ਫਿਰੋਜ਼ਪੁਰ ''ਚ ਸਰਹੱਦ ਨੇੜੇ ਰੁੱਖ ''ਤੇ ਲਟਕਦਾ ਡਰੋਨ ਹੋਇਆ ਬਰਾਮਦ
Friday, Aug 01, 2025 - 11:52 AM (IST)

ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ) : ਇੱਥੇ ਬੀ. ਐੱਸ. ਐੱਫ. ਨੇ ਫਿਰੋਜ਼ਪੁਰ ’ਚ ਭਾਰਤ-ਪਾਕਿਸਤਾਨ ਸਰਹੱਦ ’ਤੇ ਸਥਿਤ ਇਕ ਸਰਕਾਰੀ ਪ੍ਰਾਇਮਰੀ ਸਕੂਲ ’ਚ ਦਰੱਖਤ ਨਾਲ ਲਟਕਦਾ ਇਕ ਡਰੋਨ ਬਰਾਮਦ ਕੀਤਾ ਹੈ। ਇਸ ਨੂੰ ਲੈ ਕੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਬੀ. ਐੱਸ. ਐੱਫ. ਦੀ 155 ਬਟਾਲੀਅਨ ਦੇ ਕੰਪਨੀ ਕਮਾਂਡਰ ਵੱਲੋਂ ਦਿੱਤੀ ਗਈ ਲਿਖ਼ਤੀ ਜਾਣਕਾਰੀ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਏ. ਐੱਸ. ਆਈ. ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਅਧਿਕਾਰੀਆਂ ਨੂੰ ਭੇਜੇ ਇਕ ਪੱਤਰ ’ਚ ਬੀ. ਐੱਸ. ਐੱਫ. ਅਧਿਕਾਰੀ ਬੀ. ਐੱਸ. ਨੇਗੀ ਨੇ ਦੱਸਿਆ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਰਾਜੋਕੇ ’ਚ ਇਕ ਦਰੱਖਤ ਨਾਲ ਲਟਕਿਆ ਇਕ ਡਰੋਨ ਬੀ. ਐੱਸ. ਐੱਫ. ਵੱਲੋਂ ਬਰਾਮਦ ਕੀਤਾ ਗਿਆ ਹੈ, ਜਿਸ ਦਾ ਮਾਡਲ ਡੀ. ਜੇ. ਆਈ. ਮੈਵਿਕ 3 ਕਲਾਸਿਕ ਹੈ। ਬੀ. ਐੱਸ. ਐੱਫ. ਅਤੇ ਥਾਣਾ ਸਦਰ ਫਿਰੋਜ਼ਪੁਰ ਪੁਲਸ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕਿਹੜੇ ਸਮੱਗਲਰ ਇਸ ਡਰੋਨ ਦੀ ਵਰਤੋਂ ਨਸ਼ਿਆਂ ਦੀ ਸਮੱਗਲਿੰਗ ਲਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਡਰੋਨ ਪਾਕਿਸਤਾਨੀ ਤਸਕਰਾਂ ਵੱਲੋਂ ਭੇਜਿਆ ਗਿਆ ਜਾਪਦਾ ਹੈ, ਜਿਸ ਦੀ ਜਾਂਚ ਕੀਤੀ ਜਾ ਰਹੀ ਹੈ।