ਖੇਤਾਂ ਵਿਚੋਂ ਬਰਾਮਦ ਕੀਤਾ ਡਰੋਨ
Friday, Apr 04, 2025 - 04:51 PM (IST)

ਫਿਰੋਜ਼ਪੁਰ (ਮਲਹੋਤਰਾ) : ਥਾਣਾ ਸਦਰ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਅੰਤਰ ਰਾਸ਼ਟਰੀ ਹਿੰਦ-ਪਾਕ ਸਰਹੱਦ ਤੋਂ ਡਰੋਨ ਬਰਾਮਦ ਕੀਤਾ ਹੈ। ਏ. ਐੱਸ. ਆਈ. ਸੁਬੀਰ ਸਿੰਘ ਦੇ ਅਨੁਸਾਰ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸਤਲੁਜ ਦਰਿਆ ਦੇ ਪਾਰ ਸਥਿਤ ਚੌਂਕੀ ਨੇਕੀ ਰਾਮ ਦੇ ਕੋਲ ਖੇਤਾਂ ਵਿਚ ਡਰੋਨ ਡਿੱਗਿਆ ਹੋਇਆ ਹੈ।
ਉਨ੍ਹਾਂ ਨੇ ਕਿਹਾ ਕਿ ਤੁਰੰਤ ਉੱਥੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਅਣਪਛਾਤੇ ਦੋਸ਼ੀ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।