ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਮੇਤ ਬਰਾਮਦ ਹੋਇਆ ਡਰੋਨ
Wednesday, Nov 22, 2023 - 04:50 PM (IST)
ਤਰਨਤਾਰਨ (ਰਮਨ) : ਗੁਆਂਢੀ ਦੇਸ਼ ਪਾਕਿਸਤਾਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਆਏ ਦਿਨ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਭੇਜਣ ਤੋਂ ਬਾਜ ਨਹੀਂ ਆ ਰਿਹਾ ਹੈ ਪਰ ਸਰਹੱਦ ਉੱਪਰ ਤੈਨਾਤ ਬੀ. ਐੱਸ. ਐੱਫ. ਅਤੇ ਪੰਜਾਬ ਪੁਲਸ ਦੀ ਸਖ਼ਤ ਕਾਰਵਾਈ ਪਾਕਿਸਤਾਨੀ ਮਨਸੂਬਿਆਂ ਨੂੰ ਕਾਮਯਾਬ ਹੋਣ ਤੋਂ ਰੋਕਣ ’ਚ ਅਹਿਮ ਭੂਮਿਕਾ ਨਿਭਾ ਰਹੀ ਹੈ। ਇਸ ਦੀ ਇੱਕ ਤਾਜ਼ਾ ਮਿਸਾਲ ਉਸ ਵੇਲੇ ਮਿਲੀ ਜਦੋਂ ਜਿਲੇ ਅਧੀਨ ਆਉਂਦੀ ਭਾਰਤ ਪਾਕਿਸਤਾਨ ਸਰਹੱਦ ਨੇੜਿਓਂ ਇੱਕ ਚਾਈਨੀ ਡਰੋਨ ਨੂੰ ਅੱਧਾ ਕਿਲੋ ਹੈਰੋਇਨ ਸਮੇਤ ਬਰਾਮਦ ਕਰ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਬ ਡਿਵੀਜ਼ਨ ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸਵੇਰੇ ਸਰਹੱਦ ਨਜ਼ਦੀਕ ਮੌਜੂਦ ਬੀਓਪੀ ਰਾਜੋਕੇ ਰਾਹੀਂ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਡੀ. ਸੀ. ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਗਰ ਕੀਰਤਨ ਦੇ ਰੂਟ ਦੀਆਂ ਦੁਕਾਨਾਂ ਨੂੰ ਬੰਦ ਰੱਖਣ ਦੇ ਦਿੱਤੇ ਹੁਕਮ
ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਅਤੇ ਬੀ. ਐੱਸ. ਐੱਫ. 103 ਬਟਾਲੀਅਨ ਅਮਰਕੋਟ ਵੱਲੋਂ ਚਲਾਏ ਗਏ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਕਾਬਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਰਾਜੋਕੇ ਦੇ ਖੇਤਾਂ ’ਚੋਂ ਅੱਧਾ ਕਿਲੋ ਹੈਰੋਇਨ ਅਤੇ ਇੱਕ ਚੀਨੀ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਥਾਣਾ ਖਾਲੜਾ ਵਿਖੇ ਮਾਮਲਾ ਦਰਜ ਕਰਦੇ ਹੋਏ ਤਸਕਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਮਹਾਦੇਵ ਐਪ ਮਾਮਲਾ- ਮੈਚ ਫਿਕਸਿੰਗ ਤੋਂ ਕੀਤੀ ਕਾਲੀ ਕਮਾਈ ਵਰਤੀ ਜਾ ਰਹੀ ਰੀਅਲ ਅਸਟੇਟ ਸੈਕਟਰ ''ਚ
‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8