DGP ਦੇ ਦੌਰੇ ਤੋਂ ਪਹਿਲਾਂ ਸਰਹੱਦੀ ਖ਼ੇਤਰ ਦੇਖੀ ਗਈ ਡਰੋਨ ਦੀ ਹਰਕਤ, ਸੁਰੱਖਿਆ ਏਜੰਸੀਆਂ ਚੌਕਸ
Sunday, Feb 02, 2025 - 04:13 PM (IST)
ਬਮਿਆਲ(ਗੋਰਾਇਆ)- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਭਲਕੇ ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਦੇ ਦੌਰੇ 'ਤੇ ਆਉਣਗੇ ਪਰ ਇੱਥੇ ਹੈਰਾਨ ਕਰ ਦੇਣੀ ਵਾਲੀ ਗੱਲ ਇਹ ਹੈ ਕਿ ਅੱਜ ਐਤਵਾਰ ਸਵੇਰੇ 10ਵਜੇ ਦੇ ਕਰੀਬ ਡਰੋਨ ਦੀ ਫਿਰ ਤੋਂ ਹਰਕਤ ਵੇਖੀ ਗਈ ਹੈ, ਜਿਸ ਨੂੰ ਲੈ ਕੇ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ। ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਡਰੋਨ ਦੀ ਗਤੀਵਿਧੀ ਰਾਤ ਦੀ ਬਜਾਏ ਦਿਨ ਵੇਲੇ ਵੇਖਣ ਨੂੰ ਮਿਲੀ ਹੈ। ਪੁਲਸ ਅਤੇ ਬੀ.ਐੱਸ.ਐੱਫ ਵੱਲੋਂ ਪੂਰੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ, ਹਾਲਾਂਕਿ ਅਜੇ ਤੱਕ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਹੈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 10:30 ਵਜੇ ਬੀ.ਐੱਸ.ਐੱਫ. ਦੀ ਪੋਸਟ ਨੇੜੇ ਡਰੋਨ ਦੀ ਹਰਕਤ ਵੇਖੀ ਗਈ ਸੀ। ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਡਰੋਨ ਦੀ ਆਵਾਜ਼ ਸੁਣਦੇ ਹੀ ਉਸ ਦਿਸ਼ਾ ਵਿੱਚ ਕੁਝ ਰਾਉਂਡ ਫਾਇਰ ਕੀਤੇ ਗਏ ਸਨ,ਜਿਸ ਤੋਂ ਬਾਅਦ ਡਰੋਨ ਮੁੜ ਪਾਕਿਸਤਾਨ ਵਾਲੀ ਸਾਈਡ ਨੂੰ ਵਾਪਸ ਚਲਾ ਗਿਆ ਅਤੇ ਬੀ.ਐੱਸ.ਐੱਫ ਦੇ ਜਵਾਨਾਂ ਨੇ ਤੁਰੰਤ ਉਕਤ ਖੇਤਰ ਨੂੰ ਘੇਰ ਲਿਆ ਅਤੇ ਤਲਾਸ਼ੀ ਲਈ ਗਈ । ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਵੀ ਮੌਕੇ 'ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਹੋਇਆ ਮੁਕਾਬਲਾ
ਦੱਸ ਦੇਈਏ ਕਿ ਐਤਵਾਰ ਸਵੇਰੇ ਪੂਰੇ ਇਲਾਕੇ 'ਚ ਸੰਘਣੀ ਧੁੰਦ ਛਾਈ ਹੋਈ ਸੀ, ਜਿਸ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਸੀ। ਇਸ ਨੂੰ ਵੇਖ ਕੇ ਘਟਨਾ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਗਈ ਹੈ। ਦੱਸਣਯੋਗ ਹੈ ਕਿ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਪਿਛਲੇ ਕਈ ਦਿਨਾਂ ਤੋਂ ਇਸ ਇਲਾਕੇ ਦਾ ਦੌਰਾ ਕਰਨ ਦਾ ਖ਼ਦਸਾ ਹੈ ਜਿਸ ਕਾਰਨ ਇੱਥੇ ਸੁਰੱਖਿਆ ਦੇ ਇਤਜ਼ਾਮ ਵਧਾ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਡਾ. ਅੰਬੇਡਕਰ ਦੀ ਮੂਰਤੀ ਦੇ ਅਪਮਾਨ ਮਾਮਲੇ 'ਚ BJP ਦੇ 6 ਮੈਂਬਰੀ ਕਮੇਟੀ ਵੱਲੋਂ ਜਾਂਚ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8