਰੀ ਮੁਤਾਬਕ ਜਵਾਨਾਂ ਵੱਲੋਂ ਕੁੱਲ 14 ਦੇ ਕਰੀਬ ਰਾਊਂਡ ਫਾਇਰ ਕਰਨ ਉਪਰੰਤ ਡਰੋਨ ਆਖ਼ਰਕਾਰ ਪਾਕਿਸਤਾਨ ਵੱਲ ਪਰਤ ਗਿਆ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਵਿਵਾਦ ਵਿਚਾਲੇ ਜਲੰਧਰ 'ਚ ਵੀਜ਼ਾ ਅਰਜ਼ੀਆਂ ਸਬੰਧੀ ਅਹਿਮ ਖ਼ਬਰ

ਦੱਸ ਦੇਈਏ ਕਿ ਪਾਕਿਸਤਾਨੀ ਸਮੱਗਲਰ ਹੁਣ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਲਈ ਡਰੋਨ ਦਾ ਸਹਾਰਾ ਲੈ ਰਹੇ ਹਨ। ਪਾਕਿਸਤਾਨੀ ਵੱਲੋਂ ਡਰੋਨ ਦੀਆਂ ਨਾਪਾਕ ਹਰਕਤ ਨਿੱਤ ਦਿਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਵੱਲੋਂ ਇਨ੍ਹਾਂ ’ਤੇ ਹਰ ਸਮੇਂ ਤਿੱਖੀ ਨਜ਼ਰ ਰੱਖੀ ਹੋਈ ਹੈ। ਭਾਰਤੀ ਸਰਹੱਦ 'ਤੇ ਆਉਣ ਵਾਲੇ ਡਰੋਨਾਂ ਨੂੰ ਗੋਲ਼ੀ ਮਾਰ ਕੇ ਕਈ ਵਾਰ ਹੇਠਾਂ ਸੁੱਟਿਆ ਜਾਂਦਾ ਹੈ ਅਤੇ ਕਈ ਵਾਰ ਵਾਪਸ ਭੱਜਣ 'ਤੇ ਮਜ਼ਬੂਰ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਬੀ. ਐੱਸ. ਐੱਫ਼. ਅਤੇ ਪੁਲਸ ਵੱਲੋਂ ਇਲਾਕੇ ਅੰਦਰ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ: ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਬੋਲੈਰੋ ਗੱਡੀ ਨੇ ਦਾਦੀ-ਪੋਤੀ ਨੂੰ ਕੁਚਲਿਆ, 3 ਸਾਲਾ ਬੱਚੀ ਦੀ ਦਰਦਨਾਕ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News